• Latest
  • Trending
ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਮਾਨ ਸਰਕਾਰ ਨੇ ਬਦਲਿਆ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਮਾਨ ਸਰਕਾਰ ਨੇ ਬਦਲਿਆ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

6 hours ago
ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

7 hours ago
ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

7 hours ago
ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

8 hours ago
ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

9 hours ago
ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

10 hours ago
ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

11 hours ago
ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

12 hours ago
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

12 hours ago
Hindi News
English News
Friday, August 28, 2026
No Result
View All Result
26 °c
Chandigarh
31 ° Sat
33 ° Sun
32 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਮਾਨ ਸਰਕਾਰ ਨੇ ਬਦਲਿਆ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

ਵਿਦੇਸ਼ ਜਾਣ ਦੀ ਪਿਰਤ ਨੂੰ ਤੋੜ ਕੇ ਨੌਜਵਾਨਾਂ ਲਈ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਦੇ ਨਵੇਂ ਮੌਕੇ ਸਿਰਜੇ

August 5, 2026
in ਖਬਰਾਂ, ਪੰਜਾਬ
ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਮਾਨ ਸਰਕਾਰ ਨੇ ਬਦਲਿਆ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਮਾਨ ਸਰਕਾਰ ਨੇ ਬਦਲਿਆ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

ਵਿਦੇਸ਼ ਜਾਣ ਦੀ ਪਿਰਤ ਨੂੰ ਤੋੜ ਕੇ ਨੌਜਵਾਨਾਂ ਲਈ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਦੇ ਨਵੇਂ ਮੌਕੇ ਸਿਰਜੇ

10 ਲੱਖ ਤੋਂ ਵੱਧ ਐੱਸ.ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ, 10 ਹਜ਼ਾਰ ਆਂਗਣਵਾੜੀ ਭਰਤੀਆਂ ਅਤੇ ਸਰਕਾਰੀ ਸਕੂਲਾਂ ਦੇ ਕਾਇਆ-ਕਲਪ ਨੇ ਸਮਾਜਿਕ ਨਿਆਂ ਨੂੰ ਦਿੱਤੀ ਨਵੀਂ ਤਾਕਤ

ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨੂੰ ਵਿਕਾਸ ਦਾ ਮਜ਼ਬੂਤ ਆਧਾਰ ਬਣਾ ਕੇ ਪੰਜਾਬ ਦਾ ਭਵਿੱਖ ਬਦਲਣ ਦੀ ਇਤਿਹਾਸਕ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਅਜਿਹਾ ਆਤਮ-ਨਿਰਭਰ, ਬਰਾਬਰੀ ਵਾਲਾ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਹੈ, ਜਿੱਥੇ ਹਰ ਨੌਜਵਾਨ ਨੂੰ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਅਤੇ ਹਰ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਪ੍ਰਾਪਤ ਹੋਵੇ।

ਪ੍ਰਸਿੱਧ ਸ਼ਾਇਰ ਡਾ. ਨਵਤੇਜ ਭਾਰਤੀ ਦੇ ਸ਼ਬਦਾਂ ਦਾ ਹਵਾਲਾ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਕੰਮ ਕਰਦੇ ਹੱਥ ਜਦੋਂ ਇੱਕ ਦੂਜੇ ਨਾਲ ਮਿਲਦੇ ਹਨ ਤਾਂ ਇਹ ਦੁਨੀਆ ਜਿਉਣ ਜੋਗੀ ਹੋ ਜਾਂਦੀ ਹੈ। ਸਾਡੀ ਧਰਤੀ ਸੂਰਜ ਦੁਆਲੇ ਨਹੀਂ, ਸਗੋਂ ਮਿਹਨਤੀ ਹੱਥਾਂ ਦੁਆਲੇ ਘੁੰਮਦੀ ਹੈ।” ਉਨ੍ਹਾਂ ਕਿਹਾ ਕਿ ਇਹੀ ਸੋਚ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਯੋਜਨਾਵਾਂ ਦੀ ਪ੍ਰੇਰਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਰੁਖ ਕਰਨਾ ਲੰਮੇ ਸਮੇਂ ਤੋਂ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਸੀ। ਪਿਛਲੇ ਚਾਰ ਸਾਲਾਂ ਦੌਰਾਨ ਮਾਨ ਸਰਕਾਰ ਨੇ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਸਿਰਜ ਕੇ ਇਸ ਰੁਝਾਨ ਨੂੰ ਬਦਲਣ ਦੀ ਸਾਰਥਕ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਮਾਜ ਦੇ ਹਰ ਵਰਗ ਨੂੰ ਵਿਕਾਸ ਅਤੇ ਖੁਸ਼ਹਾਲੀ ਦਾ ਬਰਾਬਰ ਦਾ ਭਾਗੀਦਾਰ ਬਣਾਉਣਾ ਹੈ।

