• Latest
  • Trending
‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

1 month ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

3 hours ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

4 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

4 hours ago
Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

4 hours ago
Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

5 hours ago
ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

5 hours ago
ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

5 hours ago
ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

7 hours ago
ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

7 hours ago
Hindi News
English News
Saturday, September 19, 2026
No Result
View All Result
24 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’ ਪੀੜਤ ਮਹਿਲਾਵਾਂ ਨੂੰ ਕਾਊਂਸਲਿੰਗ, ਕਾਨੂੰਨੀ ਸਹਾਇਤਾ ਅਤੇ ਮੁੜ ਵਸੇਬਾ ਸੇਵਾਵਾਂ ਪ੍ਰਦਾਨ ਕਰ ਰਹੇ ਹਨ

August 6, 2026
in ਖਬਰਾਂ, ਪੰਜਾਬ
‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’ ਪੀੜਤ ਮਹਿਲਾਵਾਂ ਨੂੰ ਕਾਊਂਸਲਿੰਗ, ਕਾਨੂੰਨੀ ਸਹਾਇਤਾ ਅਤੇ ਮੁੜ ਵਸੇਬਾ ਸੇਵਾਵਾਂ ਪ੍ਰਦਾਨ ਕਰ ਰਹੇ ਹਨ

ਪੰਜਾਬ ਪੁਲਿਸ ਦੇ ਸਾਂਝ ਰਾਹਤ ਕੇਂਦਰਾਂ ਵਿੱਚ 1000 ਤੋਂ ਵੱਧ ਮਾਮਲੇ ਦਰਜ; ਚਾਰ ਜ਼ਿਲ੍ਹਿਆਂ ਤੱਕ ਹੋਇਆ ਵਿਸਥਾਰ : ਡੀ.ਜੀ.ਪੀ. ਗੌਰਵ ਯਾਦਵ

ਪੰਜਾਬ ਪੁਲਿਸ ਸਾਂਝ ਰਾਹਤ ਕੇਂਦਰਾਂ , ਜਾਗਰਿਤੀ ਪ੍ਰੋਗਰਾਮ ਅਤੇ ਮਹਿਲਾ ਸਹਾਇਤਾ ਡੈਸਕ ਰਾਹੀਂ ਮਹਿਲਾਵਾਂ ਦੀ ਸੁਰੱਖਿਆ ਨੂੰ ਕਰ ਰਹੀ ਹੈ ਹੋਰ ਮਜ਼ਬੂਤ : ਡੀ.ਜੀ.ਪੀ. ਗੌਰਵ ਯਾਦਵ

‘ਸਾਂਝ’ ਪ੍ਰਣਾਲੀ ਨੇ ਲੋਕਾਂ ਅਤੇ ਪੁਲਿਸ ਦਰਮਿਆਨ ਭਰੋਸੇਮੰਦ ਸਾਂਝ ਨੂੰ ਮਜ਼ਬੂਤ ਕੀਤਾ ਹੈ, ਜਦਕਿ ਸਾਂਝ ਰਾਹਤ ਕੇਂਦਰ ਲੋੜਵੰਦ ਮਹਿਲਾਵਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਨਿਭਾ ਰਹੇ ਹਨ ਅਹਿਮ ਭੂਮਿਕਾ : ਗੁਰਪ੍ਰੀਤ ਕੌਰ ਦਿਓ, ਐਸ.ਡੀ.ਜੀ.ਪੀ. , ਕਮਿਊਨਿਟੀ ਅਫੇਅਰਜ਼ ਡਿਵੀਜ਼ਨ

