• Latest
  • Trending
Latest Punjab News: ਮਾਨ ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ‘ਤੇ ਕਾਰਜਸ਼ੀਲ: ਡਾ. ਬਲਬੀਰ ਸਿੰਘ

Latest Punjab News: ਮਾਨ ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ‘ਤੇ ਕਾਰਜਸ਼ੀਲ: ਡਾ. ਬਲਬੀਰ ਸਿੰਘ

2 years ago
Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

7 hours ago
ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

7 hours ago
14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

7 hours ago
ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

9 hours ago
ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

9 hours ago
ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Monday, October 26, 2026
No Result
View All Result
19 °c
Chandigarh
24 ° Tue
24 ° Wed
24 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest Punjab News: ਮਾਨ ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ‘ਤੇ ਕਾਰਜਸ਼ੀਲ: ਡਾ. ਬਲਬੀਰ ਸਿੰਘ

August 20, 2024
in ਪੰਜਾਬ

“ਗੋਲਡਨ ਆਰਜ਼” ਤੋਂ ਅੱਗੇ “ਪਲੈਟੀਨਮ ਟਾਈਮਜ਼” ਵੱਲ ਵਧੀਏ: ਲਾਲਜੀਤ ਸਿੰਘ ਭੁੱਲਰ

ਕੈਬਨਿਟ ਮੰਤਰੀਆਂ ਨੇ ਕਿਹਾ, ਜ਼ਿਲ੍ਹਾ ਅਧਿਕਾਰੀ ਪੀੜਤਾਂ ਨੂੰ ਬਚਾਉਣ ਨੂੰ ਮਿਸ਼ਨ ਵਜੋਂ ਲੈਣ

“ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ” ਸਬੰਧੀ ਵਰਕਸ਼ਾਪ ਵਿੱਚ ਕੀਤੀ ਸ਼ਿਰਕਤ

ਕੋਲਕਾਤਾ ਜਬਰ-ਜਨਾਹ ਪੀੜਤ ਦੀ ਆਤਮਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆLatest Punjab News: ਮਾਨ ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ‘ਤੇ ਕਾਰਜਸ਼ੀਲ: ਡਾ. ਬਲਬੀਰ ਸਿੰਘਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) Latest Punjab News:- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਸੜਕ ਹਾਦਸਿਆਂ ਵਿਚ ਮੌਤ ਦਰ ਘਟਾਉਣ ਅਤੇ ਜ਼ਿੰਦਗੀ ਬਚਾਉਣ ਦੇ ਮੁਢਲੇ ਕੀਮਤੀ ਸਮੇਂ (ਗੋਲਡਨ ਹਾਰਜ਼) ਦੌਰਾਨ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿਛਲੇ ਅਰਸੇ ਦੌਰਾਨ ਸ਼ੁਰੂ ਕੀਤੀ ਗਈ “ਫ਼ਰਿਸ਼ਤੇ ਸਕੀਮ”, “ਸੜਕ ਸੁਰੱਖਿਆ ਫੋਰਸ” ਦਾ ਗਠਨ ਅਤੇ ਸਿਹਤ ਵਿਭਾਗ ਨੂੰ ਨਵੀਆਂ ਐਂਬੂਲੈਂਸਾਂ ਮੁਹੱਈਆ ਕਰਵਾਉਣਾ ਇਸ ਦਿਸ਼ਾ ਵਿੱਚ ਚੁੱਕੇ ਗਏ ਅਹਿਮ ਕਦਮ ਹਨ।

