• Latest
  • Trending
ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

4 weeks ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

13 minutes ago
DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

24 minutes ago
National: ਅਰਵਿੰਦ ਕੇਜਰੀਵਾਲ ਨੇ ਮੈਟਾ ‘ਤੇ ਫੇਸਬੁੱਕ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ !

National: ਅਰਵਿੰਦ ਕੇਜਰੀਵਾਲ ਨੇ ਮੈਟਾ ‘ਤੇ ਫੇਸਬੁੱਕ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ !

1 hour ago
Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

1 hour ago
Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

2 hours ago
International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

3 hours ago
Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

3 hours ago
Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

3 hours ago
Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Chandigarh ਦੀ ਅਦਾਲਤ ਨੇ ਸਲਮਾਨ ਖਾਨ ‘ਤੇ ਉਸ ਦੀ ਭੈਣ ਨੂੰ ਨੋਟਿਸ ਕੀਤਾ ਜਾਰੀ

Chandigarh ਦੀ ਅਦਾਲਤ ਨੇ ਸਲਮਾਨ ਖਾਨ ‘ਤੇ ਉਸ ਦੀ ਭੈਣ ਨੂੰ ਨੋਟਿਸ ਕੀਤਾ ਜਾਰੀ

4 hours ago
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ

4 hours ago
Hindi News
English News
Thursday, August 6, 2026
No Result
View All Result
31 °c
Chandigarh
28 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਬਾਕੀ ਰਹਿੰਦੇ 132 ਆਂਗਣਵਾੜੀ ਕੇਂਦਰ ਨਿਰਮਾਣ ਦੇ ਅੰਤਿਮ ਪੜਾਅ ’ਤੇ, ਜਲਦ ਹੀ ਬੱਚਿਆਂ ਨੂੰ ਕੀਤੇ ਜਾਣਗੇ ਸਮਰਪਿਤ: ਡਾ. ਬਲਜੀਤ ਕੌਰ

July 9, 2026
in ਖਬਰਾਂ, ਪੰਜਾਬ

ਹਰ ਬੱਚਾ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਹਾਸਲ ਕਰਨ ਦਾ ਹੱਕਦਾਰ : ਡਾ. ਬਲਜੀਤ ਕੌਰ

ਬੱਚਿਆਂ ਦੀ ਸ਼ੁਰੂਆਤੀ ਸਿੱਖਿਆ, ਬਿਹਤਰ ਪੋਸ਼ਣ ਅਤੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨਗੇ ਆਧੁਨਿਕ ਆਂਗਣਵਾੜੀ ਕੇਂਦਰ: ਡਾ. ਬਲਜੀਤ ਕੌਰ

ਮਿਸ਼ਨ ਸਕਸ਼ਮ ਅਧੀਨ ਪ੍ਰਤੀ ਕੇਂਦਰ 10 ਲੱਖ ਰੁਪਏ ਜਾਰੀ ਕੀਤੇ ਗਏ; 132 ਹੋਰ ਕੇਂਦਰ ਅੰਤਿਮ ਪੜਾਅ ’ਤੇ

ਚੰਡੀਗੜ੍ਹ; 9 ਜੁਲਾਈ (ਵਿਸ਼ਵ ਵਾਰਤਾ):-ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਵਿੱਚ ਬਾਲ-ਅਨੁਕੂਲ ਬੁਨਿਆਦੀ ਢਾਂਚੇ ਦਾ ਤੇਜ਼ੀ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ 132 ਹੋਰ ਆਂਗਣਵਾੜੀ ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਭਰ ਦੇ ਬੱਚਿਆਂ ਨੂੰ ਸੁਰੱਖਿਅਤ, ਆਧੁਨਿਕ ਅਤੇ ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਵਧੀਆ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਖੇਡ ਵਿੱਚ ਸਿੱਖਿਣ ਦੇ ਮੌਕੇ ਮਿਲਣ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ,“ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 1024 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦਾ ਟੀਚਾ ਰੱਖਿਆ ਸੀ। 892 ਕੇਂਦਰਾਂ ਦੀ ਉਸਾਰੀ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ, ਜਦੋਂ ਕਿ ਬਾਕੀ ਰਹਿੰਦੇ 132 ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ ਅਤੇ ਜਲਦ ਹੀ ਪੂਰੇ ਕਰਕੇ ਸੂਬੇ ਦੇ ਬੱਚਿਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।”

