• Latest
  • Trending
ਸੁਤੰਤਰਤਾ ਦਿਵਸ ਤੋਂ ਪਹਿਲਾਂ DGP ਵੱਲੋਂ PUNJAB ‘ਚ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ, ਸੂਬੇ ਭਰ ਵਿੱਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਉੱਚ-ਪੱਧਰੀ ਨਾਕੇ ਲਗਾਉਣ ਦੇ ਨਿਰਦੇਸ਼

ਸੁਤੰਤਰਤਾ ਦਿਵਸ ਤੋਂ ਪਹਿਲਾਂ DGP ਵੱਲੋਂ PUNJAB ‘ਚ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ, ਸੂਬੇ ਭਰ ਵਿੱਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਉੱਚ-ਪੱਧਰੀ ਨਾਕੇ ਲਗਾਉਣ ਦੇ ਨਿਰਦੇਸ਼

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

2 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

2 hours ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

4 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

6 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

6 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

6 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

6 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

6 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

6 hours ago
Hindi News
English News
Friday, September 11, 2026
No Result
View All Result
27 °c
Chandigarh
30 ° Sat
29 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਤੰਤਰਤਾ ਦਿਵਸ ਤੋਂ ਪਹਿਲਾਂ DGP ਵੱਲੋਂ PUNJAB ‘ਚ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ, ਸੂਬੇ ਭਰ ਵਿੱਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਉੱਚ-ਪੱਧਰੀ ਨਾਕੇ ਲਗਾਉਣ ਦੇ ਨਿਰਦੇਸ਼

ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ ਅਤੇ ਆਊਟਰੀਚ ਸੈਸ਼ਨਾਂ ਦੀ ਕੀਤੀ ਪ੍ਰਧਾਨਗੀ

August 11, 2025
in ਖਬਰਾਂ, ਪੰਜਾਬ
ਸੁਤੰਤਰਤਾ ਦਿਵਸ ਤੋਂ ਪਹਿਲਾਂ DGP ਵੱਲੋਂ PUNJAB ‘ਚ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ, ਸੂਬੇ ਭਰ ਵਿੱਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਉੱਚ-ਪੱਧਰੀ ਨਾਕੇ ਲਗਾਉਣ ਦੇ ਨਿਰਦੇਸ਼

ਸੁਤੰਤਰਤਾ ਦਿਵਸ ਤੋਂ ਪਹਿਲਾਂ DGP ਵੱਲੋਂ PUNJAB ‘ਚ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ, ਸੂਬੇ ਭਰ ਵਿੱਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਉੱਚ-ਪੱਧਰੀ ਨਾਕੇ ਲਗਾਉਣ ਦੇ ਨਿਰਦੇਸ਼
— ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ ਅਤੇ ਆਊਟਰੀਚ ਸੈਸ਼ਨਾਂ ਦੀ ਕੀਤੀ ਪ੍ਰਧਾਨਗੀ
— ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼
— ਡੀਜੀਪੀ ਪੰਜਾਬ ਨੇ ਐਸਐਚਓਜ਼ ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ ‘ਤੇ ਵੀ ਕੀਤੀ ਗੱਲਬਾਤ

ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ/ਲੁਧਿਆਣਾ, 11 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਆਗਾਮੀ ਸੁਤੰਰਤਾ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਅੱਜ ਪੁਲਿਸ ਬਲ ਨੂੰ ਮੌਜੂਦਾ ਸੁਰੱਖਿਆ ਵਿਵਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਸਰਹੱਦੀ ਸੂਬੇ ਵਿੱਚ ਕਿਸੇ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਨੂੰ ਰੋਕਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਉੱਚ-ਪੱਧਰੀ ਨਾਕਿਆਂ ਅਤੇ ਹਰ ਸਮੇਂ ਨਿਗਰਾਨੀ ਕਰਨ ਦੇ ਨਿਰਦੇਸ਼ ਜਾਰੀ ਕੀਤੇ।

ਡੀਜੀਪੀ ਪੰਜਾਬ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਪੁਲਿਸ ਰੇਂਜਾਂ – ਸਰਹੱਦੀ, ਜਲੰਧਰ, ਲੁਧਿਆਣਾ ਅਤੇ ਰੋਪੜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕਰਨ ਲਈ ਦੌਰੇ ‘ਤੇ ਸਨ। ਉਨ੍ਹਾਂ ਨੇ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਅਤੇ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦਾ ਵੀ ਜਾਇਜ਼ਾ ਲਿਆ।

