• Latest
  • Trending
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

1 hour ago
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

2 hours ago
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

2 hours ago
ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

2 hours ago
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

2 hours ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

3 hours ago
ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

3 hours ago
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

5 hours ago
ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

6 hours ago
Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

6 hours ago
Hindi News
English News
Thursday, October 8, 2026
No Result
View All Result
25 °c
Chandigarh
25 ° Fri
25 ° Sat
26 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

1 ਅਪ੍ਰੈਲ 2020 ਤੋਂ ਪਹਿਲਾਂ 12 ਸਾਲਾਂ ਦੇ ਕਾਨੂੰਨੀ ਕਬਜ਼ੇ ਵਾਲੇ ਦੁਕਾਨਦਾਰ ਕੌਂਸਲ ਅਤੇ ਕਾਰਪੋਰੇਸ਼ਨ ਦਫ਼ਤਰਾਂ ਵਿੱਚ ਅਰਜ਼ੀ ਦੇ ਸਕਦੇ ਹਨ: ਹਰਜੋਤ ਸਿੰਘ ਬੈਂਸ

October 8, 2026
in ਖਬਰਾਂ, ਪੰਜਾਬ
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

• 1 ਅਪ੍ਰੈਲ 2020 ਤੋਂ ਪਹਿਲਾਂ 12 ਸਾਲਾਂ ਦੇ ਕਾਨੂੰਨੀ ਕਬਜ਼ੇ ਵਾਲੇ ਦੁਕਾਨਦਾਰ ਕੌਂਸਲ ਅਤੇ ਕਾਰਪੋਰੇਸ਼ਨ ਦਫ਼ਤਰਾਂ ਵਿੱਚ ਅਰਜ਼ੀ ਦੇ ਸਕਦੇ ਹਨ: ਹਰਜੋਤ ਸਿੰਘ ਬੈਂਸ

• 6 ਨਵੰਬਰ ਤੱਕ ਲੋਕਲ ਬਾਡੀਜ਼ ਦੇ ਦਫ਼ਤਰਾਂ ਵਿੱਚ ਅਰਜ਼ੀਆਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ: ਬੈਂਸ

• ਖੇਤਰ ਦੇ ਕੁਲੈਕਟਰ ਰੇਟ ਅਤੇ ਬਿਨੈਕਾਰ ਦੀ ਆਮਦਨ-ਸ਼੍ਰੇਣੀ ‘ਤੇ ਅਧਾਰਤ ਰਿਆਇਤੀ ਦਰਾਂ ਹੋਣਗੀਆਂ ਲਾਗੂ

ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ);- ਸੂਬੇ ਦੇ ਲੱਖਾਂ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਨੂੰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ “ਮੇਰੀ ਦੁਕਾਨ, ਮੇਰੇ ਨਾਮ” ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਨਾਲ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ 12 ਸਾਲਾਂ ਤੋਂ ਵੱਧ ਸਮੇਂ ਤੋਂ ਕਿਰਾਏ ਜਾਂ ਲੀਜ਼ ‘ਤੇ ਕਾਨੂੰਨੀ ਤੌਰ ‘ਤੇ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਲਈ ਇਨ੍ਹਾਂ ਦੁਕਾਨਾਂ ਦੇ ਮਾਲਕ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ।

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਸ ਸਕੀਮ ਦਾ ਐਲਾਨ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਕੀਮ ਤਹਿਤ ਯੋਗ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਮਾਲਕੀ ਹੱਕ ਪ੍ਰਾਪਤ ਕਰਨ ਦੇ ਯੋਗ ਬਣ ਜਾਣਗੇ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ 2020 ਤੋਂ ਪਹਿਲਾਂ ਦੇ 12 ਸਾਲਾਂ ਦੇ ਕਾਨੂੰਨੀ ਕਬਜ਼ੇ ਨੂੰ ਸਾਬਤ ਕਰਨ ਵਾਲਾ ਕੋਈ ਵੀ ਦੁਕਾਨਦਾਰ ਇਸ ਸਕੀਮ ਲਈ ਅਰਜ਼ੀ ਦੇਣ ਦੇ ਯੋਗ ਹੋਵੇਗਾ। ਇਸ ਪਹਿਲਕਦਮੀ ਦਾ ਲਾਭ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ ਕੰਮ ਕਰ ਰਹੇ ਉਨ੍ਹਾਂ ਵਪਾਰੀਆਂ ਨੂੰ ਮਿਲੇਗਾ ਜੋ ਬਿਨਾਂ ਮਾਲਕੀ ਹੱਕਾਂ ਦੇ ਕਿਰਾਏ ਜਾਂ ਲੀਜ਼ ‘ਤੇ ਦੁਕਾਨਾਂ ਚਲਾ ਰਹੇ ਹਨ।