ਪੰਜਾਬ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਬੱਚੇ ਲਈ, ਭਾਵੇਂ ਉਸਦਾ ਕੋਈ ਵੀ ਆਰਥਿਕ ਪਿਛੋਕੜ ਹੋਵੇ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਅਧਾਰਤ ਸਿੱਖਿਆ ਦੇ ਮੌਕੇ ਮਿਲਣ । ਪੰਜਾਬ ਦੇ ਬੱਚਿਆਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੇ ਰਾਹ ਵਿੱਚ ਫੰਡਾਂ ਦੀ ਕੋਈ ਕਮੀ ਅੜਿੱਕਾ ਨਹੀਂ ਬਣਨ ਦਿੱਤੀ ਜਾਵੇਗੀ।’’

ਮੰਤਰੀ ਨੇ ਕਿਹਾ,“ਬੱਚੇ ਦੇਸ਼ ਦੀ ਵਡਮੁੱਲੀ ਧਰੋਹਰ ਹਨ। ਹਰੇਕ ਬੱਚਾ ਸੁਰੱਖਿਅਤ, ਅਨੰਦਮਈ ਅਤੇ ਰਚਨਾਤਮਕ ਵਾਤਾਵਰਣ ਦਾ ਹੱਕਦਾਰ ਹੈ, ਜਿੱਥੇ ਉਹ ਸਿੱਖ ਸਕਦਾ ਹੈ, ਖੇਡ ਸਕਦਾ ਹੈ ਅਤੇ ਆਪਣੀ ਪੂਰੀ ਸਮਰੱਥਾ ਨੂੰ ਸਾਕਾਰ ਕਰ ਸਕਦਾ ਹੈ। ਸਾਡੀ ਸਰਕਾਰ ਹਰ ਬੱਚੇ ਲਈ ਬਰਾਬਰ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ।”

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਇਹ ਨਵੇਂ ਆਂਗਣਵਾੜੀ ਕੇਂਦਰ ਇੱਟਾਂ-ਬੱਜਰੀ ਦੀਆਂ ਇਮਾਰਤਾਂ ਤੋਂ ਕਿਤੇ ਵਧ ਹਨ। ਇਹ ਉਹ ਸਥਾਨ ਹਨ, ਜਿੱਥੇ ਪੇਂਡੂ ਅਤੇ ਪਛੜੇ ਪਰਿਵਾਰਾਂ ਦੇ ਬੱਚਿਆਂ ਦੇ ਸੁਪਨੇ ਵੀ ਵਧਣ-ਫੁੱਲਣਗੇ। ਉਨ੍ਹਾਂ ਕਿਹਾ ਕਿ ਸਾਫ਼, ਸੁਰੱਖਿਅਤ ਅਤੇ ਸੁਹਿਰਦ ਨਜ਼ਰਸਾਨੀ ਵਾਲੇ ਮਾਹੌਲ ਵਿੱਚ ਸਿੱਖਣ ਅਤੇ ਖੇਡਣ ਦੌਰਾਨ ਬੱਚੇ ਦੇ ਚਿਹਰੇ ’ਤੇ ਮੁਸਕਰਾਹਟ ਆਉਣਾ ਕਿਸੇ ਵੀ ਸਰਕਾਰ ਲਈ ਸਭ ਤੋਂ ਵੱਡਾ ਇਨਾਮ ਹੈ।’’

ਉਨ੍ਹਾਂ ਅੱਗੇ ਕਿਹਾ,“ਇਹ ਕੇਂਦਰ ਕੁਪੋਸ਼ਣ ਨਾਲ ਨਜਿੱਠਣ, ਬੱਚਿਆਂ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਸਰੀਰਕ ਅਤੇ ਬੋਧਿਕ ਵਿਕਾਸ ਨੂੰ ਹੁਲਾਰ ਦੇਣ ਲਈ ਵੀ ਅਹਿਮ ਭੂਮਿਕਾ ਨਿਭਾਉਣਗੇ।”

