• Latest
  • Trending
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

14 minutes ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

11 minutes ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

22 minutes ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

30 minutes ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

2 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

3 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

3 hours ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

3 hours ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

3 hours ago
Hindi News
English News
Wednesday, November 18, 2026
No Result
View All Result
17 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

November 18, 2026
in ਖਬਰਾਂ, ਪੰਜਾਬ
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

— ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ ਘਾਟ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਦੇ ਹੁਕਮ; ਮਰੀਜ਼ਾਂ ਤੇ ਉਨ੍ਹਾਂ ਦੀ ਦੇਖਭਾਲ ਕਰਨ ਵਾਲਿਆਂ ਨਾਲ ਹਮਦਰਦੀ ਨਾਲ ਪੇਸ਼ ਆਉਣ ਅਤੇ ਨਸ਼ਿਆਂ ਨਾਲ ਸਬੰਧਤ ਸ਼ੱਕੀ ਮੌਤਾਂ ਦਾ ਆਡਿਟ ਕਰਨ ਦੇ ਵੀ ਦਿੱਤੇ ਨਿਰਦੇਸ਼

— ਨਵੰਬਰ ਤੱਕ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਲੱਗਣਗੀਆਂ ਐਮ.ਆਰ.ਆਈ. ਅਤੇ ਸੀ.ਟੀ. ਸਕੈਨ ਮਸ਼ੀਨਾਂ: ਡਾ. ਬਲਬੀਰ ਸਿੰਘ

