DM ਰੰਧਾਵਾ ਖੁਦਕੁਸ਼ੀ ਮਾਮਲਾ : ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ
ਚੰਡੀਗੜ੍ਹ, 1ਅਪ੍ਰੈਲ (ਵਿਸ਼ਵ ਵਾਰਤਾ) ਵੇਅਰਹਾਊਸ ਦੇ ਡੀਐੱਮ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਨਾਲ ਜੁੜੇ ਮਾਮਲੇ ਵਿਚ 3 ਦਿਨ ਦੀ ਰਿਮਾਂਡ ਖਤਮ ਹੋਣ ਦੇ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕੋਰਟ ਨੇ ਭੁੱਲਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਗੌਰਤਲਬ ਹੈ ਕਿ DM ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਭੁੱਲਰ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਪਹਿਲਾਂ 24 ਮਾਰਚ ਨੂੰ ਅਦਾਲਤ ਨੇ ਉਨ੍ਹਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਸੀ। 21-22 ਮਾਰਚ ਦੀ ਮੱਧ ਰਾਤ ਨੂੰ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਤੇ ਪੀਏ ਦਿਲਬਾਗ ਸਿੰਘ ਤੇ 2 ਹੋਰ ਹੋਰਨਾਂ ਖਿਲਾਫ ਪਰਚਾ ਦਰਜ ਹੋਇਆ। ਪੁਲਿਸ ਨੇ 23 ਮਾਰਚ ਨੂੰ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ। 24 ਮਾਰਚ ਨੂੰ ਉਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਤੇ 5 ਦਿਨਾਂ ਦਾ ਰਿਮਾਂਡ ਲਿਆ। ਐਤਵਾਰ ਨੂੰ ਪੁਲਿਸ ਨੇ ਭੁੱਲਰ ਨੂੰ ਫਿਰ ਤੋਂ ਕੋਰਟ ਵਿਚ ਪੇਸ਼ ਕੀਤਾ ਤੇ 3 ਦਿਨਾਂ ਦਾ ਰਿਮਾਂਡ ਲਿਆ ਸੀ।