ਇਥੇ ਮਗਸੀਪਾ ਵਿਖੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ “ਪੰਜਾਬ ਸੜਕ ਸੁਰੱਖਿਆ ਕੌਂਸਲ” ਵੱਲੋਂ ਕਰਵਾਈ ਗਈ ਇੱਕ ਦਿਨਾ “ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ” ਸਬੰਧੀ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ 2025 ਤੱਕ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮੌਤਾਂ ਦੀ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ‘ਤੇ ਕਾਰਜਸ਼ੀਲ ਹੈ ਅਤੇ ਇਸ ਟੀਚੇ ਨੂੰ ਸਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਇਸ ਟੀਚੇ ਦੀ ਪੂਰਤੀ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਪੀੜਤਾਂ ਦੀ ਜਾਨ ਬਚਾਉਣ ਦੇ ਕਾਰਜ ਨੂੰ ਮਿਸ਼ਨ ਵਜੋਂ ਲੈਣ ਲਈ ਕਿਹਾ। ਉਨ੍ਹਾਂ ਆਖਿਆ ਕਿ ਜੇ ਕਿਸੇ ਲੋੜਵੰਦ ਪੀੜਤ ਜਾਂ ਫ਼ੌਤ ਹੋ ਚੁੱਕੇ ਵਿਅਕਤੀ ਦੇ ਵਾਰਸਾਂ ਨੂੰ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਮੁਹੱਈਆ ਕਰਵਾਈ ਜਾਂਦੀ ਰਾਸ਼ੀ ਮਿਲਦੀ ਹੈ ਤਾਂ ਸਬੰਧਤ ਪੀੜਤ ਪਰਿਵਾਰ ਆਰਥਿਕ ਤੌਰ ‘ਤੇ ਮਜ਼ਬੂਤ ਹੋ ਕੇ ਸੁਖਾਲੇ ਢੰਗ ਨਾਲ ਆਪਣੀ ਜ਼ਿੰਦਗੀ ਬਸ਼ਰ ਕਰ ਸਕਦਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੜਕ ਸੁਰੱਖਿਆ ਫ਼ੋਰਸ ਦੇ ਗਠਨ ਤੋਂ ਬਾਅਦ ਸੂਬੇ ਵਿੱਚ ਪਿਛਲੇ ਵਰ੍ਹੇ ਨਾਲੋਂ 45 ਫ਼ੀਸਦੀ ਮੌਤ ਦਰ ਘਟੀ ਹੈ। ਫ਼ਰਿਸ਼ਤੇ ਸਕੀਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਸੂਬਾ ਵਾਸੀਆਂ ਨੂੰ ਲੋਕਾਂ ਦੀ ਜਾਨ ਬਚਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਅੱਗੇ ਆਉਣ ਲਈ ਕਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਫ਼ਰਿਸ਼ਤੇ ਸਕੀਮ ਤਹਿਤ 500 ਤੋਂ ਵੱਧ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ, ਜਿੱਥੇ ਸੜਕ ਹਾਦਸਿਆਂ ਦੇ ਪੀੜਤਾਂ ਦਾ ਸਾਰਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਮੂਹ ਜ਼ਿਲ੍ਹਾ ਅਧਿਕਾਰੀ ਇਸ ਸਕੀਮ ਪ੍ਰਤੀ ਜਾਗਰੂਕਤਾ ਅਤੇ ਸਮਾਜ-ਸੇਵੀ ਸੰਸਥਾਵਾਂ ਦੀ ਸ਼ਮੂਲੀਅਤ ਵਧਾਉਣ। ਸੜਕੀ ਨਿਯਮਾਂ ਨੂੰ ਆਪਣੇ ਘਰ ਤੋਂ ਲਾਗੂ ਕਰਨ ਦੀ ਵਕਾਲਤ ਕਰਦਿਆਂ ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਸਮੂਹ ਸਰਕਾਰੀ ਵਾਹਨਾਂ ਵਿੱਚ ਮੁਢਲੀ ਸਹਾਇਤਾ ਕਿੱਟ ਲਾਉਣਾ ਯਕੀਨੀ ਬਣਾਉਣ ਲਈ ਵੀ ਕਿਹਾ।

