• Latest
  • Trending
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

2 months ago
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

3 hours ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

4 hours ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

5 hours ago
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

5 hours ago
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

5 hours ago
ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

6 hours ago
Hindi News
English News
Friday, October 2, 2026
No Result
View All Result
24 °c
Chandigarh
28 ° Sat
27 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ; ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਭਰਪੂਰ ਸਮਰਥਨ

August 10, 2026
in ਖਬਰਾਂ, ਪੰਜਾਬ

ਸਸ਼ਕਤੀਕਰਨ ਦਾ ਅਸਲ ਆਧਾਰ ਸਿੱਖਿਆ, ਮੌਕੇ, ਐਕਸਪੋਜ਼ਰ ਅਤੇ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾਵਾਂ ਲਈ ਸਿਰਜਿਆ ਨਵਾਂ ਮਾਹੌਲ

ਲੋਕ-ਹਿੱਤ ਯੋਜਨਾਵਾਂ ਨੂੰ ਨਿਰੰਤਰਤਾ ਦੇਣ ਦੇ ਨਾਲ ਮਹਿਲਾਵਾਂ ਨੂੰ ਵਿਕਾਸ ਦੀ ਬਰਾਬਰ ਦੀ ਭਾਈਵਾਲ ਬਣਾਇਆ

ਮਹਿਲਾਵਾਂ ਨੂੰ ਘਰਾਂ ਦੀਆਂ ਚਾਰਦੀਵਾਰੀਆਂ ਤੋਂ ਬਾਹਰ ਲਿਆ ਕੇ ਸਮਾਜਿਕ ਰੁਕਾਵਟਾਂ ਤੋੜਨ ਵੱਲ ਚੁੱਕੇ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ);- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਹਿਲਾ ਸਸ਼ਕਤੀਕਰਨ ਸਬੰਧੀ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ ਅਤੇ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਮਹਿਲਾਵਾਂ ਨੂੰ ਸਿਰਫ਼ ਆਰਥਿਕ ਮਦਦ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਸਨਮਾਨ, ਆਤਮ-ਵਿਸ਼ਵਾਸ ਅਤੇ ਸਮਾਜ ਵਿੱਚ ਸੁਤੰਤਰ ਪਛਾਣ ਪ੍ਰਦਾਨ ਕਰਨਾ ਹੈ।