ਨਸ਼ਿਆਂ ਦੇ ਖਿਲਾਫ ਜ਼ੀਰੋ-ਸਹਿਣਸ਼ੀਲਤਾ ਰਵੱਈਏ ਦੀ ਪੁਸ਼ਟੀ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਐਨਡੀਪੀਐਸ ਐਕਟ ਨੂੰ ਸਖ਼ਤ, ਪਾਰਦਰਸ਼ੀ ਅਤੇ ਬਿਨਾਂ ਕਿਸੇ ਸਮਝੌਤੇ ਦੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਖ਼ਾਤਮਾ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਵਿੱਤੀ ਢੰਗ ਨਾਲ ਜਾਂਚ ਕਰਨ ਅਤੇ ਹਵਾਲਾ ਸੰਚਾਲਕਾਂ ਵਿਰੁੱਧ ਕਾਰਵਾਈ ਕਰਕੇ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਵੀ ਕਿਹਾ।

ਆਗਾਮੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੀਆਂ ਮਹੱਤਵਪੂਰਨ ਥਾਵਾਂ ‘ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ, ਡੋਮੀਨੇਸ਼ਨ ਆਪਰੇਸ਼ਨਾਂ ਨੂੰ ਹੋਰ ਤੇਜ਼ ਕਰਨ ਅਤੇ ਹੋਰਨਾਂ ਰੋਕਥਾਮ ਅਤੇ ਜਾਸੂਸੀ ਉਪਾਵਾਂ ਨੂੰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।

ਡੀਜੀਪੀ ਨੇ ਕਿਹਾ ਕਿ ਇਸ ਕੜੀ ਸੁਰੱਖਿਆ ਨਾਲ ਪੁਲਿਸ ਕਰਮਚਾਰੀ ਕਿਸੇ ਵੀ ਸੰਭਾਵੀ ਖਤਰੇ ਜਾਂ ਗਤੀਵਿਧੀ ਨੂੰ ਰੋਕਣ ਲਈ ਖਾਸ ਕਰਕੇ ਰਾਤ ਨੂੰ ਨਿਯਮਤ ਤੌਰ ‘ਤੇ ਗਸ਼ਤ ਅਤੇ ਚੈਕਿੰਗ ਕਰਨਗੇ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕਿਆਂ ਵਿੱਚ ਵਾਧਾ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਭੀੜ ਵਾਲੇ ਖੇਤਰਾਂ, ਹੌਟਸਪੌਟਸ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਪੁਲਿਸ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ।

ਇਸ ਦੌਰਾਨ, ਆਊਟਰੀਚ ਸੈਸ਼ਨ ਦੇ ਹਿੱਸੇ ਵਜੋਂ, ਡੀਜੀਪੀ ਪੰਜਾਬ ਨੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਅਤੇ ਅੰਤਰ-ਜ਼ਿਲ੍ਹਾ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਡਰੱਗ ਸਪਲਾਈ ਚੇਨਾਂ ਨੂੰ ਨਸ਼ਟ ਕਰਨ ਲਈ ਖੁੱਲ੍ਹੀ ਚਰਚਾ ਅਤੇ ਅਹਿਮ ਖੇਤਰੀ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕੀਤਾ।

ਇਸ ਮੀਟਿੰਗ ਵਿੱਚ ਕਮਿਸ਼ਨਰ ਆਫ ਪੁਲਿਸ (ਸੀਪੀ) ਜਲੰਧਰ ਰੇਂਜ ਧਨਪ੍ਰੀਤ ਕੌਰ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਨਾਨਕ ਸਿੰਘ, ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ, ਐਸਐਸਪੀ ਗੁਰਦਾਸਪੁਰ ਅਦਿੱਤਿਆ, ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ, ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸਐਸਪੀ ਹੁਸ਼ਿਆਰਪੁਰ ਸੰਦੀਪ ਮਲਿਕ, ਐਸਐਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿੱਲੋਂ, ਐਸਐਸਪੀ ਐਸਬੀਐਸ ਨਗਰ ਮਹਿਤਾਬ ਸਿੰਘ, ਐਸਐਸਪੀ ਖੰਨਾ ਡਾ. ਜੋਤੀ ਯਾਦਵ, ਐਸਐਸਪੀ ਜਗਰਾਉਂ ਅੰਕੁਰ ਗੁਪਤਾ, ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ, ਐਸਐਸਪੀ ਐਸਏਐਸ ਨਗਰ ਹਰਮਨਦੀਪ ਹੰਸ ਅਤੇ ਐਸਐਸਪੀ ਫਤਿਹਗੜ੍ਹ ਸਾਹਿਬ ਸੁਭਮ ਅਗਰਵਾਲ ਸਮੇਤ ਹੋਰ ਅਧਿਕਾਰੀ/ਕਰਮਚਾਰੀ ਸ਼ਾਮਲ ਸਨ।

Tags: Breaking news in PunjabiDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

by Ranjit Singh
3 weeks ago
0

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਪਾਕਿਸਤਾਨ ਅੱਜ ਪੁਰਸ਼ ਹਾਕੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 