ਉਨ੍ਹਾਂ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੇ ਡਾਇਰੈਕਟਰ ਜਨਰਲ ਅਤੇ ਪੰਜਾਬ ਟ੍ਰੈਫਿਕ ਪੁਲਿਸ ਦੇ ਏ.ਡੀ.ਜੀ.ਪੀ. ਨੂੰ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਵਾਹਨਾਂ ਰਾਹੀਂ, ਹਿੱਟ ਐਂਡ ਰਨ ਮਾਮਲਿਆਂ ਵਿੱਚ ਅਤੇ ਆਵਾਰਾ ਪਸ਼ੂਆਂ ਨਾਲ ਹੋਣ ਵਾਲੀਆਂ ਮੌਤਾਂ ਦਾ ਵੱਖੋ-ਵੱਖ ਡਾਟਾ ਇਕੱਠਾ ਕਰਨ ਲਈ ਕਿਹਾ ਤਾਂ ਜੋ ਉਸ ਸਟੱਡੀ ਦੇ ਆਧਾਰ ‘ਤੇ ਅਗਲੀ ਰਣਨੀਤੀ ਉਲੀਕ ਕੇ ਮੌਤ ਦਰ ਘਟਾਈ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸੜਕ ਸੁਰੱਖਿਆ ਫ਼ੋਰਸ ਲਈ ਸਮੇਂ-ਸਮੇਂ ‘ਤੇ ਸਿਖਲਾਈ ਯਕੀਨੀ ਬਣਾਉਣ ਦਾ ਸੁਝਾਅ ਵੀ ਦਿੱਤਾ।

ਸਮਾਗਮ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੋਲਕਾਤਾ ਵਿੱਚ ਵਾਪਰੇ ਜਬਰ-ਜਨਾਹ ਅਤੇ ਕਤਲ ਦੇ ਮਾਮਲੇ ਨੂੰ ਸ਼ਰਮਨਾਕ ਦੇ ਦਿਲ-ਦਹਿਲਾਊ ਆਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਰੇ ਡਾਕਟਰਾਂ ਖਾਸ ਕਰਕੇ ਮਹਿਲਾ ਹੈਲਥਕੇਅਰ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਸਮੂਹ ਭਾਗੀਦਾਰਾਂ ਨੇ ਪੀੜਤਾ ਦੀ ਆਤਮਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਵੀ ਰੱਖਿਆ।

ਇਸ ਦੌਰਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਸਬੰਧੀ ਕੀਤੇ ਗਏ ਉਪਰਾਲਿਆਂ ਜਿਵੇਂ ਫ਼ਰਿਸ਼ਤੇ ਸਕੀਮ ਨੂੰ ਲਾਗੂ ਕਰਨਾ, ਸੜਕ ਸੁਰੱਖਿਆ ਫੋਰਸ ਦਾ ਗਠਨ, ਐਂਬੂਲੈਂਸਾਂ ਅਤੇ ਪੈਟਰੌਲਿੰਗ ਲਈ ਹਾਈਟੈਕ ਗੱਡੀਆਂ ਮੁਹੱਈਆ ਕਰਵਾਉਣ ਤੋਂ ਬਾਅਦ ਹੁਣ “ਗੋਲਡਨ ਆਰਜ਼” ਤੋਂ ਅੱਗੇ “ਪਲੈਟੀਨਮ ਟਾਈਮਜ਼” ਦੀ ਗੱਲ ਕੀਤੀ ਜਾਣੀ ਚਾਹੀਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤਰੀ ਅਧਿਕਾਰੀ ਜ਼ਮੀਨੀ ਪੱਧਰ ‘ਤੇ ਦਰਪੇਸ਼ ਮੁਸ਼ਕਲਾਂ ਦੀ ਜਾਣਕਾਰੀ ਨਿਰੰਤਰ ਤੌਰ ‘ਤੇ ਆਲਾ ਅਧਿਕਾਰੀਆਂ ਨੂੰ ਦਿੰਦੇ ਰਹਿਣ ਤਾਂ ਜੋ ਉਨ੍ਹਾਂ ਨੂੰ ਲੋੜੀਂਦੇ ਉਪਕਰਣ ਤੇ ਹੋਰ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਵੱਖ-ਵੱਖ ਅਧਿਐਨਾਂ ਵਿੱਚ ਸਾਹਮਣੇ ਆਇਆ ਹੈ ਕਿ ਸੜਕ ਹਾਦਸਿਆਂ ਵਿੱਚ ਜ਼ਿਆਦਾਤਰ ਨੌਜਵਾਨ ਆਪਣੀ ਜਾਨ ਗੁਆ ਚੁੱਕੇ ਹਨ। ਉਨ੍ਹਾਂ ਖ਼ਾਸ ਤੌਰ ‘ਤੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ‘ਤੇ ਸਖ਼ਤੀ ਕੀਤੀ ਜਾਵੇ ਤਾਂ ਜੋ ਸੜਕ ਹਾਦਸਿਆਂ ‘ਚ ਜਾਂਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਰਲ ਕੇ ਹੰਭਲਾ ਮਾਰੀਏ ਤਾਂ ਸੈਂਕੜੇ ਜਾਨਾਂ ਬਚਾਅ ਸਕਦੇ ਹਾਂ।

