ਚੰਡੀਗੜ੍ਹ 26 ਅਗਸਤ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿਲੋ ਨੇ ਆਮ ਆਦਮੀ ਪਾਰਟੀ ਜੁਆਇਨ ਕਰਨ ਦਾ ਐਲਾਨ ਕਰ ਦਿੱਤਾ ਹੈ। ਇੱਕ ਪ੍ਰਾਈਵੇਟ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਦੇ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਖੁਲਾਸਾ ਕੀਤਾ ਹੈ ਕਿ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਗਿੱਦੜਬਾਹਾ ਵਿਖੇ ਆ ਕੇ ਉਹਨਾਂ ਨੂੰ ਆਮ ਆਦਮੀ ਪਾਰਟੀ ਜੁਆਇਨ ਕਰਵਾਉਣਗੇ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਹਰਦੀਪ ਸਿੰਘ ਡਿੰਪੀ ਢਿੱਲੋ ਨੂੰ ਆਪਣੇ ਫੈਸਲੇ ਤੇ ਮੁੜ ਵਿਚਾਰ ਕਰਨ ਦੀ ਸਲਾਹ ਦਿੱਤੀ ਹੈ। ਉਹਨਾਂ ਕਿਹਾ ਕਿ ਉਹ ਡਿੰਪੀ ਢਿੱਲੋ ਨੂੰ 10 ਦਿਨਾਂ ਦਾ ਵਕਤ ਦਿੰਦੇ ਹਨ। ਉਹ 10 ਦਿਨਾਂ ਦੇ ਅੰਦਰ ਅੰਦਰ ਪਾਰਟੀ ਵਿੱਚ ਵਾਪਸੀ ਕਰ ਸਕਦੇ ਹਨ ਦੂਜੇ ਪਾਸੇ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਦੇ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਵਾਪਸ ਜਾਣ ਦਾ ਹੁਣ ਸਵਾਲ ਨਹੀਂ ਪੈਦਾ ਹੁੰਦਾ ਡਿੰਪੀ ਢੁੱਲੋ ਦੇ ਆਮ ਆਦਮੀ ਪਾਰਟੀ ਵਿੱਚ ਜਾਣ ਦੇ ਇਸ ਐਲਾਨ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਗਿੱਦੜਬਾਹਾ ਤੋਂ ਹੁਣ ਕੋਈ ਹੋਰ ਉਮੀਦਵਾਰ ਹੋਵੇਗਾ। ਸੰਭਾਵੀ ਤੌਰ ਤੇ ਸੁਖਬੀਰ ਸਿੰਘ ਬਾਦਲ ਦੇ ਚਚੇਰੇ ਭਰਾ ਮਨਪ੍ਰੀਤ ਸਿੰਘ ਬਾਦਲ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਿੱਦੜਵਾਹਾ ਤੋਂ ਚੋਣ ਲੜ ਸਕਦੇ ਹਨ। ਆਪਣੇ ਇਸ ਇੰਟਰਵਿਊ ਚ ਡਿੰਪੀ ਢਿੱਲੋ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਪਾਰਟੀ ਛੱਡਣ ਦਾ ਉਹਨਾਂ ਦਾ ਕਾਰਨ ਮਨਪ੍ਰੀਤ ਸਿੰਘ ਬਾਦਲ ਦੀ ਉਹਨਾਂ ਦੇ ਹਲਕੇ ਦੇ ਵਿੱਚ ਲੋੜ ਤੋਂ ਵੱਧ ਸਿਆਸੀ ਦਖਲ ਅੰਦਾਜ਼ੀ ਹੈ।
PUNJAB : ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਚੱਲ ਰਹੇ ਸਿੱਖਿਆ ਸੁਧਾਰਾਂ ਅਤੇ ਪ੍ਰੋਗਰਾਮਾਂ ਦੀ ਪ੍ਰਗਤੀ ਜਾਣਨ ਲਈ “ਅਧਿਆਪਕਾਂ ਨਾਲ ਸੰਵਾਦ” ਦੀ ਨਿਵੇਕਲੀ ਸ਼ੁਰੂਆਤ
PUNJAB : ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਚੱਲ ਰਹੇ ਸਿੱਖਿਆ ਸੁਧਾਰਾਂ ਅਤੇ ਪ੍ਰੋਗਰਾਮਾਂ ਦੀ ਪ੍ਰਗਤੀ ਜਾਣਨ ਲਈ "ਅਧਿਆਪਕਾਂ ਨਾਲ ਸੰਵਾਦ" ਦੀ...