ਮਤੇ ਦਾ ਸਮਰਥਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਸਿਰਫ਼ ਭਲਾਈ ਯੋਜਨਾਵਾਂ ਤੱਕ ਸੀਮਤ ਨਹੀਂ ਰੱਖਿਆ, ਸਗੋਂ ਅਜਿਹਾ ਸਮਾਜਿਕ ਮਾਹੌਲ ਸਿਰਜਿਆ ਹੈ, ਜਿਸ ਨਾਲ ਮਹਿਲਾਵਾਂ ਸਿੱਖਿਆ, ਰੁਜ਼ਗਾਰ, ਮੌਕਿਆਂ ਅਤੇ ਆਤਮ-ਵਿਸ਼ਵਾਸ ਦੇ ਬਲ ‘ਤੇ ਜੀਵਨ ਦੇ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦਾ ਅਸਲ ਆਧਾਰ ਸਿੱਖਿਆ, ਬਰਾਬਰ ਦੇ ਮੌਕੇ, ਐਕਸਪੋਜ਼ਰ ਅਤੇ ਆਤਮ-ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਜਦੋਂ ਮਹਿਲਾਵਾਂ ਨੂੰ ਘਰਾਂ ਦੀਆਂ ਚਾਰਦੀਵਾਰੀਆਂ ਤੋਂ ਬਾਹਰ ਨਿਕਲ ਕੇ ਸਮਾਜ ਨੂੰ ਸਮਝਣ, ਆਪਣੀ ਯੋਗਤਾ ਨਿਖਾਰਨ ਅਤੇ ਨਵੇਂ ਤਜਰਬੇ ਹਾਸਲ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਹੋਰ ਆਤਮ-ਨਿਰਭਰ ਅਤੇ ਸਮਰੱਥ ਬਣਦੀਆਂ ਹਨ। ਇਸੇ ਸੋਚ ਨਾਲ ਪੰਜਾਬ ਸਰਕਾਰ ਨੇ ਸਮਾਜਿਕ ਰੁਕਾਵਟਾਂ ਨੂੰ ਤੋੜਦਿਆਂ ਮਹਿਲਾਵਾਂ ਲਈ ਨਵੇਂ ਮੌਕੇ ਸਿਰਜੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ ਸਿਰਫ਼ ਸਰਕਾਰੀ ਯੋਜਨਾਵਾਂ ਦੀ ਲਾਭਪਾਤਰੀ ਨਹੀਂ ਬਣਾਇਆ, ਸਗੋਂ ਵਿਕਾਸ ਯਾਤਰਾ ਦੀ ਬਰਾਬਰ ਦੀ ਭਾਈਵਾਲ ਬਣਾਇਆ ਹੈ। ਮਹਿਲਾਵਾਂ ਲਈ ਰੁਜ਼ਗਾਰ ਦੇ ਬਰਾਬਰ ਮੌਕੇ ਯਕੀਨੀ ਬਣਾਉਣ, ਆਂਗਣਵਾੜੀ ਵਰਕਰਾਂ ਦੀ ਭਰਤੀ ਨੂੰ ਗਤੀ ਦੇਣ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਣ ਦਾ ਮਕਸਦ ਸਿਰਫ਼ ਆਵਾਜਾਈ ਸੁਵਿਧਾ ਪ੍ਰਦਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਜੀਵਨ ਵਿੱਚ ਵਧੇਰੇ ਭਾਗੀਦਾਰੀ ਲਈ ਉਤਸ਼ਾਹਿਤ ਕਰਨਾ ਵੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿੱਚ ਵੀ ਵੱਡੀ ਗਿਣਤੀ ਵਿੱਚ ਬਜ਼ੁਰਗ ਮਹਿਲਾਵਾਂ ਦੀ ਸ਼ਮੂਲੀਅਤ ਇਸ ਗੱਲ ਦਾ ਪ੍ਰਮਾਣ ਹੈ ਕਿ ਮੌਕੇ ਮਿਲਣ ‘ਤੇ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਆਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਦਾ ਅਰਥ ਕੇਵਲ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਅਜਿਹਾ ਸਮਾਜ ਸਿਰਜਣਾ ਹੈ ਜਿੱਥੇ ਹਰ ਧੀ ਅਤੇ ਮਹਿਲਾ ਨੂੰ ਸੁਰੱਖਿਆ, ਸਨਮਾਨ, ਬਰਾਬਰ ਦੇ ਮੌਕੇ ਅਤੇ ਆਪਣੀ ਸਮਰੱਥਾ ਨੂੰ ਨਿਖਾਰਨ ਲਈ ਅਨੁਕੂਲ ਮਾਹੌਲ ਮਿਲੇ। ਪੰਜਾਬ ਸਰਕਾਰ ਦੀਆਂ ਨੀਤੀਆਂ ਇਸੇ ਸੋਚ ਨੂੰ ਅਮਲੀ ਰੂਪ ਦੇ ਰਹੀਆਂ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰਾਂ ਬਦਲਣ ਨਾਲ ਅਕਸਰ ਲੋਕ-ਹਿੱਤ ਯੋਜਨਾਵਾਂ ਬੰਦ ਕਰ ਦਿੱਤੀਆਂ ਜਾਂਦੀਆਂ ਹਨ, ਪਰ ਪੰਜਾਬ ਸਰਕਾਰ ਨੇ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਨਾ ਸਿਰਫ਼ ਨਿਰੰਤਰਤਾ ਦਿੱਤੀ, ਸਗੋਂ ਉਨ੍ਹਾਂ ਨੂੰ ਹੋਰ ਪ੍ਰਭਾਵਸ਼ਾਲੀ ਵੀ ਬਣਾਇਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਬਾਕੀ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਕੇਵਲ ₹1000 ਅਤੇ ₹1500 ਦੀ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਮਹਿਲਾਵਾਂ ਦੇ ਆਤਮ-ਸਨਮਾਨ, ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਪਛਾਣ ਨੂੰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਪਹਿਲ ਹੈ।

