• Latest
  • Trending
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

2 months ago
National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

8 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

51 minutes ago
Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

1 hour ago
Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

1 hour ago
BRICS Summit: 10 ਸਾਲ ਬਾਅਦ ਇੱਕ ਮੰਚ ’ਤੇ ਇਕੱਠੇ ਹੋਣਗੇ ਮੋਦੀ, ਪੁਤਿਨ ਤੇ ਜਿਨਪਿੰਗ

BRICS Summit: 10 ਸਾਲ ਬਾਅਦ ਇੱਕ ਮੰਚ ’ਤੇ ਇਕੱਠੇ ਹੋਣਗੇ ਮੋਦੀ, ਪੁਤਿਨ ਤੇ ਜਿਨਪਿੰਗ

1 hour ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਅੱਜ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਅੱਜ

1 hour ago
Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

12 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

12 hours ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

14 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

14 hours ago
Hindi News
English News
Saturday, September 12, 2026
No Result
View All Result
28 °c
Chandigarh
28 ° Sun
29 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ- ਹਰ ਬਜ਼ੁਰਗ ਸਤਿਕਾਰ, ਦੇਖਭਾਲ ਅਤੇ ਸਮੇਂ ਸਿਰ ਸਹਾਇਤਾ ਦਾ ਹੱਕਦਾਰ

July 3, 2026
in ਖਬਰਾਂ, ਪੰਜਾਬ
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

Dr. Baljit Kaur

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ- ਹਰ ਬਜ਼ੁਰਗ ਸਤਿਕਾਰ, ਦੇਖਭਾਲ ਅਤੇ ਸਮੇਂ ਸਿਰ ਸਹਾਇਤਾ ਦਾ ਹੱਕਦਾਰ

ਪੰਜਾਬ ਵਿੱਚ 2.5 ਲੱਖ ਤੋਂ ਵੱਧ ਕਾਲਾਂ ਦਾ ਕੀਤਾ ਨਿਪਟਾਰਾ; 91 ਬੇਸਹਾਰਾ ਬਜ਼ੁਰਗਾਂ ਨੂੰ ਪਰਿਵਾਰਾਂ ਨਾਲ ਮਿਲਾਇਆ ਅਤੇ ਬਜ਼ੁਰਗਾਂ ਨਾਲ ਦੁਰਵਿਵਹਾਰ ਤੇ ਗੁਜ਼ਾਰਾ ਭੱਤੇ ਦੇ 1,000 ਤੋਂ ਵੱਧ ਮਾਮਲੇ ਸੁਲਝਾਏ

ਹੈਲਪਲਾਈਨ ਵੱਲੋਂ ਕੌਂਸਲਿੰਗ, ਕਾਨੂੰਨੀ ਸਹਾਇਤਾ, ਰੈਸਕਿਊ (ਬਚਾਅ), ਮੁੜ-ਵਸੇਬਾ ਅਤੇ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹਾ ਮਾਰਗਦਰਸ਼ਨ

ਬਜ਼ੁਰਗਾਂ ਨਾਲ ਦੁਰਵਿਹਾਰ ਦੇਖਣ ’ਤੇ ਤੁਰੰਤ ਐਲਡਰ ਹੈਲਪਲਾਈਨ 14567 ’ਤੇ ਦਿਓ ਸੂਚਨਾ: ਡਾ. ਬਲਜੀਤ ਕੌਰ

ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੇ ਸਤਿਕਾਰ, ਸੁਰੱਖਿਆ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿੱਚ ‘ਐਲਡਰਲਾਈਨ 14567’ (Elderline 14567) ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ ਸਹਾਇਤਾ, ਕਾਨੂੰਨੀ ਮਾਰਗਦਰਸ਼ਨ ਅਤੇ ਕਈ ਹੋਰ ਜ਼ਰੂਰੀ ਸੇਵਾਵਾਂ ਆਸਾਨੀ ਨਾਲ ਮਿਲ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਐਲਡਰਲਾਈਨ 14567’ ਪੰਜਾਬ ਦੇ ਬਜ਼ੁਰਗਾਂ ਲਈ ਇੱਕ ਭਰੋਸੇਮੰਦ ਸਹਾਰਾ ਬਣ ਕੇ ਉੱਭਰੀ ਹੈ, ਜਿਸ ਤਹਿਤ ਹੁਣ ਤੱਕ ਸੂਬੇ ਭਰ ਵਿੱਚੋਂ 2.5 ਲੱਖ ਤੋਂ ਵੱਧ ਕਾਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਨੇ 91 ਬੇਸਹਾਰਾ ਬਜ਼ੁਰਗਾਂ ਨੂੰ ਸਫ਼ਲਤਾਪੂਰਵਕ ਰੈਸਕਿਊ ਕਰਕੇ (ਬਚਾ ਕੇ) ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਨਾਲ ਦੁਰਵਿਵਹਾਰ ਅਤੇ ਗੁਜ਼ਾਰਾ ਭੱਤੇ (ਮੇਨਟੇਨੈਂਸ) ਨਾਲ ਸਬੰਧਤ 1,000 ਤੋਂ ਵੱਧ ਮਾਮਲਿਆਂ ਨੂੰ ਸੁਲਝਾਉਣ ਵਿੱਚ ਮਦਦ ਕੀਤੀ ਹੈ, ਜਿਸ ਨਾਲ ਪੀੜਤ ਬਜ਼ੁਰਗਾਂ ਨੂੰ ਸਮੇਂ ਸਿਰ ਰਾਹਤ ਮਿਲੀ ਹੈ, ਉਨ੍ਹਾਂ ਦਾ ਮਾਣ-ਸਤਿਕਾਰ ਬਹਾਲ ਹੋਇਆ ਹੈ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਬਜ਼ੁਰਗ ਨੂੰ ਮੁਸ਼ਕਿਲ ਘੜੀ ਵਿੱਚ ਇਕੱਲਾ ਨਾ ਛੱਡਿਆ ਜਾਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੇ ਮਜ਼ਬੂਤ ਸਤੰਭ ਹਨ ਅਤੇ ਉਹ ਹਮਦਰਦੀ, ਸਤਿਕਾਰ ਅਤੇ ਸੁਰੱਖਿਅਤ ਜੀਵਨ ਦੇ ਹੱਕਦਾਰ ਹਨ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਬੇਸਹਾਰਾ ਜਾਂ ਲਾਚਾਰ ਮਹਿਸੂਸ ਨਾ ਕਰੇ। ਉਨ੍ਹਾਂ ਕਿਹਾ ਕਿ ‘ਐਲਡਰਲਾਈਨ 14567’ ਸਿਰਫ਼ ਇੱਕ ਹੈਲਪਲਾਈਨ ਨਹੀਂ ਹੈ, ਸਗੋਂ ਇਹ ਬਜ਼ੁਰਗਾਂ ਲਈ ਭਰੋਸੇ, ਮਾਰਗਦਰਸ਼ਨ ਅਤੇ ਲੋੜ ਦੇ ਸਮੇਂ ਤੁਰੰਤ ਸਹਾਇਤਾ ਦਾ ਇੱਕ ਪੱਕਾ ਜ਼ਰੀਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਇਹ ‘ਐਲਡਰਲਾਈਨ 14567’ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਹੈਲਪਏਜ ਇੰਡੀਆ (HelpAge India) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ (NISD) ਦੇ ਤਿਕੋਣੇ ਸਮਝੌਤੇ ਤਹਿਤ ਚਲਾਈ ਜਾ ਰਹੀ ਹੈ। ਇਹ ਟੋਲ-ਫ੍ਰੀ ਹੈਲਪਲਾਈਨ ਹਫ਼ਤੇ ਦੇ ਸੱਤੋਂ ਦਿਨ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਕੰਮ ਕਰਦੀ ਹੈ, ਜਿੱਥੇ ਸਿਖਲਾਈ ਪ੍ਰਾਪਤ ਅਤੇ ਸੰਵੇਦਨਸ਼ੀਲ ਕਾਲ ਅਫ਼ਸਰ ਬਜ਼ੁਰਗਾਂ ਨੂੰ ਤੁਰੰਤ ਸਹਾਇਤਾ ਅਤੇ ਮਾਰਗਦਰਸ਼ਨ ਪ੍ਰਦਾਨ ਕਰਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਹੈਲਪਲਾਈਨ ਬੁਢਾਪਾ ਪੈਨਸ਼ਨ ਅਤੇ ਹੋਰ ਸਰਕਾਰੀ ਭਲਾਈ ਸਕੀਮਾਂ ਬਾਰੇ ਮੁਕੰਮਲ ਜਾਣਕਾਰੀ, ਪੇਸ਼ੇਵਰ ਕੌਂਸਲਿੰਗ (ਸਲਾਹ-ਮਸ਼ਵਰਾ), ਕਾਨੂੰਨੀ ਸਹਾਇਤਾ, ਬੇਘਰ ਬਜ਼ੁਰਗਾਂ ਦਾ ਬਚਾਅ ਤੇ ਮੁੜ-ਵਸੇਬਾ ਕਰਨ ਦੇ ਨਾਲ-ਨਾਲ ‘ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਦੇਖਭਾਲ ਅਤੇ ਭਲਾਈ ਐਕਟ, 2007’ ਤਹਿਤ ਗਠਿਤ ਜ਼ਿਲ੍ਹਾ ਟ੍ਰਿਬਿਊਨਲਾਂ ਰਾਹੀਂ ਬਜ਼ੁਰਗਾਂ ਨਾਲ ਹੁੰਦੇ ਦੁਰਵਿਵਹਾਰ, ਅਣਗਹਿਲੀ ਅਤੇ ਗੁਜ਼ਾਰਾ ਭੱਤੇ ਦੇ ਮਾਮਲਿਆਂ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ।

