• Latest
  • Trending
PUNJAB NEWS: ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

PUNJAB NEWS: ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

2 years ago
PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਕੈਬਨਿਟ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਕੈਬਨਿਟ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

4 minutes ago
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਅੱਗੇ ਲਗਾਏ ਜਾਣਗੇ ਪੱਕੇ ਮੋਰਚੇ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਅੱਗੇ ਲਗਾਏ ਜਾਣਗੇ ਪੱਕੇ ਮੋਰਚੇ

14 minutes ago
ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

49 minutes ago
6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

51 minutes ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Hukamnama Sri Darbar Sahib Today – 05 October 2026 | Ang 577 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 October 2026 | Ang 577 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

10 hours ago
ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

14 hours ago
Hindi News
English News
Monday, October 5, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

August 19, 2024
in ਪੰਜਾਬ
PUNJAB NEWS: ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

PUNJAB NEWS: ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

– ਕੇਂਦਰ ਸਰਕਾਰ ਨੂੰ ਮੈਡੀਕਲ ਪੇਸ਼ੇਵਰਾਂ ਖ਼ਿਲਾਫ਼ ਹਿੰਸਾ ਰੋਕਣ ਲਈ ਸਖ਼ਤ ਕਾਨੂੰਨ ਲਿਆਉਣ ਦੀ ਕੀਤੀ ਅਪੀਲ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਰੇ ਡਾਕਟਰਾਂ ਵਿਸ਼ੇਸ਼ ਕਰਕੇ ਮਹਿਲਾ ਹੈਲਥਕੇਅਰ ਸਟਾਫ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ

– ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕਰਵਾਉਣ ਲਈ ਜ਼ਿਲ੍ਹਾ ਸਿਹਤ ਬੋਰਡਾਂ ਦੇ ਗਠਨ ਦੇ ਹੁਕਮ

– ਵਿਭਾਗ ਮੁਖੀਆਂ ਨੂੰ 48 ਘੰਟਿਆਂ ਦੇ ਅੰਦਰ ਸੰਸਥਾਗਤ ਪੱਧਰ ਉੱਤੇ ਐਸ.ਓ.ਪੀ. ਲਾਗੂ ਕਰਨ ਕਿਹਾ

Health minister ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ):- ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਪੀੜਤ ਡਾਕਟਰ ਦੇ ਮਾਪਿਆਂ ਲਈ 10 ਕਰੋੜ ਰੁਪਏ ਦੇ ਐਕਸ-ਗ੍ਰੇਸ਼ੀਆ ਤੋਂ ਇਲਾਵਾ ਪੀੜਤ ਲਈ ਜਲਦੀ ਨਿਆਂ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਉਨ੍ਹਾਂ ਕੇਂਦਰ ਸਰਕਾਰ ਨੂੰ ਦੇਸ਼ ਭਰ ’ਚ ਮੈਡੀਕਲ ਪੇਸ਼ੇਵਰਾਂ ਵਿਰੁੱਧ ਹਿੰਸਾ ਰੋਕਣ ਲਈ ਸਖ਼ਤ ਕੇਂਦਰੀ ਕਾਨੂੰਨ ਲਿਆਉਣ ਦੀ ਵੀ ਅਪੀਲ ਕੀਤੀ।