ਉਨ੍ਹਾਂ ਕਿਹਾ ਕਿ ਅਨੇਕਾਂ ਮਹਿਲਾਵਾਂ ਨੇ ਸਾਰੀ ਉਮਰ ਆਪਣੇ ਪਰਿਵਾਰਾਂ ਦੀਆਂ ਜ਼ਿੰਮੇਵਾਰੀਆਂ ਨੂੰ ਪਹਿਲ ਦਿੱਤੀ ਅਤੇ ਆਪਣੀਆਂ ਲੋੜਾਂ ਨੂੰ ਪਿੱਛੇ ਰੱਖਿਆ। ਮਾਵਾਂ-ਧੀਆਂ ਸਤਿਕਾਰ ਯੋਜਨਾ ਅਜਿਹੀਆਂ ਮਹਿਲਾਵਾਂ ਨੂੰ ਆਪਣੀ ਵੱਖਰੀ ਪਛਾਣ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਚਿਲਡਰਨ ਹੋਮਾਂ ਵਿੱਚ ਇਸ ਵੇਲੇ 215 ਬੱਚੇ ਰਹਿ ਰਹੇ ਹਨ, ਜਿਨ੍ਹਾਂ ਵਿੱਚ 157 ਲੜਕੀਆਂ ਅਤੇ 58 ਲੜਕੇ ਹਨ। ਇਸੇ ਤਰ੍ਹਾਂ ਆਬਜ਼ਰਵੇਸ਼ਨ ਹੋਮਾਂ ਵਿੱਚ 495 ਲੜਕੇ ਅਤੇ ਕੇਵਲ 5 ਲੜਕੀਆਂ ਹਨ। ਉਨ੍ਹਾਂ ਕਿਹਾ ਕਿ ਇਹ ਅੰਕੜੇ ਸਪੱਸ਼ਟ ਕਰਦੇ ਹਨ ਕਿ ਧੀਆਂ ਨੂੰ ਸੁਰੱਖਿਆ, ਸਨਮਾਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਾਂ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਿੱਚ ਵਿੱਤ ਮੰਤਰੀ ਵੀ ਇੱਕ ਮਹਿਲਾ ਹਨ, ਪਰ ਇਸ ਦੇ ਬਾਵਜੂਦ ਦੇਸ਼ ਪੱਧਰ ‘ਤੇ ਅਜਿਹੀ ਕੋਈ ਵਿਆਪਕ ਯੋਜਨਾ ਨਹੀਂ ਲਿਆਂਦੀ ਗਈ, ਜਿਸ ਰਾਹੀਂ ਵੱਡੇ ਪੱਧਰ ‘ਤੇ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਦੇ ਆਤਮ-ਸਨਮਾਨ, ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਪਛਾਣ ਨੂੰ ਮਜ਼ਬੂਤ ਕੀਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਇਸ ਪੱਖੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਪੂਰੇ ਦੇਸ਼ ਲਈ ਇੱਕ ਨਿਵੇਕਲੀ ਮਿਸਾਲ ਬਣ ਕੇ ਉੱਭਰੀ ਹੈ।

ਵਿਧਾਨ ਸਭਾ ਵਿੱਚ ਚਰਚਾ ਦੌਰਾਨ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਮਹਿਲਾ ਸਸ਼ਕਤੀਕਰਨ, ਸਵੈ-ਸਹਾਇਤਾ ਸਮੂਹਾਂ ਦੀ ਆਰਥਿਕ ਮਜ਼ਬੂਤੀ ਅਤੇ ਮਹਿਲਾਵਾਂ ਲਈ ਸਿਰਜੇ ਗਏ ਨਵੇਂ ਮੌਕਿਆਂ ਸਬੰਧੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸਦਨ ਅੱਗੇ ਵਿਸਥਾਰ ਨਾਲ ਰੱਖਿਆ। ਇਸ ਮੌਕੇ ਵਿਧਾਇਕ ਇੰਦਰਜੀਤ ਕੌਰ, ਡਾ. ਅਮਨਜੋਤ ਕੌਰ, ਜੀਵਨਜੋਤ ਕੌਰ, ਨਰਿੰਦਰ ਕੌਰ ਭਰਾਜ ਅਤੇ ਸਰਵਜੀਤ ਕੌਰ ਮਾਨੂੰਕੇ ਨੇ ਵੀ ਮਹਿਲਾਵਾਂ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਕੈਬਨਿਟ ਮੰਤਰੀ ਨੇ ਮਹਿਲਾ ਸਸ਼ਕਤੀਕਰਨ ਸਬੰਧੀ ਮਤਾ ਸਦਨ ਵਿੱਚ ਪੇਸ਼ ਕਰਨ ਲਈ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਖੁਸ਼ੀ ਪ੍ਰਗਟਾਈ ਕਿ ਇਹ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ, ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਮਜ਼ਬੂਤ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਾਰਥਕ ਚਰਚਾਵਾਂ ਅਤੇ ਸਰਬਸੰਮਤੀ ਨਾਲ ਲਏ ਗਏ ਫ਼ੈਸਲੇ ਮਹਿਲਾ ਸਸ਼ਕਤੀਕਰਨ ਨੂੰ ਹੋਰ ਗਤੀ ਦੇਣ ਅਤੇ ਸਮਾਜ ਵਿੱਚ ਲਿੰਗ ਸਮਾਨਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ, ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਬਰਾਬਰੀ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਇੱਕ ਸਸ਼ਕਤ ਮਹਿਲਾ ਹੀ ਸਸ਼ਕਤ ਪਰਿਵਾਰ, ਸਸ਼ਕਤ ਸਮਾਜ ਅਤੇ ਖੁਸ਼ਹਾਲ ਪੰਜਾਬ ਦੀ ਸਭ ਤੋਂ ਮਜ਼ਬੂਤ ਨੀਂਹ ਹੈ।

———

Tags: BREAKING NEWSDR BALJIT KAURLatest Punjab newsPUNJABtop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

by Navjot
October 2, 2026
0

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

by Ankit
October 2, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Most Popular

ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

by Ankit
5 days ago
0

  ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 