Diljit Dosanjh ਦੀ ਨਵੀ ਫ਼ਿਲਮ ‘ਸਰਦਾਰ ਜੀ 3’ ਭਾਰਤ ‘ਚ ਨਹੀਂ ਹੋਵੇਗੀ ਰਿਲੀਜ਼
– ਜਾਣੋ ਕੀ ਹੈ ਵੱਡਾ ਕਾਰਨ

ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ): ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਨਵੀ ਪੰਜਾਬੀ ਫਿਲਮ ‘ਸਰਦਾਰ ਜੀ 3’ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ। ਇਹ ਫਿਲਮ ਸਿਰਫ਼ ਵਿਦੇਸ਼ਾਂ ਵਿੱਚ ਰਿਲੀਜ਼ ਹੋਵੇਗੀ। ‘ਸਰਦਾਰ ਜੀ 3’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਟ੍ਰੇਲਰ ਨੇ ਰਿਲੀਜ਼ ਹੁੰਦੇ ਹੀ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਪਰ ਜਿੱਥੇ ਕਈ ਲੋਕ ਇਸ ਟ੍ਰੇਲਰ ਨੂੰ ਪਸੰਦ ਕਰ ਰਹੇ ਹਨ, ਉੱਥੇ ਹੀ ਕਈ ਲੋਕ ਨਾਰਾਜ਼ਗੀ ਵੀ ਜ਼ਾਹਿਰ ਕਰ ਰਹੇ ਹਨ।

ਦਰਅਸਲ, ਇਸ ਫਿਲਮ ਵਿੱਚ ਮਸ਼ਹੂਰ ਪਾਕਿਸਤਾਨੀ ਅਦਾਕਾਰਾ ਹਾਨਿਆ ਆਮਿਰ ਅਹਿਮ ਭੂਮਿਕਾ ਵਿੱਚ ਨਜ਼ਰ ਆ ਰਹੀ ਹੈ। ‘ਸਰਦਾਰ ਜੀ 3’ ਦੇ ਟ੍ਰੇਲਰ ਵਿੱਚ ਹਾਨਿਆ ਆਮਿਰ ਨੂੰ ਦੇਖਣ ਤੋਂ ਬਾਅਦ, ਹੁਣ ਸੋਸ਼ਲ ਮੀਡੀਆ ‘ਤੇ ਲੋਕ ਦਿਲਜੀਤ ਦੋਸਾਂਝ ‘ਤੇ ਸਵਾਲ ਚੁੱਕ ਰਹੇ ਹਨ। ਕਿਉਕਿ 22 ਅਪ੍ਰੈਲ ਨੂੰ ਪਾਕਿਸਤਾਨ ਦੇ ਅਤਿਵਾਦੀਆਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 26 ਸੈਲਾਨੀਆਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਸੀ। ਇਸ ਤੋਂ ਬਾਅਦ, ਗੁਆਂਢੀ ਦੇਸ਼ ਦੇ ਲੋਕਾਂ ਨੂੰ ਭਾਰਤ ਛੱਡਣ ਲਈ ਕਿਹਾ ਗਿਆ ਸੀ। ਭਾਰਤ ਵਿੱਚ ਪਾਕਿਸਤਾਨ ਦੇ ਕਲਾਕਾਰਾਂ, ਕ੍ਰਿਕਟਰ ਦੇ ਸੋਸ਼ਲ ਮੀਡੀਆ ਹੈਂਡਲ ਵੀ ਬੈਨ ਕੇ ਦਿੱਤੇ ਗਏ ਸਨ।
ਅਜਿਹੇ ਚ ਮੰਨਿਆ ਜਾ ਰਿਹਾ ਸੀ ਕਿ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਰਦਾਰਜੀ 3’ ‘ਚੋ ਵੀ ਹਾਨੀਆ ਆਮਿਰ ਨੂੰ ਬਾਹਰ ਕੱਢ ਦਿੱਤਾ ਗਿਆ ਹੋਵੇਗਾ ਪਰ ਅਜਿਹਾ ਨਹੀਂ ਹੋਇਆ। ਟ੍ਰੇਲਰ ਵਿੱਚ ਉਸ ਦੀ ਮੌਜੂਦਗੀ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