ਡਾ. ਬਲਬੀਰ ਸਿੰਘ, ਜਿਨ੍ਹਾਂ ਦੇ ਨਾਲ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਸ੍ਰੀ ਰਾਜੀਵ ਸੂਦ, ਸਕੱਤਰ (ਸਿਹਤ) ਸ੍ਰੀ ਕੁਮਾਰ ਰਾਹੁਲ, ਐਮ.ਡੀ. (ਪੀ.ਐਸ.ਐਚ.ਸੀ ) ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਆਈਜੀਪੀ (ਹੈੱਡਕੁਆਰਟਰ) ਡਾ. ਸੁਖਚੈਨ ਸਿੰਘ ਗਿੱਲ ਮੌਜੂਦ ਸਨ, ਨੇ ਸੋਮਵਾਰ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.), ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ (ਪੀ.ਸੀ.ਐੱਮ.ਐੱਸ.) ਐਸੋਸੀਏਸ਼ਨ, ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਅਤੇ ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਉਨ੍ਹਾਂ ਅੰਦੋਲਨਕਾਰੀ ਡਾਕਟਰਾਂ ਨੂੰ ਭਰੋਸਾ ਦਿੱਤਾ ਕਿ ਉਹ ਮੈਡੀਕਲ ਪੇਸ਼ੇਵਰਾਂ ਖਿਲਾਫ ਹਮਲੇ ਰੋਕਣ ਲਈ ਕੇਂਦਰੀ ਕਾਨੂੰਨ ਲਿਆਉਣ ਲਈ ਕੇਂਦਰੀ ਸਿਹਤ ਮੰਤਰੀ ਨੂੰ ਪੱਤਰ ਲਿਖਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਰੇ ਡਾਕਟਰਾਂ ਖਾਸ ਕਰਕੇ ਮਹਿਲਾ ਹੈਲਥਕੇਅਰ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਪੇਸ਼ੇਵਰਾਂ ਖਾਸ ਕਰਕੇ ਮਹਿਲਾ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੁਰੱਖਿਆ ਆਡਿਟ ਕਰਨ ਲਈ ਜ਼ਿਲ੍ਹਾ ਸਿਹਤ ਬੋਰਡਾਂ ਦਾ ਗਠਨ ਕੀਤਾ ਜਾਵੇ।

ਉਨ੍ਹਾਂ ਸਰਕਾਰੀ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸਓਪੀਜ਼) ਨੂੰ ਆਪਣੇ ਅਦਾਰਿਆਂ ਵਿੱਚ ਲਾਗੂ ਕਰਨ ਲਈ ਵੀ ਕਿਹਾ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਕਿਤੇ ਵੀ ਡਾਰਕ ਸਪਾਟ ਨਹੀਂ ਹੋਣਾ ਚਾਹੀਦਾ ਅਤੇ ਰਾਤ ਦੀ ਸ਼ਿਫਟ ਦੌਰਾਨ ਜਦੋਂ ਵੀ ਮਹਿਲਾ ਮੈਡੀਕਲ ਪੇਸ਼ੇਵਰ ਨੇ ਦੂਰ ਦੇ ਵਾਰਡਾਂ ਵਿੱਚ ਮਰੀਜ਼ਾਂ ਨੂੰ ਦੇਖਣ ਜਾਣਾ ਹੋਵੇ ਤਾਂ ਉਹਨਾਂ ਦੇ ਨਾਲ ਦੋ ਪੁਰਸ਼ ਸਟਾਫ ਮੈਂਬਰ ਜ਼ਰੂਰ ਹੋਣੇ ਚਾਹੀਦੇ ਹਨ।

ਪੰਜਾਬ ਸਰਕਾਰ ਵੱਲੋਂ ਡਾਕਟਰ ਭਾਈਚਾਰੇ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਡਾ: ਬਲਬੀਰ ਸਿੰਘ ਨੇ ਸਾਰੇ ਡਾਕਟਰਾਂ ਨੂੰ ਆਪਣੀ ਹੜਤਾਲ ਖਤਮ ਕਰਕੇ ਡਿਊਟੀ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਮਰੀਜ਼ਾਂ ਖਾਸ ਕਰਕੇ ਆਰਥਿਕ ਤੌਰ ਉੱਤੇ ਕਮਜ਼ੋਰ ਲੋਕਾਂ ਦਾ ਨੁਕਸਾਨ ਹੈ, ਜੋ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੈਡੀਕਲ ਭਾਈਚਾਰੇ ਲਈ ਇਨਸਾਫ਼ ਦੀ ਮੰਗ ਦਾ ਸਮਰਥਨ ਕਰ ਰਹੀ ਹੈ। ਇਸ ਦੌਰਾਨ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮਹਿਲਾ ਸ਼ਿਕਾਇਤ ਨਿਵਾਰਣ ਸੈੱਲ ਵੀ ਸਰਗਰਮ ਕੀਤੇ ਜਾਣ।