ਸ. ਬੈਂਸ ਨੇ ਦੱਸਿਆ ਕਿ ਇਸ ਸਬੰਧੀ ਅਰਜ਼ੀਆਂ 6 ਨਵੰਬਰ 2026 ਤੱਕ ਨਗਰ ਕੌਂਸਲ ਅਤੇ ਨਗਰ ਨਿਗਮ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ ਅਤੇ ਇਹ ਸਾਰੀ ਪ੍ਰਕਿਰਿਆ ਸਮਾਂ-ਬੱਧ ਹੋਵੇਗੀ। ਅਰਜ਼ੀਆਂ ਦੀ ਪੜਤਾਲ ਐਸ.ਡੀ.ਐਮ. ਪੱਧਰ ਦੀ ਕਮੇਟੀ ਵੱਲੋਂ ਕੀਤੀ ਜਾਵੇਗੀ, ਜਦਕਿ ਕੀਮਤ ਨਿਰਧਾਰਤ ਕਰਨ ਦਾ ਕੰਮ ਡੀ.ਸੀ. ਪੱਧਰ ਦੀ ਕਮੇਟੀ ਕਰੇਗੀ ਅਤੇ ਸਬੰਧਤ ਸਥਾਨਕ ਸੰਸਥਾਵਾਂ ਵੱਲੋਂ ਮਤਾ ਪਾਸ ਕੀਤਾ ਜਾਵੇਗਾ।

ਕੀਮਤਾਂ ਦੇ ਵਰਗੀਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸ੍ਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 3 ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਬਿਨੈਕਾਰਾਂ ਨੂੰ ਕੁਲੈਕਟਰ ਰੇਟ ਦਾ ਸਿਰਫ਼ 12.5 ਫ਼ੀਸਦ ਭੁਗਤਾਨ ਕਰਨਾ ਪਵੇਗਾ। ਇਸੇ ਤਰ੍ਹਾਂ 3 ਤੋਂ 8 ਲੱਖ ਰੁਪਏ ਦੀ ਆਮਦਨ ਵਾਲੇ ਘੱਟ ਆਮਦਨ ਵਰਗ (ਐਲਆਈਜੀ) ਦੇ ਬਿਨੈਕਾਰ 25 ਫ਼ੀਸਦ, 8 ਤੋਂ 15 ਲੱਖ ਰੁਪਏ ਦੀ ਆਮਦਨ ਵਾਲੇ ਮੱਧਮ ਆਮਦਨ ਵਰਗ (ਐਮਆਈਜੀ) ਦੇ ਬਿਨੈਕਾਰ 50 ਫ਼ੀਸਦ ਅਤੇ 15 ਲੱਖ ਰੁਪਏ ਤੋਂ ਵੱਧ ਆਮਦਨ ਵਾਲੇ ਬਿਨੈਕਾਰ ਕੁਲੈਕਟਰ ਰੇਟ ਦਾ 100 ਫ਼ੀਸਦ ਭੁਗਤਾਨ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਰਿਆਇਤੀ ਦਰਾਂ 50 ਵਰਗ ਮੀਟਰ ਤੋਂ ਘੱਟ ਖੇਤਰਫਲ ਵਾਲੀਆਂ ਦੁਕਾਨਾਂ ‘ਤੇ ਲਾਗੂ ਹੋਣਗੀਆਂ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਸਕੀਮ ਵਿੱਚ ਦੋ ਸ਼੍ਰੇਣੀਆਂ ਸ਼ਾਮਲ ਨਹੀਂ ਕੀਤੀਆਂ ਗਈਆਂ ਹਨ। ਇਸ ਸਕੀਮ ਤਹਿਤ ਸਬ-ਟੈਨੇਂਟਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਪਾਰਕਾਂ, ਗਲੀਆਂ ਜਾਂ ਜਨਤਕ ਸਹੂਲਤਾਂ ਵਾਲੀਆਂ ਥਾਵਾਂ ’ਤੇ ਕਾਬਜ਼ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਦਸਤਾਵੇਜ਼ੀ ਪ੍ਰਕਿਰਿਆ ਨੂੰ ਆਸਾਨ, ਸੁਚਾਰੂ ਅਤੇ ਨਿਰਵਿਘਨ ਰੱਖਿਆ ਗਿਆ ਹੈ, ਜਿਸ ਤਹਿਤ ਬਿਨੈਕਾਰ ਕੋਈ ਵੀ ਜਾਇਜ਼ ਸਬੂਤ ਜਿਵੇਂ ਕਿ ਜੀਐਸਟੀ ਸਰਟੀਫਿਕੇਟ, ਬਿਜਲੀ ਦਾ ਬਿੱਲ, ਵੋਟਰ ਕਾਰਡ ਆਦਿ ਜਮ੍ਹਾਂ ਕਰਵਾ ਸਕਦੇ ਹਨ।

