ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੀਵਾਲੀ ਮੌਕੇ ਦਿੱਤੀ ਵਧਾਈ
ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ): ਭਾਰਤ ਸਮੇਤ ਦੁਨੀਆ ਭਰ ‘ਚ ਦੀਵਾਲੀ ਦੇ ਤਿਉਹਾਰ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (Donald Trump congratulated) ਨੇ ਲੋਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਚੰਗਾ ਦੋਸਤ ਵੀ ਕਿਹਾ ਹੈ।
ਟਰੰਪ ਨੇ ਕਿਹਾ ਕਿ “ਮੇਰੇ ਪ੍ਰਸ਼ਾਸਨ ਦੌਰਾਨ ਅਸੀਂ ਭਾਰਤ ਅਤੇ ਮੇਰੇ ਚੰਗੇ ਦੋਸਤ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਸਾਡੀ ਸ਼ਾਨਦਾਰ ਸਾਂਝੇਦਾਰੀ ਨੂੰ ਵੀ ਮਜ਼ਬੂਤ ਕਰਾਂਗੇ। ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ। ਮੈਨੂੰ ਉਮੀਦ ਹੈ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਯਕੀਨੀ ਬਣਾਏਗਾ।”
ਪੋਸਟ ਵਿੱਚ ਸਾਬਕਾ ਰਾਸ਼ਟਰਪਤੀ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਅਤੇ ਹੋਰ ਘੱਟ ਗਿਣਤੀਆਂ ਵਿਰੁੱਧ ਹਿੰਸਾ ਦੀ ਨਿੰਦਾ ਵੀ ਕੀਤੀ। ਇਹ ਪਹਿਲੀ ਵਾਰ ਹੈ ਜਦੋਂ ਟਰੰਪ ਨੇ ਬੰਗਲਾਦੇਸ਼ ਦੇ ਮੁੱਦੇ ‘ਤੇ ਗੱਲ ਕੀਤੀ ਹੈ।
ਇਸ ਤੋਂ ਇਲਾਵਾ ਅਮਰੀਕੀ ਰਾਸ਼ਟਰਪਤੀ ਰਿਹਾਇਸ਼ ‘ਤੇ ਵੀ ਦੀਵਾਲੀ ਦਾ ਜਸ਼ਨ ਮਨਾਇਆ ਗਿਆ। ਇਸ ਦੌਰਾਨ ਫੌਜੀ ਬੈਂਡ ਨੇ ਆਰਤੀ ਗੀਤ ‘ਓਮ ਜੈ ਜਗਦੀਸ਼ ਹਰੇ’ ਵਜਾਇਆ। ਇਸ ਵੀਡੀਓ ਨੂੰ ਇੰਟਰਨੈਸ਼ਨਲ ਮੋਨੇਟਰੀ ਫੰਡ ਦੀ ਡਿਪਟੀ ਮੈਨੇਜਿੰਗ ਡਾਇਰੈਕਟਰ ਗੀਤਾ ਗੋਪੀਨਾਥ ਨੇ ਸ਼ੇਅਰ ਕੀਤਾ ਹੈ।