ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ
ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) ਰਿਸ਼ਵਤਖੋਰੀ ਦੇ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਤੋਂ ਰਾਹਤ ਮਿਲੀ ਹੈ।ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਕੇਸ ਦੀ ਰੋਜ਼ਾਨਾ ਸੁਣਵਾਈ ਦੀ ਮੰਗ ਕਰਨ ਵਾਲੀ ਅਰਜ਼ੀ ਨੂੰ ਖਾਰਜ ਕਰ ਦਿੱਤਾ।
ਸੀਬੀਆਈ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 4 ਤਹਿਤ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਇਸ ਮਾਮਲੇ ਦੀ ਸੁਣਵਾਈ ਰੋਜ਼ਾਨਾ ਕੀਤੀ ਜਾਵੇ ਤਾਂ ਕਿ ਕੇਸ ਜਲਦੀ ਖ਼ਤਮ ਹੋ ਸਕੇ ਪਰ ਅਦਾਲਤ ਨੇ ਇਸ ਮੰਗ ਨੂੰ ਖਾਰਜ ਕਰਦਿਆਂ ਸਪਸ਼ਟ ਕਿਹਾ ਕਿ ਕੇਸ ਦੇ ਮੌਜੂਦਾ ਪੜਾਅ ’ਤੇ ਰੋਜ਼ਾਨਾ ਸੁਣਵਾਈ ਦੀ ਇਜਾਜ਼ਤ ਦੇਣਾ ਵਿਹਾਰਕ ਤੌਰ ’ਤੇ ਸੰਭਵ ਨਹੀਂ ਹੈ।