ਸ. ਬੈਂਸ ਨੇ ਕਿਹਾ, ‘‘ਪਿਛਲੀਆਂ ਸਰਕਾਰਾਂ ਨੇ ਵਾਅਦੇ ਤਾਂ ਬਹੁਤ ਕੀਤੇ ਪਰ ਕਦੇ ਪੂਰੇ ਨਹੀਂ ਕੀਤੇ। ਸਾਡੇ ਅਧਿਕਾਰੀਆਂ ਅਤੇ ਕਾਨੂੰਨੀ ਟੀਮ ਨੇ ਇਸ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਮਹੀਨਿਆਂ ਤੱਕ ਦਿਨ-ਰਾਤ ਮਿਹਨਤ ਕੀਤੀ ਹੈ। ਸਾਡੇ ਵਪਾਰੀ ਭਰਾਵਾਂ ਨੂੰ, ਕੋਵਿਡ-19 ਦੌਰਾਨ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤਿਉਹਾਰੀ ਸੀਜ਼ਨ ਵਿੱਚ, ਅਸੀਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰ ਕੇ ਉਨ੍ਹਾਂ ਨੂੰ ਖੁਸ਼ੀ, ਸੁਰੱਖਿਆ ਅਤੇ ਜਾਇਜ਼ ਮਾਲਕੀ ਦਾ ਤੋਹਫ਼ਾ ਦੇਣਾ ਚਾਹੁੰਦੇ ਹਾਂ।’’

ਇਸ ਪਹਿਲ ਨੂੰ ਇਤਿਹਾਸਕ ਕਦਮ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, ‘‘ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਵਪਾਰੀ ਭਰਾਵਾਂ ਨੂੰ ਉਨ੍ਹਾਂ ਦੀ ਕਾਨੂੰਨੀ ਮਾਲਕੀ ਮਿਲੇ। ਇਹ ਸਕੀਮ ਵਪਾਰੀ ਭਾਈਚਾਰੇ ਲਈ ਦੀਵਾਲੀ ਦਾ ਤੋਹਫ਼ਾ ਹੈ। ਇਹ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੋਚ ਅਤੇ ਭਾਵਨਾ ਦਾ ਪ੍ਰਤੱਖ ਪ੍ਰਮਾਣ ਹੈ, ਜੋ ਛੋਟੇ ਦੁਕਾਨਦਾਰ ਦੇ ਮਾਣ-ਸਤਿਕਾਰ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ।’’

ਉਨ੍ਹਾਂ ਅੱਗੇ ਕਿਹਾ, ‘‘ਅਸੀਂ ਚਾਹੁੰਦੇ ਹਾਂ ਕਿ ਹਰ ਛੋਟਾ ਦੁਕਾਨਦਾਰ ਆਤਮ-ਵਿਸ਼ਵਾਸ ਅਤੇ ਕਾਨੂੰਨੀ ਸੁਰੱਖਿਆ ਨਾਲ ਆਪਣਾ ਸਿਰ ਉੱਚਾ ਕਰ ਕੇ ਚੱਲੇ। ਇਹ ਮਹਿਜ਼ ਇੱਕ ਨੀਤੀ ਨਹੀਂ ਸਗੋਂ ਇਹ ਭਰੋਸਾ ਹੈ ਕਿ ਇਹ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ, ਤੁਹਾਡੀ ਪਰਵਾਹ ਕਰਦੀ ਹੈ ਅਤੇ ਕਦੇ ਵੀ ਤੁਹਾਡਾ ਸਾਥ ਨਹੀਂ ਛੱਡੇਗੀ।’’

Tags: BREAKING NEWSPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 8, 2026
0

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਫਾਸਟ-ਟ੍ਰੈਕ ਪੰਜਾਬ ਪੋਰਟਲ...

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

by Navjot
October 8, 2026
0

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, 7 ਹੋਰ ਜ਼ਖ਼ਮੀ ਜੰਮੂ, 8 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

by Ankit
October 8, 2026
0

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ...

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

by Navjot
October 8, 2026
0

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ 'ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ' ਲਈ ਤਿਆਰ ਜਾਪਾਨ, ਚੀਨ, ਮਲੇਸ਼ੀਆ, ਦੱਖਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

by Ankit
October 8, 2026
0

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ...

Most Popular

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 