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਸੂਬੇ ਭਰ ਵਿੱਚ ਹੇਠਲੇ ਪੱਧਰ ਤੱਕ ਮਿਆਰੀ ਜਨਤਕ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਹੋਰ 333 ਪਿੰਡ ਕਲੀਨਿਕ ਜਲਦ ਖੋਲ੍ਹਣ ਦਾ ਐਲਾਨ ਕੀਤਾ, ਜਿਸ ਨਾਲ ਪਿੰਡ ਕਲੀਨਿਕਾਂ ਦੀ ਕੁੱਲ ਗਿਣਤੀ 591 ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ 258 ‘ਪਿੰਡ ਕਲੀਨਿਕ’ (ਪਿੰਡ ਪੱਧਰੀ ਕਲੀਨਿਕ) ਪਹਿਲਾਂ ਹੀ ਸਫਲਤਾਪੂਰਵਕ ਚੱਲ ਰਹੇ ਹਨ।
ਇਹ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਦੇ ਘਰਾਂ ਦੇ ਨਜ਼ਦੀਕ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਪਹਿਲਾਂ ਤੋਂ ਹੀ ਕਾਰਜਸ਼ੀਲ 1244 ਆਮ ਆਦਮੀ ਕਲੀਨਿਕਾਂ ਤੋਂ ਵੱਖਰੇ ਹਨ।
ਇੱਥੇ ਸਿਵਲ ਸਰਜਨਾਂ ਦੀ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਸਿਹਤ ਸੇਵਾਵਾਂ ਦੀ ਜ਼ਿਲ੍ਹਾ-ਵਾਰ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦਾ ਭਰੋਸਾ ਕੁਸ਼ਲ ਡਾਕਟਰੀ ਇਲਾਜ ਅਤੇ ਹਮਦਰਦੀ ਭਰੇ ਵਤੀਰੇ- ਦੋਵਾਂ ‘ਤੇ ਨਿਰਭਰ ਕਰਦਾ ਹੈ। ਉਨ੍ਹਾਂ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਮਰੀਜ਼ਾਂ ਅਤੇ ਉਨ੍ਹਾਂ ਦੀ ਦੇਖਭਾਲ ਵਾਲੇ ਵਿਅਕਤੀਆਂ ਨਾਲ ਪੂਰੀ ਹਮਦਰਦੀ ਨਾਲ ਪੇਸ਼ ਆਉਣ, ਤਾਂ ਜੋ ਨਾਗਰਿਕਾਂ ਨੂੰ ਮਿਆਰੀ ਇਲਾਜ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਹੇਠਲੇ ਪੱਧਰ ਦੇ ‘ਪਿੰਡ ਕਲੀਨਿਕਾਂ’ ਤੋਂ ਲੈ ਕੇ ਜ਼ਿਲ੍ਹਾ ਹਸਪਤਾਲਾਂ ਤੱਕ ਹਰੇਕ ਸਰਕਾਰੀ ਸਿਹਤ ਸੰਸਥਾ ਵਿੱਚ ਜ਼ਰੂਰੀ ਦਵਾਈਆਂ ਅਤੇ ਮੈਡੀਕਲ ਸਟਾਫ਼ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਈ ਜਾਵੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀਆਂ ਸਿਹਤ ਪਹਿਲਕਦਮੀਆਂ ਦੇ ਉਸਾਰੂਪ੍ਰ ਭਾਵ ਨੂੰ ਉਜਾਗਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ—ਜਿੱਥੇ 107 ਕਿਸਮ ਦੀਆਂ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫ਼ਤ ਮੁਹਈਆ ਕਰਵਾਏ ਜਾਂਦੇ ਹਨ, ਕਾਫ਼ੀ ਹੱਦ ਤੱਕ ਲੋਕਾਂ ਦਾ ਭਰੋਸਾ ਜਿੱਤਣ ਵਿੱਚ ਕਾਮਯਾਬ ਰਹੇ ਹਨ। ਡਾ ਬਲਬੀਰ ਸਿੰਘ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਲਗਾਤਾਰ ਖਰਾ ਉਤਰਨ ਲਈ ਲਈ ਕੋਈ ਵੀ ਆਮ ਆਦਮੀ ਕਲੀਨਿਕ ਡਾਕਟਰ ਅਤੇ ਸਟਾਫ਼ ਤੋਂ ਬਿਨਾਂ ਨਹੀਂ ਰਹਿਣਾ ਚਾਹੀਦਾ।
ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਨਵੰਬਰ ਦੇ ਅੰਤ ਤੱਕ ਸਾਰੇ ਜ਼ਿਲ੍ਹਾ ਸਿਵਲ ਹਸਪਤਾਲਾਂ ਵਿੱਚ ਐਮ.ਆਰ.ਆਈ. ਅਤੇ ਸੀ.ਟੀ. ਸਕੈਨ ਮਸ਼ੀਨਾਂ ਲਗਾ ਦਿੱਤੀਆਂ ਜਾਣਗੀਆਂ। ਉਨ੍ਹਾਂ ਸਥਾਨਕ ਹਸਪਤਾਲਾਂ ਵਿੱਚ ਸੁਧਾਰ ਲਿਆਉਣ ਲਈ ਰੋਗੀ ਕਲਿਆਣ ਸਮਿਤੀ ਦੀਆਂ ਨਿਯਮਤ ਮਹੀਨਾਵਾਰ ਅਤੇ ਤਿਮਾਹੀ ਮੀਟਿੰਗਾਂ ਕਰਨ ‘ਤੇ ਵੀ ਜ਼ੋਰ ਦਿੱਤਾ।
ਜਨਤਕ ਸਿਹਤ ਤਰਜੀਹਾਂ ਸਬੰਧੀ ਅਹਿਮ ਨਿਰਦੇਸ਼ ਜਾਰੀ ਕਰਦਿਆਂ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਠੋਸ ਢੰਗ ਨਾਲ ਲਾਗੂ ਕਰਨ, ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਭਰ ਵਿੱਚ ਨਸ਼ਿਆਂ ਨਾਲ ਸਬੰਧਤ ਹਰ ਸ਼ੱਕੀ ਮੌਤ ਦਾ ਬਾਰੀਕੀ ਨਾਲ ਆਡਿਟ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਸਿਹਤ ਯੋਜਨਾ—10 ਲੱਖ ਰੁਪਏ ਦੀ ਕੈਸ਼ਲੈੱਸ ਸਿਹਤ ਬੀਮਾ ਯੋਜਨਾ—ਦੀ ਸਮੀਖਿਆ ਕਰਦਿਆਂ ਸਿਹਤ ਮੰਤਰੀ ਨੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡਾਂ ਦੀ ਵੰਡ ਵਿੱਚ ਤੇਜ਼ੀ ਲਿਆਉਣ ਲਈ ਸਿਵਲ ਸਰਜਨਾਂ ਨੂੰ ਢੁਕਵੀਆਂ ਹਦਾਇਤਾਂ ਜਾਰੀ ਕੀਤੀਆਂ।