ਚੰਡੀਗੜ੍ਹ /ਮੋਹਾਲੀ; 6 ਅਗਸਤ (ਵਿਸ਼ਵ ਵਾਰਤਾ);- ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਕਮਿਊਨੀਟੀ ਪੁਲਿਸਿੰਗ ਦੇ ਮਜ਼ਬੂਤ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ I ਇਹਨਾਂ ਕੇਂਦਰਾਂ ਰਾਹੀਂ ਪੀੜਤ ਤੇ ਲੋੜਵੰਦ ਮਹਿਲਾਵਾਂ ਨੂੰ ਸਹਾਇਤਾ, ਕਾਊਂਸਲਿੰਗ, ਸੰਕਟ ਦੀ ਸਥਿਤੀ ਵਿੱਚ ਤੁਰੰਤ ਦਖ਼ਲ ਅਤੇ ਮੁੜ ਵਸੇਬਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਮੋਹਾਲੀ ਸਥਿਤ ਸਾਂਝ ਰਾਹਤ ਕੇਂਦਰ ਵਿੱਚ ਸਿਰਫ ਦੋ ਸਿਖਲਾਈ ਪ੍ਰਾਪਤ ਕਾਊਂਸਲਰਾਂ ਨਾਲ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਦਾ ਵਿਸਥਾਰ ਹੁਣ ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਜਲੰਧਰ ਦੇ ਸਿਵਲ ਹਸਪਤਾਲਾਂ ਤੱਕ ਹੋ ਚੁੱਕਾ ਹੈ। ਪਿਛਲੇ ਦੋ ਸਾਲਾਂ ਦੌਰਾਨ ਇਨ੍ਹਾਂ ਕੇਂਦਰਾਂ ਵਿੱਚ 1,069 ਮਾਮਲੇ ਦਰਜ ਕੀਤੇ ਗਏ, ਜਦਕਿ 1,656 ਮਾਮਲਿਆਂ ਦੀ ਮੁੱਢਲੀ ਜਾਂਚ (ਸਕ੍ਰੀਨਿੰਗ) ਕੀਤੀ ਗਈ।

ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਮੌਜੂਦਾ ਸਮੇਂ ਵਿੱਚ ਐਸਏਐਸ ਨਗਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਜਲੰਧਰ ਵਿੱਚ ਚਾਰ ਸਾਂਝ ਰਾਹਤ ਕੇਂਦਰ ਚੱਲ ਰਹੇ ਹਨ, ਜੋ ਸੰਕਟਗ੍ਰਸਤ ਮਹਿਲਾਵਾਂ ਨੂੰ ਮਾਨਸਿਕ ਸਦਮੇ ਤੋਂ ਉੱਭਰਨ ਅਤੇ ਆਮ ਜੀਵਨ ਜਿਊਣ ਵਿੱਚ ਸਹਾਇਤਾ ਪ੍ਰਦਾਨ ਕਰ ਰਹੇ ਹਨ। ਅਜਿਹੀਆਂ ਪਹਿਲਕਦਮੀਆਂ ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ, ਕਿਉਂਕਿ ਇਨ੍ਹਾਂ ਰਾਹੀਂ ਸ਼ੁਰੂਆਤੀ ਪੜਾਅ ’ਤੇ ਸਰਗਰਮ ਦਖ਼ਲ ਯਕੀਨੀ ਬਣਾ ਕੇ ਮਹਿਲਾਵਾਂ ਵਿਰੁੱਧ ਹਿੰਸਾ ਨੂੰ ਰੋਕਿਆ ਜਾ ਸਕਦਾ ਹੈ।”

ਪੰਜਾਬ ਦੇ ਡੀਜੀਪੀ ਨੇ ਦੱਸਿਆ , “ਪਿਛਲੇ ਦੋ ਸਾਲਾਂ ਦੌਰਾਨ ਸਾਂਝ ਰਾਹਤ ਕੇਂਦਰਾਂ ਨੇ ਪੀੜਤ ਮਹਿਲਾਵਾਂ ਨੂੰ ਕਾਊਂਸਲਿੰਗ, ਸਹਾਰਾ , ਕਾਨੂੰਨੀ ਸਹਾਇਤਾ ਅਤੇ ਪੁਲਿਸ ਸਹਾਇਤਾ ਮੁਹੱਈਆ ਕਰਵਾ ਕੇ ਰਾਹਤ ਪ੍ਰਦਾਨ ਕੀਤੀ ਹੈ। ਮੋਹਾਲੀ ਦਾ ਇੱਕ ਮਾਮਲਾ ਇਸ ਪਹਿਲ ਦੇ ਪ੍ਰਭਾਵ ਨੂੰ ਸਪੱਸ਼ਟ ਕਰਦਾ ਹੈ। ਇੱਕ ਮਹਿਲਾ ਆਪਣੇ ਪਤੀ ਵੱਲੋਂ ਸਰੀਰਕ ਤਸ਼ੱਦਦ ਕੀਤੇ ਜਾਣ ਅਤੇ ਉਸਦੀ ਹੱਤਿਆ ਕਰਵਾਉਣ ਦੀ ਧਮਕੀ ਦੇਣ ਤੋਂ ਬਾਅਦ ਸਾਂਝ ਰਾਹਤ ਕੇਂਦਰ ਪਹੁੰਚੀ। ਐਸਏਐਸ ਨਗਰ ਸਥਿਤ ਕੇਂਦਰ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸਦੀ ਸੁਰੱਖਿਆ ਯਕੀਨੀ ਬਣਾਈ, ਸੁਰੱਖਿਅਤ ਆਉਣ -ਜਾਣ ਦਾ ਪ੍ਰਬੰਧ ਕੀਤਾ, ਉਸਨੂੰ ਉਸਦੇ ਪੇਕੇ ਘਰ ਪਹੁੰਚਾਇਆ ਅਤੇ ਉਸਦੇ ਪਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰਵਾਈ।”

ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ, “ਇੱਕ ਹੋਰ ਮਾਮਲੇ ਵਿੱਚ ਇੱਕ ਗਰਭਵਤੀ ਮਹਿਲਾ, ਜਿਸ ਨੂੰ ਉਸਦੇ ਪਤੀ ਅਤੇ ਪਰਿਵਾਰ ਨੇ ਛੱਡ ਦਿੱਤਾ ਸੀ, ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਈ ਗਈ। ਸਾਂਝ ਰਾਹਤ ਕੇਂਦਰ ਦੀ ਟੀਮ ਨੇ ਉਸਦੀ ਕਾਊਂਸਲਿੰਗ ਕੀਤੀ ਅਤੇ ਉਸਨੂੰ ਪੀਜੀਆਈ ਵਿੱਚ ਦਾਖ਼ਲ ਕਰਵਾਇਆ, ਜਿੱਥੇ ਉਹ ਲਗਭਗ ਦੋ ਮਹੀਨੇ ਤੱਕ ਇਲਾਜ ਅਧੀਨ ਰਹੀ। ਇਲਾਜ ਦੌਰਾਨ ਉਸਦਾ ਗਰਭਪਾਤ ਹੋ ਗਿਆ। ਇਸ ਮੁਸ਼ਕਲ ਸਮੇਂ ਦੌਰਾਨ ਟੀਮ ਨੇ ਉਸਨੂੰ ਲਗਾਤਾਰ ਭਾਵਨਾਤਮਕ ਸਹਿਯੋਗ ਅਤੇ ਕਾਊਂਸਲਿੰਗ ਪ੍ਰਦਾਨ ਕੀਤੀ, ਜਿਸ ਨਾਲ ਉਹ ਇਸ ਡੂੰਘੇ ਸਦਮੇ ਤੋਂ ਉੱਭਰ ਸਕੀ। ਸਿਹਤਯਾਬ ਹੋਣ ਤੋਂ ਬਾਅਦ ਟੀਮ ਨੇ ਉਸਨੂੰ ਰੁਜ਼ਗਾਰ ਦਿਵਾਉਣ ਵਿੱਚ ਵੀ ਮਦਦ ਕੀਤੀ ਅਤੇ ਉਸਦੇ ਪਰਿਵਾਰ ਨਾਲ ਮੁੜ ਸੰਪਰਕ ਸਥਾਪਤ ਕਰਵਾਉਣ ਦੇ ਯਤਨ ਕੀਤੇ, ਜਿਸ ਨਾਲ ਉਹ ਸਨਮਾਨ ਅਤੇ ਆਤਮਵਿਸ਼ਵਾਸ ਨਾਲ ਆਪਣਾ ਜੀਵਨ ਦੁਬਾਰਾ ਸ਼ੁਰੂ ਕਰ ਸਕੀ।”