ਆਪਣੇ ਸੰਬੋਧਨ ਦੌਰਾਨ ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ ਨੇ ਕਿਹਾ ਕਿ ਐਮਰਜੈਂਸੀ ਦੇਖਭਾਲ, ਐਂਬੂਲੈਂਸ ਸਿਸਟਮ ਅਤੇ ਟਰੌਮਾ ਕੇਅਰ ਨੂੰ ਦੁਰਸਤ ਕਰਨ ਨਾਲ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਨੂੰ 30 ਫ਼ੀਸਦੀ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਪੀੜਤਾਂ ਦੀ ਜਾਨ ਬਚਾਉਣ ਵਾਲੇ ਵਿਅਕਤੀਆਂ ਸਬੰਧੀ ਕੇਸ, ਸੜਕ ਸੁਰੱਖਿਆ ਲੀਡ ਏਜੰਸੀ “ਪੰਜਾਬ ਸੜਕ ਸੁਰੱਖਿਆ ਕੌਂਸਲ” ਨੂੰ ਭੇਜਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਰਕਾਰ ਵੱਲੋਂ ਬਣਦਾ ਮਾਣ-ਸਤਿਕਾਰ ਦਿੱਤਾ ਜਾ ਸਕੇ।

ਏ.ਡੀ.ਜੀ.ਪੀ.(ਟ੍ਰੈਫਿਕ) ਸ੍ਰੀ ਏ.ਐਸ. ਰਾਏ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀ ਵਰਿੰਦਰ ਸ਼ਰਮਾ ਨੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਇਸ ਦਿਸ਼ਾ ਵਿੱਚ ਸਿਰੜ ਨਾਲ ਕੰਮ ਕਰਨ ਲਈ ਆਖਿਆ।

ਵਰਕਸ਼ਾਪ ਦੌਰਾਨ ਪੀ.ਜੀ.ਆਈ. ਦੇ ਡਾਕਟਰਾਂ ਦੀ ਟੀਮ ਵੱਲੋਂ “ਐਮਰਜੈਂਸੀ ਦੇਖਭਾਲ ਸਬੰਧੀ ਜ਼ਰੂਰੀ ਨੁਕਤੇ”, ਰਾਜ ਸਿਹਤ ਅਥਾਰਟੀ ਵੱਲੋਂ “ਪੰਜਾਬ ‘ਚ ਫਰਿਸ਼ਤੇ ਸਕੀਮ ਦਾ ਲਾਗੂਕਰਨ”, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਵਧੀਕ ਮੈਂਬਰ ਸਕੱਤਰ ਮੈਡਮ ਸਮ੍ਰਿਤੀ ਧੀਰ ਵੱਲੋਂ “ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ ਦੇ ਮੁਆਵਜ਼ੇ ਦੇ ਲਾਗੂਕਰਨ” ਅਤੇ ਮੈਡਮ ਮਧੂਲਿਕਾ ਭਾਸਕਰ, ਡਿਪਟੀ ਸਕੱਤਰ, ਜਨਰਲ ਇੰਸ਼ੋਰੈਂਸ ਕੌਂਸਲ, ਮੁੰਬਈ ਵੱਲੋਂ “ਹਿੱਟ ਐਂਡ ਰਨ ਸਕੀਮ ਅਧੀਨ ਮੁਆਵਜ਼ੇ ਦੇ ਤਬਾਦਲੇ” ਵਰਗੇ ਅਹਿਮ ਮੁੱਦਿਆਂ ‘ਤੇ ਚਾਨਣਾ ਪਾਇਆ ਗਿਆ।

