DM Suicide Case ‘ਚ ਲਾਲਜੀਤ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ, ਪੜ੍ਹੋ ਵੇਰਵਾ
ਚੰਡੀਗੜ੍ਹ, 9 ਅਪ੍ਰੈਲ 2026 (ਵਿਸ਼ਵ ਵਾਰਤਾ) – ਪੰਜਾਬ ਦੇ ਸਾਬਕਾ ਮੰਤਰੀ ਅਤੇ ਮੌਜੂਦਾ MLA ਲਾਲਜੀਤ ਸਿੰਘ ਭੁੱਲਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਸਾਬਕਾ ਮੰਤਰੀ ਇਸ ਸਮੇਂ ਡੀਐਮ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਜਾਂਚ ਏਜੰਸੀਆਂ ਨੇ ਉਨ੍ਹਾਂ ਵਿਰੁੱਧ ਸਬੂਤ ਨਸ਼ਟ ਕਰਨ ਦੀ ਇੱਕ ਹੋਰ ਧਾਰਾ ਜੋੜੀ ਗਈ ਹੈ। ਮਤਲਬ ਕਿ ਹੁਣ ਸਬੂਤ ਨੂੰ ਮਿਟਾਉਣ ਦੀ ਕੋਸ਼ਿਸ਼ ਕਰਨ ਵਾਲੀ ਧਾਰਾ 238 FIR ਵਿੱਚ ਦਰਜ ਕੀਤੀ ਕੀਤੀ ਹੈ।
ਵਾਇਰਲ ਵੀਡੀਓ ‘ਚ ਸਰਕਾਰ ਦੇ ਮੰਤਰੀ ਦਾ ਨਾਂਅ ਆਉਣ ਕਾਰਨ ਡੀਐਮ ਰੰਧਾਵਾ ਮਾਮਲਾ ਪਹਿਲਾਂ ਹੀ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਹੈ। ਜਾਂਚ ਦੌਰਾਨ, ਹੁਣ ਇਹ ਸਾਹਮਣੇ ਆਇਆ ਹੈ ਕਿ ਮਹੱਤਵਪੂਰਨ ਸਬੂਤਾਂ ਨਾਲ ਛੇੜਛਾੜ ਕਰਨ ਜਾਂ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੇ ਆਧਾਰ ‘ਤੇ, ਪੁਲਿਸ ਨੇ ਭੁੱਲਰ ਵਿਰੁੱਧ ਸਬੂਤ ਨਸ਼ਟ ਕਰਨ ਨਾਲ ਸਬੰਧਤ ਦੋਸ਼ ਜੋੜ ਦਿੱਤੇ ਹਨ। ਇਹ ਕਾਨੂੰਨ ਤਹਿਤ ਇੱਕ ਗੰਭੀਰ ਅਪਰਾਧ ਹੈ, ਦੋਸ਼ੀ ਪਾਏ ਜਾਣ ‘ਤੇ ਇਸ ਮਾਮਲੇ ‘ਚ ਸਖ਼ਤ ਸਜ਼ਾ ਹੋ ਸਕਦੀ ਹੈ। ਪੰਜਾਬ ਪੁਲਿਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸੱਚਾਈ ਦਾ ਪਰਦਾਫਾਸ਼ ਕਰਨ ਲਈ ਮਾਮਲੇ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ, ਭੁੱਲਰ ਦੇ ਵਕੀਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੁਵੱਕਿਲ ਵਿਰੁੱਧ ਦੋਸ਼ ਬੇਬੁਨਿਆਦ ਹਨ ਅਤੇ ਉਹ ਕਾਨੂੰਨੀ ਪ੍ਰਕਿਰਿਆ ਰਾਹੀਂ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰਨਗੇ।
ਇਸ ਘਟਨਾ ਨੇ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ। ਵਿਰੋਧੀ ਪਾਰਟੀਆਂ ਇਸ ਮੁੱਦੇ ‘ਤੇ ਸਰਕਾਰ ਨੂੰ ਨਿਸ਼ਾਨਾ ਬਣਾ ਰਹੀਆਂ ਹਨ, ਜਦੋਂ ਕਿ ਸੱਤਾਧਾਰੀ ਪਾਰਟੀ ਦਾ ਕਹਿਣਾ ਹੈ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਵੇਲੇ, ਮਾਮਲਾ ਵਿਚਾਰ ਅਧੀਨ ਹੈ, ਅਤੇ ਆਉਣ ਵਾਲੀਆਂ ਸੁਣਵਾਈਆਂ ਦੌਰਾਨ ਕਈ ਮਹੱਤਵਪੂਰਨ ਖੁਲਾਸੇ ਸਾਹਮਣੇ ਆ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