ਆਪਣੇ ਹਲਕੇ ਦੀ ਮਿਸਾਲ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿੰਡ ਫਕਰਸਰ ਦੇ 25 ਨੌਜਵਾਨਾਂ ਨੂੰ ਪਿਛਲੇ ਚਾਰ ਸਾਲਾਂ ਦੌਰਾਨ ਰੁਜ਼ਗਾਰ ਪ੍ਰਾਪਤ ਹੋਇਆ ਹੈ, ਜਿਨ੍ਹਾਂ ਵਿੱਚੋਂ 20 ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਤੱਕ ਸਿੱਧੇ ਤੌਰ ‘ਤੇ ਪਹੁੰਚ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਿੰਨ ਸਾਲਾਂ ਤੱਕ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਸਕਾਲਰਸ਼ਿਪਾਂ ਰੋਕ ਕੇ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ, ਜਦਕਿ ਮਾਨ ਸਰਕਾਰ ਨੇ ਸੱਤਾ ਸੰਭਾਲਦੇ ਹੀ ਇਸ ਯੋਜਨਾ ਨੂੰ ਮੁੜ ਸ਼ੁਰੂ ਕੀਤਾ ਅਤੇ ਲਾਭਪਾਤਰੀਆਂ ਦੀ ਗਿਣਤੀ ਵਿੱਚ 35 ਫ਼ੀਸਦੀ ਦਾ ਵਾਧਾ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ 10 ਲੱਖ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਾ ਲਾਭ ਮਿਲਿਆ ਹੈ।

ਉਨ੍ਹਾਂ ਕਿਹਾ ਕਿ 10 ਹਜ਼ਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਸਿਰਫ਼ ਸਰਕਾਰੀ ਨੌਕਰੀਆਂ ਦੇਣਾ ਨਹੀਂ, ਸਗੋਂ ਖ਼ਾਸ ਕਰਕੇ ਪੇਂਡੂ ਖੇਤਰਾਂ ਦੀਆਂ ਧੀਆਂ-ਭੈਣਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਹੈ। ਇਸ ਫ਼ੈਸਲੇ ਨਾਲ ਹਜ਼ਾਰਾਂ ਪਰਿਵਾਰਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਈ ਹੈ ਅਤੇ ਮਹਿਲਾਵਾਂ ਦਾ ਆਤਮ-ਵਿਸ਼ਵਾਸ ਤੇ ਆਰਥਿਕ ਸਵੈ-ਨਿਰਭਰਤਾ ਹੋਰ ਮਜ਼ਬੂਤ ਹੋਈ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਇਤਿਹਾਸਕ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਿੱਖਿਆ ਅਤੇ ਰੁਜ਼ਗਾਰ ਦਾ ਰਿਸ਼ਤਾ ਅਟੁੱਟ ਹੈ। ਉਨ੍ਹਾਂ ਪ੍ਰਸਿੱਧ ਕਵੀ ਡਾ. ਸੁਰਜੀਤ ਪਾਤਰ ਦੀਆਂ ਲਾਈਨਾਂ ਦਾ ਹਵਾਲਾ ਦਿੰਦਿਆਂ ਕਿਹਾ, “ਕਿੰਨਾ ਗੂੜ੍ਹਾ ਸਾਕ ਹੈ ਅੱਖਰਾਂ ਅਤੇ ਰਿਜ਼ਕ ਦਾ।” ਉਨ੍ਹਾਂ ਕਿਹਾ ਕਿ ਗੁਣਵੱਤਾ ਭਰਪੂਰ ਸਿੱਖਿਆ ਹੀ ਟਿਕਾਊ ਰੁਜ਼ਗਾਰ ਅਤੇ ਸਮਾਜਿਕ ਤਰੱਕੀ ਦੀ ਸਭ ਤੋਂ ਮਜ਼ਬੂਤ ਨੀਂਹ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਇਸ ਪੱਧਰ ਤੱਕ ਉੱਚਾ ਹੋ ਚੁੱਕਾ ਹੈ ਕਿ ਅਮੀਰ ਅਤੇ ਗਰੀਬ ਹਰ ਵਰਗ ਦਾ ਬੱਚਾ ਇੱਕੋ ਜਿਹੀ ਗੁਣਵੱਤਾ ਵਾਲੀ ਸਿੱਖਿਆ ਹਾਸਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਨਿਆਂ ਨੂੰ ਇੱਕ-ਦੂਜੇ ਨਾਲ ਜੋੜ ਕੇ ਹਰ ਨਾਗਰਿਕ ਲਈ ਬਰਾਬਰ ਮੌਕੇ ਯਕੀਨੀ ਬਣਾਉਂਦਿਆਂ ਖੁਸ਼ਹਾਲ, ਆਤਮ-ਨਿਰਭਰ ਅਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।

——–

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

by Jaspreet Kaur
August 27, 2026
0

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ - ਪਿਓ-ਪੁੱਤ ਸਮੇਤ 3 ਨਾਲ ਅਣਮਨੁੱਖੀ ਵਿਹਾਰ ਕਰਨ ਦਾ ਮਾਮਲਾ...

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

by Jaspreet Kaur
August 27, 2026
0

ਨੇਪਾਲ 'ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ! ਨੇਪਾਲ, 27 ਅਗਸਤ (ਵਿਸ਼ਵ ਵਾਰਤਾ)...

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Jaspreet Kaur
August 27, 2026
0

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

by Ankit
5 days ago
0

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 