ਸਮਾਗਮ ਦੌਰਾਨ ਸੜਕੀ ਨਿਯਮਾਂ ਸਬੰਧੀ ਜਾਣਕਾਰੀ ਦਿੰਦੇ ਪੋਸਟਰ ਜਾਰੀ ਕੀਤੇ ਗਏ ਅਤੇ ਭਾਗੀਦਾਰਾਂ ਨੂੰ ਮੁਢਲੀ ਸਹਾਇਤਾ ਕਿੱਟ ਅਤੇ ਪੋਸਟਰ ਵੰਡੇ ਗਏ।

ਇਸ ਮੌਕੇ ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀਮਤੀ ਹਰਜੋਤ ਕੌਰ, ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ, ਐਸ.ਡੀ.ਐਮ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ, ਜ਼ਿਲ੍ਹਾ ਟਰੈਫ਼ਿਕ ਪੁਲਿਸ ਅਫ਼ਸਰ, ਸਿਹਤ ਵਿਭਾਗ ਦੇ ਅਧਿਕਾਰੀ, ਟਰਾਂਸਪੋਰਟ ਅਫ਼ਸਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀਆਂ ਦੇ ਸਕੱਤਰ, ਸੜਕ ਸੁਰੱਖਿਆ ਫੋਰਸ ਦੇ ਹਾਈਵੇ ਪੈਟਰੌਲਿੰਗ ਵਾਹਨਾਂ ਦੇ ਇੰਚਾਰਜ ਅਤੇ ਸੜਕ ਸੁਰੱਖਿਆ ਲਈ ਕੰਮ ਕਰਨ ਵਾਲੀਆਂ ਗ਼ੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

Tags: BREAKING NEWSHealth Minister Dr. Balbir SinghPUNJABpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

by Navjot
October 25, 2026
0

  ਮੋਹਾਲੀ, 25 ਅਕਤੂਬਰ (ਸਤੀਸ਼ ਕੁਮਾਰ ਪੱਪੀ) ਸੀਨੀਅਰ ਕਾਂਗਰਸੀ ਆਗੂ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ‘ਤੇ ਧੂਰੀ ਵਿਖੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

by Navjot
October 25, 2026
0

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ  ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ:...

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ(ਵਿਸ਼ਵ ਵਾਰਤਾ)ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਟ੍ਰਾਈਸਿਟੀ ਦੇ ਕਰੀਬ 1400 ਵਿਦਿਆਰਥੀਆਂ ਨੇ ਐਤਵਾਰ ਨੂੰ ਕਰਵਾਏ ਗਏ 14ਵੇਂ ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

by Navjot
October 25, 2026
0

ਮੁੰਬਈ, 25 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਲੇਰ ਮਹਿੰਦੀ ਅਤੇ ਉੱਤਰਾਖੰਡ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਵਿਚਕਾਰ ਚੱਲ ਰਹੇ ਵਿਵਾਦ...

Most Popular

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

by Navjot
3 weeks ago
0

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ    ਅਗਰਤਲਾ, 7 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 