Donald ਟਰੰਪ ਵੱਲੋਂ 50% ਟੈਰਿਫ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕਰਾਰਾ ਜਵਾਬ
– ਕਿਹਾ ” ਕਿਸਾਨਾਂ ਦੇ ਹਿੱਤਾਂ ਨਾਲ…”
ਨਵੀ ਦਿੱਲੀ, 7 ਅਗਸਤ 2025 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ (Donald) ਟਰੰਪ ਵੱਲੋਂ ਭਾਰਤ ‘ਤੇ ਲਗਾਏ ਗਏ ਟੈਰਿਫ ‘ਤੇ ਕਰਾਰਾ ਜਵਾਬ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਆਪਣੇ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਮਰੀਕੀ ਟੈਰਿਫ ਦਾ ਜ਼ਿਕਰ ਕੀਤੇ ਬਿਨਾਂ ਕਿਹਾ ਕਿ ਸਾਡੇ ਕਿਸਾਨਾਂ ਦਾ ਹਿੱਤ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਭਾਰਤ ਆਪਣੇ ਕਿਸਾਨਾਂ, ਪਸ਼ੂ ਪਾਲਕਾਂ ਅਤੇ ਮਛੇਰਿਆਂ ਭਰਾਵਾਂ – ਭੈਣਾਂ ਦੇ ਹਿੱਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗਾ। ਪੀਐਮ ਮੋਦੀ ਨੇ ਵੀਰਵਾਰ ਨੂੰ ਦਿੱਲੀ ਵਿੱਚ ਐਮਐਸ ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ ਵਿੱਚ ਕਿਹਾ – ‘ਮੈਂ ਜਾਣਦਾ ਹਾਂ ਕਿ ਮੈਨੂੰ ਨਿੱਜੀ ਤੌਰ ‘ਤੇ ਇੱਕ ਵੱਡੀ ਕੀਮਤ ਚੁਕਾਉਣੀ ਪਵੇਗੀ, ਪਰ ਮੈਂ ਇਸਦੇ ਲਈ ਤਿਆਰ ਹਾਂ।’ ਪੀਐਮ ਮੋਦੀ ਦਾ ਇਹ ਬਿਆਨ ਅਮਰੀਕਾ ਵੱਲੋਂ ਭਾਰਤ ‘ਤੇ 50% ਟੈਰਿਫ ਲਗਾਉਣ ਦੇ ਐਲਾਨ ਤੋਂ ਇੱਕ ਦਿਨ ਬਾਅਦ ਆਇਆ ਹੈ।
ਭਾਰਤ ਤੋਂ ਅਮਰੀਕਾ ਭੇਜੇ ਜਾਣ ਵਾਲੇ ਸਮਾਨ ‘ਤੇ ਅੱਜ ਤੋਂ, ਯਾਨੀ 7 ਅਗਸਤ ਤੋਂ 25% ਟੈਰਿਫ ਲਗਾਇਆ ਜਾਵੇਗਾ। 25% ਵਾਧੂ ਟੈਰਿਫ 27 ਅਗਸਤ ਤੋਂ ਲਾਗੂ ਹੋਵੇਗਾ। ਇਸ ਕਾਰਨ, ਅਮਰੀਕੀ ਬਾਜ਼ਾਰ ਵਿੱਚ ਭਾਰਤੀ ਸਮਾਨ ਮਹਿੰਗਾ ਹੋ ਜਾਵੇਗਾ। ਜਿਸ ਕਾਰਨ ਉਨ੍ਹਾਂ ਦੀ ਮੰਗ ਘੱਟ ਸਕਦੀ ਹੈ। ਡੋਨਾਲਡ ਟਰੰਪ ਨੇ ਬੀਤੇ ਦਿਨ ਹੀ ਰੂਸ ਨਾਲ ਤੇਲ ਵਪਾਰ ਲਈ ਭਾਰਤ ‘ਤੇ 25 ਪ੍ਰਤੀਸ਼ਤ ਵਾਧੂ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਇਸ ਵਾਧੂ 25 ਪ੍ਰਤੀਸ਼ਤ ਟੈਰਿਫ ਦੇ ਨਾਲ, ਅਮਰੀਕਾ ਨੇ ਹੁਣ ਭਾਰਤ ‘ਤੇ ਕੁੱਲ 50 ਪ੍ਰਤੀਸ਼ਤ ਟੈਰਿਫ ਲਗਾ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