ਡਾ. ਬਲਜੀਤ ਕੌਰ ਨੇ ਸੀਨੀਅਰ ਸਿਟੀਜ਼ਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਉਨ੍ਹਾਂ ਨੂੰ ਕਿਸੇ ਸਹਾਇਤਾ ਦੀ ਲੋੜ ਹੋਵੇ, ਉਹ ਇਸ ਟੋਲ-ਫ੍ਰੀ ਹੈਲਪਲਾਈਨ ਨੰਬਰ 14567 ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇੱਕ ਅਜਿਹੇ ਹਮਦਰਦ ਅਤੇ ਸੰਵੇਦਨਸ਼ੀਲ ਸਮਾਜ ਦੀ ਸਿਰਜਣਾ ਲਈ ਦ੍ਰਿੜ ਹੈ, ਜਿੱਥੇ ਹਰ ਬਜ਼ੁਰਗ ਪੂਰੀ ਸੁਰੱਖਿਆ, ਸਨਮਾਨ ਅਤੇ ਮਾਨਸਿਕ ਸ਼ਾਂਤੀ ਨਾਲ ਆਪਣਾ ਜੀਵਨ ਬਤੀਤ ਕਰ ਸਕੇ।

———

Tags: BREAKING NEWSDR BALJIT KAURLatest Punjab news in PunjabiPUNJABtop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

by Ranjit Singh
September 12, 2026
0

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ ਨਵੀਂ ਦਿੱਲੀ, 12 ਸਤੰਬਰ (ਵਿਸ਼ਵ ਵਾਰਤਾ): ਦਿੱਲੀ-NCR...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 12, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12...

Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

by Ranjit Singh
September 12, 2026
0

Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ...

Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

by Ranjit Singh
September 12, 2026
0

Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

by Ranjit Singh
September 12, 2026
0

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ ਨਵੀਂ ਦਿੱਲੀ, 12 ਸਤੰਬਰ (ਵਿਸ਼ਵ ਵਾਰਤਾ): ਦਿੱਲੀ-NCR...

Most Popular

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

by Jaspreet Kaur
2 weeks ago
0

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ ਤਰਨ ਤਾਰਨ, 27 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 