Diljit Dosanjh ਦੀ ਫਿਲਮ ‘ਪੰਜਾਬ-95’ ਫਰਵਰੀ ਵਿੱਚ ਹੋਵੇਗੀ ਰਿਲੀਜ਼
ਚੰਡੀਗੜ੍ਹ, 11ਜਨਵਰੀ(ਵਿਸ਼ਵ ਵਾਰਤਾ) ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਫਿਲਮ “ਪੰਜਾਬ-95” ਦੀ ਰਿਲੀਜ਼ ਦਾ ਐਲਾਨ ਕੀਤਾ ਹੈ। ਇਹ ਫਿਲਮ ਫਰਵਰੀ 2025 ਵਿੱਚ ਰਿਲੀਜ਼ ਹੋਵੇਗੀ। ਇਹ ਜਾਣਕਾਰੀ ਖੁਦ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ।
https://www.instagram.com/p/DEqxNVyvuT3/?
ਹਾਲਾਂਕਿ, ਇਹ ਫਿਲਮ ਫਰਵਰੀ ਵਿੱਚ ਕਿਸ ਤਰੀਕ ਨੂੰ ਰਿਲੀਜ਼ ਹੋਵੇਗੀ, ਇਸ ਬਾਰੇ ਜਾਣਕਾਰੀ ਉਨ੍ਹਾਂ ਵੱਲੋਂ ਅਜੇ ਤੱਕ ਨਹੀਂ ਦਿੱਤੀ ਗਈ ਹੈ। ਇਹ ਫਿਲਮ ਮਸ਼ਹੂਰ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ(Sikh Human Rights Activist) ਦੇ ਜੀਵਨ ‘ਤੇ ਆਧਾਰਿਤ ਹੈ। ਦਿਲਜੀਤ ਦੋਸਾਂਝ ਇਸ ਫਿਲਮ ਵਿੱਚ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਨਿਭਾ ਰਹੇ ਹਨ। ਦਿਲਜੀਤ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਫਿਲਮ ਨਾਲ ਜੁੜੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਦੇ ਨਾਲ ਉਨ੍ਹਾਂ ਨੇ ਲਿਖਿਆ – Challenge the Darkness 🪔
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/