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਸਾਰੇ ਨਵੇਂ ਆਂਗਣਵਾੜੀ ਕੇਂਦਰ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸੁਰੱਖਿਅਤ, ਬਾਲ-ਅਨੁਕੂਲ ਅਤੇ ਸਮਾਵੇਸ਼ੀ ਬੁਨਿਆਦੀ ਢਾਂਚਾ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮਿਸ਼ਨ ਸਕਸ਼ਮ ਦੇ ਤਹਿਤ, ਹਰੇਕ ਆਂਗਣਵਾੜੀ ਕੇਂਦਰ ਲਈ 10 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲਾ ਸਾਫ਼-ਸੁਰੱਖਿਅਤ ਪਾਣੀ, ਆਧੁਨਿਕ ਸੈਨੀਟੇਸ਼ਨ ਸਹੂਲਤਾਂ ਅਤੇ ਅਜਿਹੀਆਂ ਸਿੱਖਣ ਥਾਵਾਂ ਵਿਕਸਿਤ ਕੀਤੀਆਂ ਜਾ ਸਕਣ ਜਿੱਥੇ ਬੱਚਿਆਂ ਦਾ ਸੰਪੂਰਨ ਵਿਕਾਸ ਹੋ ਸਕੇ।”

ਮੰਤਰੀ ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ,“ਪੰਜਾਬ ਸਰਕਾਰ ਬੱਚਿਆਂ ਲਈ ਆਲਮੀ ਪੱਧਰ ਦੀ ਮਿਆਰੀ ਸ਼ੁਰੂਆਤੀ ਦੇਖਭਾਲ ਅਤੇ ਸਿੱਖਿਆ ਵਿੱਚ ਨਿਵੇਸ਼ ਕਰਕੇ ਭਵਿੱਖ ਲਈ ਇੱਕ ਮਜ਼ਬੂਤ ਅਧਾਰ ਬਣਾਉਣ ਦੀ ਆਪਣੀ ਵਚਨਬੱਧਤਾ ’ਤੇ ਡੱਟ ਕੇ ਖੜ੍ਹੀ ਹੈ। ਇਹ ਆਧੁਨਿਕ ਆਂਗਣਵਾੜੀ ਕੇਂਦਰ ਇਹ ਯਕੀਨੀ ਬਣਾਉਣਗੇ ਕਿ ਹਰੇਕ ਬੱਚੇ ਨੂੰ ਪਾਲਣ-ਪੋਸ਼ਣ ਵਾਲਾ ਵਾਤਾਵਰਣ ਅਤੇ ਸਿਹਤਮੰਦ, ਆਤਮਵਿਸ਼ਵਾਸੀ ਨਾਗਰਿਕ ਬਣਨ ਦਾ ਬਰਾਬਰ ਮੌਕਾ ਮਿਲੇ।’’

____

Tags: BREAKING NEWSPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ

by Ranjit Singh
August 6, 2026
0

DA ਲਈ ਸੁਪਰੀਮ ਕੋਰਟ ਪਹੁੰਚੇ ਸਰਕਾਰੀ ਕਰਮਚਾਰੀ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਮਹਿੰਗਾਈ ਭੱਤੇ...

National: ਅਰਵਿੰਦ ਕੇਜਰੀਵਾਲ ਨੇ ਮੈਟਾ ‘ਤੇ ਫੇਸਬੁੱਕ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ !

National: ਅਰਵਿੰਦ ਕੇਜਰੀਵਾਲ ਨੇ ਮੈਟਾ ‘ਤੇ ਫੇਸਬੁੱਕ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ !

by Ranjit Singh
August 6, 2026
0

National: ਅਰਵਿੰਦ ਕੇਜਰੀਵਾਲ ਨੇ ਮੈਟਾ 'ਤੇ ਫੇਸਬੁੱਕ ਅਕਾਊਂਟ ਬਲਾਕ ਕਰਨ ਦੇ ਲਾਏ ਦੋਸ਼ ! ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ):...

Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

by Ranjit Singh
August 6, 2026
0

Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ - ਜਲੰਧਰ ਵਿੱਚ ਸਵੇਰ ਤੋਂ ਹੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ ‘ਚ ਕਰਨਗੇ ਅਹਿਮ ਮੀਟਿੰਗਾਂ

by Ranjit Singh
5 days ago
0

Punjab ਕਾਂਗਰਸ ਇੰਚਾਰਜ ਫੇਰ ਅੱਜ ਪਟਿਆਲਾ ਤੇ ਸੁਨਾਮ 'ਚ ਕਰਨਗੇ ਅਹਿਮ ਮੀਟਿੰਗਾਂ ਚੰਡੀਗੜ੍ਹ, 1 ਅਗਸਤ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 