ਪੰਜਾਬ ਦੇ ਐਸ.ਟੀ.ਈ.ਐਮ.ਆਈ. ਪ੍ਰੋਜੈਕਟ—ਜਿਸ ਤਹਿਤ ਦਿਲ ਦੇ ਰੋਗੀਆਂ ਨੂੰ ਸਮੇਂ ਸਿਰ ਇਲਾਜ ਮਿਲਣ ਨਾਲ ਅਨੇਕਾਂ ਜਾਨਾਂ ਬਚਾਈਆਂ ਜਾ ਰਹੀਆਂ ਹਨ—ਨੂੰ ਦੇਸ਼ ਭਰ ਵਿੱਚ ਮਿਲੀ ਮਾਨਤਾ ਦੀ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨੂੰ ਰਸਮੀ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
ਕਾਨਫਰੰਸ ਦੌਰਾਨ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ‘ਨੈਸ਼ਨਲ ਨਿਊਬੌਰਨ ਵੀਕ’ ਦੀ ਸ਼ੁਰੂਆਤ ਵੀ ਕੀਤੀ ਅਤੇ ਸਿਹਤ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ ਵਿੰਗ ਵੱਲੋਂ ਨਵਜੰਮੇ ਬੱਚਿਆਂ ਦੀ ਦੇਖਭਾਲ ਬਾਰੇ ਤਿਆਰ ਕੀਤੀ ਗਈ ਇੱਕ ਜਾਗਰੂਕਤਾ ਵੀਡੀਓ ਵੀ ਜਾਰੀ ਕੀਤੀ।
ਇਸ ਤੋਂ ਪਹਿਲਾਂ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਨੇ ਸੂਬਾ ਪੱਧਰੀ ਵਿਆਪਕ ਮਰੀਜ਼ ਫੀਡਬੈਕ ਸਰਵੇਖਣ ਦੇ ਨਤੀਜੇ ਪੇਸ਼ ਕੀਤੇ, ਜਿਸ ਵਿੱਚ ਬੁਨਿਆਦੀ ਢਾਂਚੇ ਦੇ ਹਾਲੀਆ ਸੁਧਾਰਾਂ ਤੋਂ ਬਾਅਦ ਜਨਤਾ ਦੇ ਭਰੋਸੇ ਵਿੱਚ ਜ਼ਿਕਰਯੋਗ ਵਾਧਾ ਦਰਸਾਇਆ ਗਿਆ ਹੈ। ਇਨ੍ਹਾਂ ਨਤੀਜਿਆਂ ਨੂੰ ਦੇਖਦਿਆਂ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨੂੰ ਸਾਰੇ ਹਸਪਤਾਲਾਂ ਵਿੱਚ ਸੇਵਾਵਾਂ ਦੇ ਮਿਆਰਾਂ ਵਿੱਚ ਹੋਰ ਸੁਧਾਰ ਲਿਆਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਮੈਡੀਕੋ-ਲੀਗਲ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਅਧਿਕਾਰਤ ਤੌਰ ‘ਤੇ ਇੱਕ ਵਿਆਪਕ ‘ਮੈਡੀਕੋ-ਲੀਗਲ ਮੈਨੂਅਲ’ ਵੀ ਜਾਰੀ ਕੀਤਾ। ਉਨ੍ਹਾਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਸਨਮਾਨਿਤ ਵੀ ਕੀਤਾ ਅਤੇ ਤਰਸ ਦੇ ਆਧਾਰ ‘ਤੇ ਇੱਕ ਉਮੀਦਵਾਰ ਨੂੰ ਨਿਯੁਕਤੀ ਪੱਤਰ ਵੀ ਸੌਂਪਿਆ।
ਮੀਟਿੰਗ ਵਿੱਚ ਹਾਜ਼ਰ ਪ੍ਰਮੁੱਖ ਅਧਿਕਾਰੀਆਂ ਵਿੱਚ ਡਾ. ਅਨਿਲ ਕੁਮਾਰ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ; ਡਾ. ਅਦਿਤੀ ਸਲਾਰੀਆ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ); ਡਾ. ਸਿੰਮੀ ਮਲਹੋਤਰਾ, ਡਾਇਰੈਕਟਰ ਈ.ਐਸ.ਆਈ.; ਅਤੇ ਡਾ. ਸੁਨੀਲ ਬਾਂਸਲ, ਡਾਇਰੈਕਟਰ ਪੀ.ਐਚ.ਐਸ.ਸੀ. ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰਤ ਬਿਆਨ ਵਿੱਚ ਬੁੱਧਵਾਰ ਨੂੰ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ...

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

by Navjot
November 18, 2026
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੀ ਸਮੂਹਿਕ ਸੁਰੱਖਿਆ ਪ੍ਰਤੀਕਿਰਿਆ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ...

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

Most Popular

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

by Ankit
2 weeks ago
0

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ ਪੰਜਾਬ ਨੂੰ ਵਿਸ਼ਵ ਹਾਕੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 