ਇਸ ਮੌਕੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਡਾਇਰੈਕਟਰ ਡਾ: ਅਵਨੀਸ਼ ਕੁਮਾਰ, ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ: ਹਿਤਿੰਦਰ ਕੌਰ, ਆਈ.ਐਮ.ਏ.,ਪੰਜਾਬ ਦੇ ਪ੍ਰਧਾਨ ਡਾ: ਸੁਨੀਲ ਕਤਿਆਲ, ਪੀ.ਸੀ.ਐਮ.ਐਸ.ਏ. ਦੇ ਪ੍ਰਧਾਨ ਡਾ: ਅਖਿਲ ਸਰੀਨ, ਮੈਡੀਕਲ ਅਤੇ ਡੈਂਟਲ ਅਧਿਆਪਕ ਐਸੋਸੀਏਸ਼ਨ ਦੇ ਪ੍ਰਧਾਨ ਡਾ: ਦਰਸ਼ਨਜੀਤ, ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਦੇ ਪ੍ਰਧਾਨ ਜਿਨ੍ਹਾਂ ਵਿੱਚ ਡਾ: ਰਾਮ ਮੇਹਰ ਸ਼ਰਮਾ (ਫਰੀਦਕੋਟ), ਡਾ: ਸ਼ਿਵਾਂਸ਼ੀ (ਅੰਮ੍ਰਿਤਸਰ) ਅਤੇ ਡਾ: ਅਕਸ਼ੈ (ਪਟਿਆਲਾ) ਅਤੇ ਮੈਡੀਕਲ ਕਾਲਜਾਂ ਦੇ ਡਾਇਰੈਕਟਰ-ਕਮ-ਪ੍ਰਿੰਸੀਪਲਜ਼ ਜਿਨ੍ਹਾਂ ਵਿੱਚ ਡਾ: ਰਾਜੀਵ ਦੇਵਗਨ (ਅੰਮ੍ਰਿਤਸਰ), ਡਾ: ਰਾਜਨ ਸਿੰਗਲਾ (ਪਟਿਆਲਾ) ਅਤੇ ਡਾ: ਸੰਜੇ ਗੁਪਤਾ (ਫ਼ਰੀਦਕੋਟ) ਸ਼ਾਮਲ ਹਨ, ਸਮੇਤ ਹੋਰ ਪਤਵੰਤੇ ਮੌਜੂਦ ਸਨ।

Tags: BREAKING NEWSBreaking news in PunjabiHealth Minister Dr. Balbir SinghLatest News In PunjabiLATEST PUNJABI NEWSPUNJABpunjab newstop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਕੈਬਨਿਟ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਕੈਬਨਿਟ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

by Navjot
October 5, 2026
0

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਕੈਬਨਿਟ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ   ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ...

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਅੱਗੇ ਲਗਾਏ ਜਾਣਗੇ ਪੱਕੇ ਮੋਰਚੇ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਅੱਗੇ ਲਗਾਏ ਜਾਣਗੇ ਪੱਕੇ ਮੋਰਚੇ

by Navjot
October 5, 2026
0

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਅੱਗੇ ਲਗਾਏ ਜਾਣਗੇ ਪੱਕੇ ਮੋਰਚੇ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ...

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

by Navjot
October 5, 2026
0

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Navjot
October 5, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ   ਚੰਡੀਗੜ੍ਹ, 5 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 5 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਕੈਬਨਿਟ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਕੈਬਨਿਟ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

by Navjot
October 5, 2026
0

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਕੈਬਨਿਟ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ   ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ...

Most Popular

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

by Navjot
2 weeks ago
0

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ ਆਈਚੀ, 24 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 