• Latest
  • Trending
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

2 months ago
Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

2 minutes ago
National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

36 minutes ago
Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

2 hours ago
Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

2 hours ago
Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

3 hours ago
Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

3 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

4 hours ago
National: PM ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ

National: PM ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ

5 hours ago
Punjab: ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ !

Punjab: ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ !

5 hours ago
Hindi News
English News
Thursday, October 1, 2026
No Result
View All Result
34 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਕੁੱਲ 80 ਸੀਟਾਂ ਉਪਲਬਧ (40-40 ਸੀਟਾਂ ਪੰਜਾਬੀ ਅਤੇ ਅੰਗਰੇਜ਼ੀ ਲਈ ਨਿਰਧਾਰਤ); ਅਪਲਾਈ ਕਰਨ ਦੀ ਅੰਤਿਮ ਮਿਤੀ 20 ਅਗਸਤ, 2026

July 28, 2026
in ਖਬਰਾਂ, ਪੰਜਾਬ
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

Dr. Baljit Kaur

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਕੁੱਲ 80 ਸੀਟਾਂ ਉਪਲਬਧ (40-40 ਸੀਟਾਂ ਪੰਜਾਬੀ ਅਤੇ ਅੰਗਰੇਜ਼ੀ ਲਈ ਨਿਰਧਾਰਤ); ਅਪਲਾਈ ਕਰਨ ਦੀ ਅੰਤਿਮ ਮਿਤੀ 20 ਅਗਸਤ, 2026

ਡਾ. ਬਲਜੀਤ ਕੌਰ: ਚੁਣੇ ਗਏ ਸਿੱਖਿਆਰਥੀਆਂ ਨੂੰ ਮਿਲੇਗਾ 1,500 ਰੁਪਏ ਮਹੀਨਾਵਾਰ ਵਜ਼ੀਫ਼ਾ, ਮੁਫ਼ਤ ਹੋਸਟਲ ਦੀ ਸਹੂਲਤ ਅਤੇ ਮੈਰਿਟ ਆਧਾਰਿਤ ਦਾਖਲਾ

ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਬਰਾਬਰ ਮੌਕਿਆਂ ਰਾਹੀਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ

ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ);- ਉੱਚ ਮਿਆਰੀ ਹੁਨਰ ਵਿਕਾਸ ਰਾਹੀਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਯੋਗ ਅਨੁਸੂਚਿਤ ਜਾਤੀ ਦੇ ਗ੍ਰੈਜੂਏਟ ਲੜਕੇ ਅਤੇ ਲੜਕੀਆਂ ਲਈ ਇੱਕ ਸਾਲਾ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਪ੍ਰੋਗਰਾਮ (ਸੈਸ਼ਨ 2026-27) ਵਿੱਚ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਸਾਰਥਕ ਮੌਕੇ ਪ੍ਰਦਾਨ ਕਰ ਰਹੀ ਹੈ ਜੋ ਨੌਜਵਾਨਾਂ ਨੂੰ ਸਮੇਂ ਦੀ ਮੰਗ ਮੁਤਾਬਕ ਹੁਨਰਮੰਦ ਬਣਾਉਂਦੇ ਹਨ, ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਤੇ ਸਨਮਾਨਜਨਕ ਭਵਿੱਖ ਵੱਲ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੇ ਉਸ ਸੰਕਲਪ ਦਾ ਪ੍ਰਤੀਕ ਹੈ ਕਿ ਆਰਥਿਕ ਤੰਗੀ ਨੂੰ ਕਦੇ ਵੀ ਹੋਣਹਾਰ ਨੌਜਵਾਨਾਂ ਦੀਆਂ ਉਮੀਦਾਂ ਅਤੇ ਕਰੀਅਰ ਦੇ ਟੀਚਿਆਂ ਵਿੱਚ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ।

ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਇਸ ਇੱਕ ਸਾਲਾ ਮੁਫ਼ਤ ਸਿਖਲਾਈ ਪ੍ਰੋਗਰਾਮ ਅਧੀਨ ਕੁੱਲ 80 ਸੀਟਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਸਟੈਨੋਗ੍ਰਾਫ਼ੀ ਲਈ 40-40 ਸੀਟਾਂ ਸ਼ਾਮਲ ਹਨ। ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 20 ਅਗਸਤ, 2026 ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਸਟੈਨੋਗ੍ਰਾਫ਼ੀ ਦੇ ਨਾਲ-ਨਾਲ ਕੰਪਿਊਟਰ ਟਾਈਪਿੰਗ ਵਿੱਚ ਵੀ ਮੁਕੰਮਲ ਸਿਖਲਾਈ ਦਿੰਦਾ ਹੈ, ਜਿਸ ਨਾਲ ਸਿੱਖਿਆਰਥੀਆਂ ਨੂੰ ਸਰਕਾਰੀ ਅਤੇ ਨਿੱਜੀ ਦੋਵਾਂ ਖੇਤਰਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਦਾ ਪੱਥਰ ਸਾਬਤ ਹੋਵੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਰਜ਼ੀਆਂ ਪ੍ਰਿੰਸੀਪਲ, ਅੰਬੇਡਕਰ ਇੰਸਟੀਚਿਊਟ, ਸੈਕਟਰ 60, ਫੇਜ਼ 3ਬੀ-2, ਐਸ.ਏ.ਐਸ. ਨਗਰ (ਮੋਹਾਲੀ) ਵਿਖੇ 20 ਅਗਸਤ, 2026 ਨੂੰ ਜਾਂ ਉਸ ਤੋਂ ਪਹਿਲਾਂ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਤਾਕੀਦ ਕੀਤੀ ਕਿ ਅਧੂਰੀਆਂ ਅਰਜ਼ੀਆਂ ਜਾਂ ਨਿਰਧਾਰਤ ਮਿਤੀ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।

ਯੋਗਤਾ ਦੇ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅਪਲਾਈ ਕਰਨ ਵਾਲਾ ਉਮੀਦਵਾਰ ਅਨੁਸੂਚਿਤ ਜਾਤੀ ਨਾਲ ਸਬੰਧਤ, ਪੰਜਾਬ ਦਾ ਸਥਾਈ ਨਾਗਰਿਕ ਪੱਕਾ, ਗ੍ਰੈਜੂਏਟ ਹੋਣਾ ਚਾਹੀਦਾ ਹੈ। 20 ਅਗਸਤ, 2026 ਤੱਕ ਬਿਨੈਕਾਰ ਦੀ ਉਮਰ 30 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ, ਜਦੋਂ ਕਿ ਪਰਿਵਾਰਕ ਸਾਲਾਨਾ ਆਮਦਨ 2.50 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ, ਜਿਸ ਲਈ ਸਮਰੱਥ ਅਧਿਕਾਰੀ ਦੁਆਰਾ ਜਾਰੀ ਕੀਤਾ ਗਿਆ ਵੈਧ ਆਮਦਨ ਸਰਟੀਫਿਕੇਟ ਲਾਜ਼ਮੀ ਹੈ। ਉਮੀਦਵਾਰਾਂ ਨੂੰ ਨਿਰਧਾਰਤ ਮਿਤੀ ਤੋਂ ਪਹਿਲਾਂ ਆਪਣੇ ਪੂਰੇ ਭਰੇ ਹੋਏ ਫਾਰਮ ਦੇ ਨਾਲ ਸਾਰੇ ਵਿਦਿਅਕ ਅਤੇ ਹੋਰ ਸਬੰਧਤ ਸਰਟੀਫਿਕੇਟਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਨੱਥੀ ਕਰਨੀਆਂ ਹੋਣਗੀਆਂ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇੰਟਰਵਿਊ 27 ਅਗਸਤ, 2026 ਨੂੰ ਸਵੇਰੇ 10:00 ਵਜੇ ਹੋਵੇਗੀ ਅਤੇ ਇਸ ਲਈ ਕੋਈ ਵੱਖਰੇ ਇੰਟਰਵਿਊ ਪੱਤਰ ਜਾਰੀ ਨਹੀਂ ਕੀਤੇ ਜਾਣਗੇ। ਉਮੀਦਵਾਰਾਂ ਲਈ ਨਿਰਧਾਰਤ ਸਟੈਨੋਗ੍ਰਾਫ਼ੀ ਪ੍ਰਬੀਨਤਾ ਪ੍ਰੀਖਿਆ ਪਾਸ ਕਰਨੀ ਜ਼ਰੂਰੀ ਹੋਵੇਗੀ, ਜਦੋਂ ਕਿ ਅੰਤਿਮ ਚੋਣ ਮੁਕੰਮਲ ਤੌਰ ‘ਤੇ ਮੈਰਿਟ ਅਤੇ ਨਿਰਧਾਰਤ ਦਾਖਲਾ ਪ੍ਰਕਿਰਿਆ ਦੇ ਆਧਾਰ ‘ਤੇ ਕੀਤੀ ਜਾਵੇਗੀ।

