• Latest
  • Trending
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

2 months ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

56 minutes ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

3 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

3 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

3 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

3 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

3 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

3 hours ago
ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

3 hours ago
 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

5 hours ago
ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

5 hours ago
Hindi News
English News
Friday, September 11, 2026
No Result
View All Result
31 °c
Chandigarh
30 ° Sat
29 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

ਆਪਰੇਸ਼ਨ ਪ੍ਰਹਾਰ-3.0 ਨੇ ਪੰਜਾਬ ਭਰ ਵਿੱਚ ਸੰਗਠਿਤ ਅਪਰਾਧ ਅਤੇ ਡਰੱਗ-ਗੈਂਗਸਟਰ ਗਠਜੋੜ ਨੂੰ ਕਰਾਰਾ ਝਟਕਾ ਦਿੱਤਾ: ਡੀਜੀਪੀ ਗੌਰਵ ਯਾਦਵ

July 18, 2026
in ਖਬਰਾਂ, ਪੰਜਾਬ
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

Oplus_16908288

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

ਆਪਰੇਸ਼ਨ ਪ੍ਰਹਾਰ-3.0 ਨੇ ਪੰਜਾਬ ਭਰ ਵਿੱਚ ਸੰਗਠਿਤ ਅਪਰਾਧ ਅਤੇ ਡਰੱਗ-ਗੈਂਗਸਟਰ ਗਠਜੋੜ ਨੂੰ ਕਰਾਰਾ ਝਟਕਾ ਦਿੱਤਾ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ 16 ਦਿਨਾਂ ਦੀ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਦੌਰਾਨ 5,448 ਛਾਪੇ ਮਾਰੇ, 3,949 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ: ਡੀਜੀਪੀ ਗੌਰਵ ਯਾਦਵ

ਪੁਲਿਸ ਨੇ ਇਸ ਆਪਰੇਸ਼ਨ ਦੌਰਾਨ 42 ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ, 1,201 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ‘ਤੇ ਗੁਪਤ ਰੂਪ ਵਿੱਚ ਗੈਂਗਸਟਰਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ

ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 16 ਦਿਨਾਂ ਦੀ ਸੂਬਾ ਪੱਧਰੀ ਖੁਫੀਆ ਜਾਣਕਾਰੀ ਅਧਾਰਤ ਇਨਫੋਰਸਮੈਂਟ ਮੁਹਿੰਮ, ਆਪਰੇਸ਼ਨ ਪ੍ਰਹਾਰ-3.0 ਚਲਾਈ, ਜਿਸ ਦੌਰਾਨ ਸੰਗਠਿਤ ਅਪਰਾਧ ਅਤੇ ਡਰੱਗ-ਗੈਂਗਸਟਰ ਗਠਜੋੜ ਨੂੰ ਵੱਡੇ ਪੱਧਰ ‘ਤੇ ਠੱਲ ਪਾਈ ਗਈ। ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਦੇ ਸਾਰੀਆਂ ਪੁਲਿਸ ਰੇਂਜਾਂ ਅਤੇ ਕਮਿਸ਼ਨਰੇਟਾਂ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ, ਡਰੱਗ ਤਸਕਰਾਂ ਅਤੇ ਲੋੜੀਂਦੇ ਅਪਰਾਧੀਆਂ ਨਾਲ ਜੁੜੇ 5,448 ਸਥਾਨਾਂ ‘ਤੇ ਛਾਪੇਮਾਰੀ ਕੀਤੀ।

ਇਸ ਸਬੰਧੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ, “ਆਪਰੇਸ਼ਨ ਪ੍ਰਹਾਰ-3.0 ਲੋਕਾਂ ਦਾ ਵਿਸ਼ਵਾਸ ਮਜ਼ਬੂਤ ਕਰਨ, ਪੁਲਿਸ ਦੀ ਮੌਜੂਦਗੀ ਨੂੰ ਵਧਾਉਣ ਅਤੇ ਰਾਜ ਵਿੱਚ ਚੱਲ ਰਹੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਨੈੱਟਵਰਕਾਂ ਨੂੰ ਕਰਾਰਾ ਝਟਕਾ ਦੇਣ ਲਈ ਸ਼ੁਰੂ ਕੀਤਾ ਗਿਆ ਸੀ।”

