DGP ਪੰਜਾਬ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
- ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ
- ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ : ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਅੱਜ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਇਸ ਤੋਂ ਬਾਅਦ ਉਨ੍ਹਾਂ ਨੇ ਸ਼ਹੀਦੀ ਜੋੜ ਮੇਲ ਨੂੰ ਸੁਚਾਰੂ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਕੀਤੇ ਗਏ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਗਜ਼ਟਿਡ ਅਫਸਰ ਦੀ ਕਮਾਂਡ ਹੇਠ ਸ਼ਹੀਦੀ ਜੋੜ ਮੇਲ ਖੇਤਰ ਨੂੰ ਸੈਕਟਰਾਂ ਵਿੱਚ ਵੰਡਿਆਂ ਗਿਆ ਹੈ ਅਤੇ 4,000 ਤੋਂ ਵੱਧ ਪੁਲਿਸ ਕਰਮਚਾਰੀ ਦਿਨ-ਰਾਤ ਡਿਊਟੀ ਲਈ ਤਾਇਨਾਤ ਕੀਤੇ ਗਏ ਹਨ। ਕੰਟਰੋਲ ਰੂਮ ਰਾਹੀਂ ਵਿਆਪਕ CCTV ਕਵਰੇਜ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਪੰਜਾਬ ਡੀ.ਜੀ.ਪੀ ਵਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਨਿਰਵਿਘਨ ਤਾਲਮੇਲ ਅਤੇ ਤਿਆਰੀ ਨੂੰ ਯਕੀਨੀ ਬਣਾਉਣ ਲਈ ਡੀ.ਆਈ.ਜੀ ਰੂਪਨਗਰ ਰੇਂਜ ਅਤੇ ਐਸ.ਐਸ.ਪੀ ਫਤਿਹਗੜ੍ਹ ਸਾਹਿਬ ਨਾਲ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/