Diljit Dosanjh ਦੀ ਫਿਲਮ ‘ਪੰਜਾਬ-95’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ Fans ਲਈ ਵੱਡਾ ਝਟਕਾ
- YouTube ਤੋਂ ਹਟਾਇਆ ਗਿਆ ਫਿਲਮ ਦਾ ਟੀਜ਼ਰ
- ਇਸ ਦਿਨ ਸਿਰਫ ਅੰਤਰਰਾਸ਼ਟਰੀ ਪੱਧਰ ‘ਤੇ ਰਿਲੀਜ਼ ਹੋਵੇਗੀ ਫਿਲਮ
ਚੰਡੀਗੜ੍ਹ,18 ਜਨਵਰੀ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-95’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਪ੍ਰਸ਼ੰਸ਼ਕਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਹਨੀ ਤ੍ਰੇਹਨ ਦੁਆਰਾ ਨਿਰਦੇਸ਼ਤ ਅਤੇ ਰੋਨੀ ਸਕ੍ਰੂਵਾਲਾ ਦੇ ਬੈਨਰ RSVP ਮੂਵੀਜ਼ ਦੁਆਰਾ ਨਿਰਮਿਤ, “ਪੰਜਾਬ 95” ਫਿਲਹਾਲ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਭਾਰਤ ’ਚ ਫਿਲਮ ‘ਪੰਜਾਬ 95’ ਦਾ ਟੀਜ਼ਰ YouTube ਤੋਂ ਹਟਾ ਦਿੱਤਾ ਗਿਆ ਹੈ।
ਇਹ ਫਿਲਮ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ‘ਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਉਠਾਈ ਸੀ। ਫਿਲਮ ‘ਪੰਜਾਬ ’95’ 7 ਫਰਵਰੀ, 2025 ਨੂੰ ਸਿਰਫ ਅੰਤਰਰਾਸ਼ਟਰੀ ਪੱਧਰ ‘ਤੇ ਰਿਲੀਜ਼ ਹੋਵੇਗੀ। ਸ਼ੁੱਕਰਵਾਰ ਸ਼ਾਮ ਨੂੰ ਫਿਲਮ ਦੀ ਅੰਤਰਰਾਸ਼ਟਰੀ ਰਿਲੀਜ਼ ਡੇਟ ਦਾ ਐਲਾਨ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਕਿਹਾ ਕਿ ਇਸ ਨੂੰ ਬਿਨਾਂ ਕਿਸੇ ਕੱਟ ਦੇ ਰਿਲੀਜ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਫਿਲਮ ਦਾ ਟੀਜ਼ਰ ਵੀ ਸ਼ੇਅਰ ਕੀਤਾ ਹੈ। ਇਸ ਫਿਲਮ ‘ਚ ਅਰਜੁਨ ਰਾਮਪਾਲ ਅਤੇ ਸੁਵਿੰਦਰ ਵਿੱਕੀ ਵੀ ਅਹਿਮ ਭੂਮਿਕਾਵਾਂ ‘ਚ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/