ਉਨ੍ਹਾਂ ਕਿਹਾ, “ਇਹ ਆਪਰੇਸ਼ਨ 16 ਦਿਨਾਂ ਲਈ ਕ੍ਰਮਬੱਧ ਢੰਗ ਨਾਲ ਚਲਾਇਆ ਗਿਆ ਸੀ, ਜਿਸ ਵਿੱਚ ਹਰ ਰੋਜ਼ ਇੱਕ ਵਿਸ਼ੇਸ਼ ਪੁਲਿਸ ਰੇਂਜ ਜਾਂ ਕਮਿਸ਼ਨਰੇਟ ਵਿੱਚ ਮੁਹਿੰਮ ਚਲਾਈ ਜਾਂਦੀ ਸੀ। ਇਸ ਯੋਜਨਾਬੱਧ ਪਹੁੰਚ ਨਾਲ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਨੈਟਵਰਕਾਂ ਨੂੰ ਕਰਾਰਾ ਝਟਕਾ ਦਿੱਤਾ ਅਤੇ ਸਾਰੀਆਂ ਫੀਲਡ ਯੂਨਿਟਾਂ ਦੇ ਆਪਸੀ ਤਾਲਮੇਲ ਨਾਲ ਆਪਰੇਸ਼ਨ ਨੂੰ ਨੇਪਰੇ ਚਾੜਿਆ।”

ਡੀਜੀਪੀ ਨੇ ਕਿਹਾ, “ਇਸ ਮੁਹਿੰਮ ਦਾ ਉਦੇਸ਼ ਗੈਂਗਸਟਰ-ਡਰੱਗ ਗੱਠਜੋੜ ਨੂੰ ਤੋੜਨਾ, ਭਗੌੜੇ ਅਤੇ ਲੋੜੀਂਦੇ ਅਪਰਾਧੀਆਂ ਨੂੰ ਫੜਨਾ, ਸੂਚੀਬੱਧ ਅਤੇ ਗੈਰ-ਸੂਚੀਬੱਧ ਨਸ਼ਾ ਤਸਕਰਾਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ, ਆਦਤਨ ਅਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਰੋਕਥਾਮ ਕਾਰਵਾਈ ਕਰਨਾ ਅਤੇ ਗੈਰ-ਕਾਨੂੰਨੀ ਹਥਿਆਰ, ਨਸ਼ੀਲੇ ਪਦਾਰਥ, ਗੈਰ-ਕਾਨੂੰਨੀ ਸ਼ਰਾਬ, ਚੋਰੀ ਹੋਈ ਸੰਪਤੀ ਅਤੇ ਅਪਰਾਧ ਨਾਲ ਜੁੜੇ ਵਾਹਨ ਬਰਾਮਦ ਕਰਨਾ ਸੀ। ਇਸ ਤੋਂ ਇਲਾਵਾ ਅੰਤਰ-ਜ਼ਿਲ੍ਹਾ ਤਾਲਮੇਲ ਨੂੰ ਮਜ਼ਬੂਤ ਕਰਨ, ਖੇਤਰੀ ਪੱਧਰ ‘ਤੇ ਪੁਲਿਸਿੰਗ ਨੂੰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ ਗਿਆ ਅਤੇ ਪੰਜਾਬ ਪੁਲਿਸ ਦੀਆਂ ਤਿਆਰੀਆਂ ਅਤੇ ਕਾਰਜਸ਼ੀਲ ਪਹੁੰਚ ਨੂੰ ਮਜ਼ਬੂਤ ਕੀਤਾ ਗਿਆ।”

ਉਨ੍ਹਾਂ ਕਿਹਾ, “ਇਸ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ 10,401 ਕਰਮਚਾਰੀ ਤਾਇਨਾਤ ਕੀਤੇ ਅਤੇ ਸੂਬੇ ਭਰ ਵਿੱਚ 5,448 ਛਾਪੇ ਮਾਰੇ। ਕੁੱਲ 958 ਐਫਆਈਆਰ ਦਰਜ ਕੀਤੀਆਂ ਗਈਆਂ, 1,520 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਅਤੇ 262 ਵਾਹਨ ਜ਼ਬਤ ਕੀਤੇ ਗਏ।”

