DIG Bhullar Corruption Case ; ਚੰਡੀਗੜ੍ਹ ਦੀ ਅਦਾਲਤ ‘ਚ ਅਹਿਮ ਸੁਣਵਾਈ ਅੱਜ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼
ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਅੱਜ (24 ਸਤੰਬਰ ) ਚੰਡੀਗੜ੍ਹ ਦੀ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਵਿੱਚ ਇੱਕ ਅਹਿਮ ਸੁਣਵਾਈ ਹੋਵੇਗੀ। ਇਸ ਸੁਣਵਾਈ ਦੌਰਾਨ ਮੰਡੀ ਗੋਬਿੰਦਗੜ੍ਹ ਦੇ ਵਪਾਰੀ ਅਤੇ ਸ਼ਿਕਾਇਤਕਰਤਾ ਆਕਾਸ਼ ਬੱਤਾ ਪਹਿਲੀ ਵਾਰ ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਗਵਾਹੀ ਦੇਣ ਲਈ ਪੇਸ਼ ਹੋਣਗੇ।
ਅਦਾਲਤ ਨੇ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਹਨ। ਰਿਸ਼ਵਤਖੋਰੀ ਦੇ ਮਾਮਲੇ ਵਿੱਚ ਦੋਸ਼ ਆਇਦ ਕੀਤੇ ਜਾਣ ਤੋਂ ਬਾਅਦ, ਸ਼ਿਕਾਇਤਕਰਤਾ ਦੀ ਗਵਾਹੀ ਨੂੰ ਮੁਕੱਦਮੇ ਦਾ ਇੱਕ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ। ਸੀ.ਬੀ.ਆਈ. ਅਨੁਸਾਰ, ਬੱਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਇੱਕ ਅਪਰਾਧਿਕ ਮਾਮਲੇ ਵਿੱਚ ਕਾਰਵਾਈ ਕਰਨ ਦੀ ਧਮਕੀ ਦੇ ਕੇ ਉਨ੍ਹਾਂ ਤੋਂ 8 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ।
ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਸੀ.ਬੀ.ਆਈ. ਨੇ ਤਤਕਾਲੀ ਡੀ.ਆਈ.ਜੀ. ਭੁੱਲਰ ਅਤੇ ਇੱਕ ਵਿਚੋਲੇ, ਕ੍ਰਿਸ਼ਨੂ ਸ਼ਾਰਦਾ, ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਅਦਾਲਤ ਵਿੱਚ ਆਕਾਸ਼ ਬੱਤਾ ਦਾ ਬਿਆਨ ਦਰਜ ਕੀਤਾ ਜਾਵੇਗਾ। ਇਸ ਤੋਂ ਬਾਅਦ, ਮੁਕੱਦਮਾ ਉਨ੍ਹਾਂ ਦੇ ਬਿਆਨ ਅਤੇ ਕੇਸ ਵਿੱਚ ਮੌਜੂਦ ਸਬੂਤਾਂ ਦੇ ਆਧਾਰ ‘ਤੇ ਅੱਗੇ ਵਧੇਗਾ।





