ਮੰਤਰੀ ਨੇ ਅੱਗੇ ਦੱਸਿਆ ਕਿ ਚੁਣੇ ਗਏ ਸਿੱਖਿਆਰਥੀਆਂ ਨੂੰ 1,500 ਰੁਪਏ ਮਹੀਨਾਵਾਰ ਵਜ਼ੀਫ਼ਾ, ਮੁਫ਼ਤ ਹੋਸਟਲ ਰਿਹਾਇਸ਼ ਅਤੇ ਹੋਰ ਸੰਸਥਾਗਤ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣਾ ਧਿਆਨ ਪੂਰੀ ਤਰ੍ਹਾਂ ਸਿਖਲਾਈ ‘ਤੇ ਕੇਂਦਰਿਤ ਕਰ ਸਕਣਗੇ।

ਸਮਾਵੇਸ਼ੀ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਹੁਨਰ ਵਿਕਾਸ ਹੀ ਸਮਾਜਿਕ ਸ਼ਕਤੀਕਰਨ ਅਤੇ ਆਰਥਿਕ ਆਤਮ-ਨਿਰਭਰਤਾ ਦਾ ਸਭ ਤੋਂ ਮਜ਼ਬੂਤ ਆਧਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਪੇਸ਼ੇਵਰ ਹੁਨਰਾਂ ਨਾਲ ਸਮਰੱਥ ਬਣਾਉਣ ਵਾਲੀਆਂ ਪਹਿਲਕਦਮੀਆਂ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ, ਜਿਸ ਨਾਲ ਉਨ੍ਹਾਂ ਨੂੰ ਸਨਮਾਨਜਨਕ ਰੋਜ਼ਗਾਰ ਪ੍ਰਾਪਤ ਕਰਨ, ਆਰਥਿਕ ਆਜ਼ਾਦੀ ਹਾਸਲ ਕਰਨ ਅਤੇ ਇੱਕ ਖੁਸ਼ਹਾਲ, ਸਮਾਵੇਸ਼ੀ ਤੇ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਿੱਚ ਮਦਦ ਮਿਲੇਗੀ।

Tags: BREAKING NEWSDR BALJIT KAURLatest Punjab newsPUNJABpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

by Ranjit Singh
October 1, 2026
0

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

by Ranjit Singh
October 1, 2026
0

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਮੈਸੇਜਿੰਗ...

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

by Ranjit Singh
October 1, 2026
0

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਨੇ ਏਸ਼ੀਆਈ ਖੇਡਾਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 1, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

by Ranjit Singh
October 1, 2026
0

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Most Popular

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿੰਨ ਰਾਜਾਂ ‘ਚ 16 ਥਾਵਾਂ ‘ਤੇ ਕੀਤੀ ਛਾਪੇਮਾਰੀ

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿੰਨ ਰਾਜਾਂ ‘ਚ 16 ਥਾਵਾਂ ‘ਤੇ ਕੀਤੀ ਛਾਪੇਮਾਰੀ

by Navjot
1 week ago
0

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿੰਨ ਰਾਜਾਂ ‘ਚ 16 ਥਾਵਾਂ 'ਤੇ ਕੀਤੀ ਛਾਪੇਮਾਰੀ ਕੋਲਕਾਤਾ, 23 ਸਤੰਬਰ (ਵਿਸ਼ਵ ਵਾਰਤਾ) ਇਨਫੋਰਸਮੈਂਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 