ਸੰਗਠਿਤ ਅਪਰਾਧਾਂ ਵਿਰੁੱਧ ਪੰਜਾਬ ਪੁਲਿਸ ਦੇ ਦ੍ਰਿੜ ਸੰਕਲਪ ਨੂੰ ਦੁਹਰਾਉਂਦਿਆਂ, ਡੀਜੀਪੀ ਗੌਰਵ ਯਾਦਵ ਨੇ ਕਿਹਾ, “ਗੈਂਗਸਟਰਾਂ ‘ਤੇ ਵਾਰ” ਇੱਕ ਨਿਰੰਤਰ ਮੁਹਿੰਮ ਹੈ ਜੋ ਪੂਰੀ ਤਾਕਤ ਨਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਕਰ ਦਿੱਤਾ ਜਾਂਦਾ।”

ਇਸ ਆਪਰੇਸ਼ਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ, ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਕਿਹਾ, “ਆਪਰੇਸ਼ਨ ਪ੍ਰਹਾਰ-3.0 ਦੌਰਾਨ ਕੁੱਲ 3,949 ਵਿਅਕਤੀਆਂ, ਜਿਨ੍ਹਾਂ ਵਿੱਚ 42 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ, 1,201 ਨਸ਼ਾ ਤਸਕਰ, 119 ਭਗੌੜੇ ਅਪਰਾਧੀ ਅਤੇ 2,587 ਲੋੜੀਂਦੇ ਮੁਲਜ਼ਮ ਸ਼ਾਮਲ ਹਨ, ਨੂੰ ਗ੍ਰਿਫਤਾਰ ਕੀਤਾ ਗਿਆ, ਜਦਕਿ 1,520 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 12 ਹਥਿਆਰ, 10.47 ਕਿਲੋ ਹੈਰੋਇਨ, 1.50 ਕਿਲੋ ਅਫੀਮ, 30 ਕਿਲੋ ਗਾਂਜਾ, 259 ਕਿਲੋ ਭੁੱਕੀ, 21,746 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 646.25 ਲੀਟਰ ਲਾਹਣ, 1,243.5 ਲੀਟਰ ਨਜ਼ਾਇਜ ਸ਼ਰਾਬ ਅਤੇ 4.03 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਕਾਰਵਾਈ ਦੌਰਾਨ ਗੈਰ-ਕਾਨੂੰਨੀ ਹਥਿਆਰ, ਗੋਲਾ-ਸਿੱਕਾ, ਚੋਰੀ ਹੋਏ ਵਾਹਨ, ਮੋਬਾਈਲ ਫੋਨ ਅਤੇ ਹੋਰ ਅਪਰਾਧਕ ਸਮੱਗਰੀ ਵੀ ਬਰਾਮਦ ਕੀਤੀ ਗਈ।

ਸਪੈਸ਼ਲ ਡੀਜੀਪੀ ਨੇ ਕਿਹਾ, “ਅਪਰੇਸ਼ਨ ਦੌਰਾਨ ਸੰਗਠਿਤ ਅਪਰਾਧ ਦਾ ਸਮਰਥਨ ਕਰਨ ਵਾਲੇ ਵਿਆਪਕ ਨੈਟਵਰਕਾਂ ਨੂੰ ਕਰਾਰਾ ਝਟਕਾ ਦਿੰਦਿਆਂ ਜਬਰਨ ਵਸੂਲੀ, ਵਾਹਨ ਚੋਰੀ, ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ, ਫਾਰਮਾਸਿਊਟੀਕਲ ਦਵਾਈਆਂ ਦੀ ਗੈਰਕਾਨੂੰਨੀ ਵਿਕਰੀ ਅਤੇ ਨਕਲੀ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਕਈ ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਗਿਆ।”