ਸਾਂਝ ਰਾਹਤ ਕੇਂਦਰਾਂ ਤੋਂ ਇਲਾਵਾ, ਕਈ ਹੋਰ ਪਹਿਲਕਦਮੀਆਂ ਵੀ ਮਹਿਲਾਵਾਂ ਦੀ ਸੁਰੱਖਿਆ ਅਤੇ ਭਲਾਈ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ‘ਜਾਗਰਿਤੀ ਪ੍ਰੋਗਰਾਮ’ ਤਹਿਤ ਪੰਜਾਬ ਪੁਲਿਸ ਦੀਆਂ ਮਹਿਲਾ ਮਿੱਤਰਾਂ ਨੇ ਪਿਛਲੇ ਲਗਭਗ ਦੋ ਸਾਲਾਂ ਦੌਰਾਨ 12,482 ਸਕੂਲਾਂ ਦਾ ਦੌਰਾ ਕਰਕੇ 6 ਤੋਂ 12 ਸਾਲ ਉਮਰ ਵਰਗ ਦੇ 11,75,010 ਬੱਚਿਆਂ ਨੂੰ ਜਾਗਰੂਕ ਕੀਤਾ। ਇਸ ਦੌਰਾਨ 76,299 ਪ੍ਰਿੰਸੀਪਲਾਂ, ਅਧਿਆਪਕਾਂ, ਕਰਮਚਾਰੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਵੀ ਜਾਗਰੂਕ ਕੀਤਾ ਗਿਆ।

ਮਹਿਲਾ ਸਹਾਇਤਾ ਡੈਸਕ ਪਹਿਲ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸਾਈਬਰ ਅਪਰਾਧ, ਘਰੇਲੂ ਹਿੰਸਾ, ਬਾਲ ਜਿਨਸੀ ਸ਼ੋਸ਼ਣ, ਬਾਲ ਵਿਆਹ ਰੋਕੂ ਕਾਨੂੰਨ, ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਲਿੰਗ ਸਮਾਨਤਾ ਵਰਗੇ ਵਿਸ਼ਿਆਂ ’ਤੇ 69,329 ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ।

ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਕੌਰ ਦਿਓ ਨੇ ਕਿਹਾ, “ਸਾਲ 2011 ਵਿੱਚ ਸ਼ੁਰੂਆਤ ਤੋਂ ਹੀ ‘ਸਾਂਝ’ ਪ੍ਰਣਾਲੀ ਨੇ ਲੋਕਾਂ ਅਤੇ ਪੁਲਿਸ ਵਿਚਕਾਰ ਮਜ਼ਬੂਤ ਸਾਂਝ ਕਾਇਮ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸੂਬੇ ਭਰ ਵਿੱਚ ਸਾਂਝ ਕਮੇਟੀਆਂ ਦੇ ਮਜ਼ਬੂਤ ਨੈੱਟਵਰਕ ਰਾਹੀਂ ਯੁਵਾ ਸਾਂਝ, ਜਾਗਰਿਤੀ ਅਤੇ ਸਟੂਡੈਂਟ ਪੁਲਿਸ ਕੈਡੇਟ ਵਰਗੀਆਂ ਕਈ ਪਹਿਲਕਦਮੀਆਂ ਸਫ਼ਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ।”

ਉਨ੍ਹਾਂ ਅੱਗੇ ਕਿਹਾ, “ਸਾਂਝ ਰਾਹਤ ਕੇਂਦਰ ਇੱਕ ਵਿਲੱਖਣ ਪਹਿਲ ਹੈ, ਜੋ ਲੋੜਵੰਦ ਮਹਿਲਾਵਾਂ ਨੂੰ ਕਾਊਂਸਲਿੰਗ, ਪੁਲਿਸ ਸਹਾਇਤਾ ਅਤੇ ਕਾਨੂੰਨੀ ਸਹਿਯੋਗ ਪ੍ਰਦਾਨ ਕਰਕੇ ਇਸ ਖੇਤਰ ਵਿੱਚ ਮੌਜੂਦ ਅਹਿਮ ਘਾਟ ਨੂੰ ਪੂਰਾ ਕਰਨ ਵਿੱਚ ਮਦਦ ਕਰ ਰਹੀ ਹੈ।”

Tags: BREAKING NEWSDGP Gaurav YadavPUNJABpunjab newstop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

by Navjot
September 19, 2026
0

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ...

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

by Navjot
September 19, 2026
0

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 