ਉਨ੍ਹਾਂ ਕਿਹਾ, “ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨੇ ਨਿੱਜੀ ਤੌਰ ‘ਤੇ ਆਪਰੇਸ਼ਨ ਦੀ ਨਿਗਰਾਨੀ ਕੀਤੀ। ਇਸ ਸੂਬਾ ਪੱਧਰੀ ਆਪਰੇਸ਼ਨ ਵਿੱਚ 10,000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਅਤੇ ਲਾਗੂਕਰਨ ਗਤੀਵਿਧੀਆਂ ਦੀ ਨੇੜਿਓਂ ਨਿਗਰਾਨੀ ਨੂੰ ਯਕੀਨੀ ਬਣਾਇਆ।”

ਉਨ੍ਹਾਂ ਅੱਗੇ ਕਿਹਾ, “ਆਪਰੇਸ਼ਨ ਪ੍ਰਹਾਰ-3.0 ਨੇ ਅਪਰਾਧਿਕ ਅਤੇ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਕਰਾਰਾ ਝਟਕਾ ਦਿੱਤਾ, ਖੁਫੀਆ-ਅਧਾਰਤ ਪੁਲਿਸਿੰਗ ਨੂੰ ਮਜ਼ਬੂਤ ਕੀਤਾ, ਪੁਲਿਸ ਦੀ ਮੌਜੂਦਗੀ ਨੂੰ ਵਧਾਇਆ ਅਤੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਗੈਂਗਸਟਰਵਾਦ, ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਅਪਰੇਸ਼ਨ ਨੇ ਪੰਜਾਬ ਭਰ ਵਿੱਚ ਕਾਨੂੰਨ ਦੇ ਰਾਜ ਨੂੰ ਮਜ਼ਬੂਤ ਕਰਨ, ਲੋਕਾਂ ਦਾ ਵਿਸ਼ਵਾਸ਼ ਬਹਾਲ ਕਰਨ ਅਤੇ ਸੁਰੱਖਿਅਤ ਮਾਹੌਲ ਸਿਰਜਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।”

ਇਸ ਦੌਰਾਨ ਪੰਜਾਬ ਪੁਲਿਸ ਨੇ ਲੋਕਾਂ ਨੂੰ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਕੇ ਚੱਲ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਨਾਗਰਿਕ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

*ਡੀਜੀਪੀ ਨੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੀਆਂ ਪੁਲਿਸ ਯੂਨਿਟਾਂ ਦੀ ਕੀਤੀ ਸ਼ਲਾਘਾ, ਹੋਰਨਾਂ ਯੂਨਿਟਾਂ ਨੂੰ ਬਿਹਤਰ ਲਾਮਬੰਦੀ ਅਤੇ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ*

ਡੀਜੀਪੀ ਗੌਰਵ ਯਾਦਵ ਨੇ ਕਿਹਾ, “ਮੈਂ ਆਪਰੇਸ਼ਨ ਪ੍ਰਹਾਰ-3.0 ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਕਮਿਸ਼ਨਰੇਟ ਅਤੇ ਜ਼ਿਲ੍ਹਾ ਪੁਲਿਸ ਯੂਨਿਟਾਂ ਦੀ ਸ਼ਲਾਘਾ ਕਰਦਾ ਹਾਂ। ਮੈਂ ਜ਼ਿਲ੍ਹਾ ਖੰਨਾ, ਜ਼ਿਲ੍ਹਾ ਬਠਿੰਡਾ, ਕਮਿਸ਼ਨਰੇਟ ਜਲੰਧਰ, ਜ਼ਿਲ੍ਹਾ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਮਾਨਸਾ ਦੀ ਗ੍ਰਿਫਤਾਰੀ ਦੇ ਮਾਮਲੇ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕਰਨਾ ਚਾਹਾਂਗਾ। ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ, ਜ਼ਿਲ੍ਹਾ ਅੰਮ੍ਰਿਤਸਰ, ਕਮਿਸ਼ਨਰੇਟ ਜਲੰਧਰ, ਜ਼ਿਲ੍ਹਾ ਤਰਨ ਤਾਰਨ ਅਤੇ ਜ਼ਿਲ੍ਹਾ ਮੋਗਾ ਐਨਡੀਪੀਐਸ ਐਕਟ ਤਹਿਤ ਉਨ੍ਹਾਂ ਦੀ ਅਹਿਮ ਰਿਕਵਰੀ ਲਈ ਵਿਸ਼ੇਸ਼ ਪ੍ਰਸ਼ੰਸਾ ਦੇ ਹੱਕਦਾਰ ਹਨ। ਉਨ੍ਹਾਂ ਦੀ ਪੇਸ਼ੇਵਰਤਾ, ਵਚਨਬੱਧਤਾ ਅਤੇ ਖੁਫੀਆ ਅਗਵਾਈ ਵਾਲੀ ਪੁਲਿਸ ਨੇ ਪੂਰੀ ਫੋਰਸ ਲਈ ਇੱਕ ਮਾਪਦੰਡ ਸਥਾਪਤ ਕੀਤਾ ਹੈ। ਮੈਂ ਉਨ੍ਹਾਂ ਨੂੰ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਵਿੱਚ ਇਸੇ ਪ੍ਰਕਾਰ ਕੰਮ ਕਰਨ ਲਈ ਉਤਸ਼ਾਹਿਤ ਕਰਦਾ ਹਾਂ।”

ਡੀਜੀਪੀ ਨੇ ਕਿਹਾ, “ਹਰੇਕ ਕਮਿਸ਼ਨਰੇਟ ਅਤੇ ਜ਼ਿਲ੍ਹਾ ਪੁਲਿਸ ਯੂਨਿਟ ਨੇ ਆਪਰੇਸ਼ਨ ਪ੍ਰਹਾਰ-3.0 ਦੀ ਸਫਲਤਾ ਵਿੱਚ ਅਹਿਮ ਯੋਗਦਾਨ ਪਾਇਆ ਹੈ। ਜਦੋਂ ਕਿ ਇਸ ਪੜਾਅ ਵਿੱਚ ਕੁਝ ਯੂਨਿਟਾਂ ਨੇ ਸਭ ਤੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ, ਮੈਨੂੰ ਭਰੋਸਾ ਹੈ ਕਿ ਬਾਕੀ ਜ਼ਿਲ੍ਹੇ ਆਉਣ ਵਾਲੇ ਪੜਾਵਾਂ ਵਿੱਚ ਆਪਣੇ ਯਤਨਾਂ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਹੋਰ ਵੀ ਬਿਹਤਰ ਨਤੀਜੇ ਲਿਆਉਣਗੇ। ਖੁਫੀਆ ਜਾਣਕਾਰੀ ਅਧਾਰਤ ਪੁਲਿਸਿੰਗ ਅਤੇ ਤਾਲਮੇਲ ਵਾਲੀ ਕਾਰਵਾਈ ਨਾਲ ਹਰ ਯੂਨਿਟ ਪੰਜਾਬ ਨੂੰ ਸੰਗਠਿਤ ਅਪਰਾਧ, ਗੈਂਗਸਟਰਵਾਦ ਅਤੇ ਨਸ਼ਿਆਂ ਦੇ ਖਤਰੇ ਤੋਂ ਪੂਰੀ ਤਰ੍ਹਾਂ ਮੁਕਤ ਬਣਾਉਣ ਸਬੰਧੀ ਸਾਡੇ ਸਮੂਹਿਕ ਮਿਸ਼ਨ ਅਹਿਮ ਯੋਗਦਾਨ ਪਾਵੇਗੀ।

Tags: DGP punjabLatest Punjab newsPUNJABpunjab newsPUNJAB POLICEtop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

by Navjot
September 11, 2026
0

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ 'ਤੇ ਛਾਪੇਮਾਰੀ ਬੈਂਗਲੁਰੂ, 11 ਸਤੰਬਰ (ਵਿਸ਼ਵ ਵਾਰਤਾ): ਕਰਨਾਟਕ ਦੀ ਵਿਸ਼ੇਸ਼...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
September 11, 2026
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

Most Popular

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

by Jaspreet Kaur
4 weeks ago
0

"ਜਨਤਾ ਕਦੇ ਮੁਆਫ਼ ਨਹੀਂ ਕਰੇਗੀ..." ਸੋਨੀਆ ਗਾਂਧੀ 'ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ ਨਵੀ ਦਿੱਲੀ, 16 ਅਗਸਤ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 