• Latest
  • Trending
ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

3 weeks ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

15 minutes ago
‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

2 hours ago
America : ਜੰਗਲ ‘ਚ ਅੱਗ ਬੁਝਾਉਂਦੇ ਸਮੇਂ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ

America : ਜੰਗਲ ‘ਚ ਅੱਗ ਬੁਝਾਉਂਦੇ ਸਮੇਂ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ

2 hours ago
Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

2 hours ago
Cricket: ਭਾਰਤ ਨੇ ਟੀ-20 ਮੈਚ ਵਿੱਚ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

Cricket: ਭਾਰਤ ਨੇ ਟੀ-20 ਮੈਚ ਵਿੱਚ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ

3 hours ago
Asian Games Cricket Final: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

Asian Games Cricket Final: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

3 hours ago
India Vs Japan T20: ਪੜ੍ਹੋ ਭਾਰਤ ਨੇ ਜਾਪਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

India Vs Japan T20: ਪੜ੍ਹੋ ਭਾਰਤ ਨੇ ਜਾਪਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ED ਨੇ ਮੋਹਾਲੀ ਵਿੱਚ GMADA ਦਫ਼ਤਰ ‘ਤੇ ਮਾਰਿਆ ਛਾਪਾ

Breaking: ED ਨੇ ਮੋਹਾਲੀ ਵਿੱਚ GMADA ਦਫ਼ਤਰ ‘ਤੇ ਮਾਰਿਆ ਛਾਪਾ

4 hours ago
India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

India Vs Japan T20: ਭਾਰਤ ਨੇ ਜਿੱਤਿਆ ਟਾਸ ਪੜ੍ਹੋ ਕੀ ਲਿਆ ਫੈਸਲਾ ?

4 hours ago
Asian Games Final: ਪੜ੍ਹੋ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Final: ਪੜ੍ਹੋ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Tuesday, September 22, 2026
No Result
View All Result
33 °c
Chandigarh
28 ° Wed
28 ° Thu
27 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

1 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦਾ ਹੋਵੇਗਾ ਆਗਾਜ਼

September 1, 2026
in ਖਬਰਾਂ, ਪੰਜਾਬ
ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

1 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦਾ ਹੋਵੇਗਾ ਆਗਾਜ਼

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੀਨੀਅਰ ਨਾਗਰਿਕ ਨੂੰ ਸਨਮਾਨ, ਸੁਰੱਖਿਆ, ਬਿਹਤਰ ਸਿਹਤ ਸੇਵਾਵਾਂ ਅਤੇ ਸਵੈ-ਮਾਣ ਨਾਲ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ

ਸੀਨੀਅਰ ਨਾਗਰਿਕਾਂ ਦੀ ਸਿਹਤ ਸੰਭਾਲ, ਜੈਰੀਐਟ੍ਰਿਕ ਕੇਅਰ ਅਤੇ ਸਮਾਜਿਕ ਭਲਾਈ ਨੂੰ ਹੋਰ ਮਜ਼ਬੂਤ ਕਰਨ ਲਈ ਸਟੇਕਹੋਲਡਰ ਵਿਭਾਗਾਂ ਦੇ ਸਹਿਯੋਗ ਨਾਲ ਤਿਆਰ ਕੀਤਾ ਸਾਂਝਾ ਰੋਡਮੈਪ

ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):- ਸੀਨੀਅਰ ਨਾਗਰਿਕਾਂ ਨੂੰ ਸਨਮਾਨ, ਸੁਰੱਖਿਆ ਅਤੇ ਬਿਹਤਰ ਜੀਵਨ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਰ ਵਿੱਚ ਸਟੇਟ ਐਕਸ਼ਨ ਪਲੈਨ ਫਾਰ ਸੀਨੀਅਰ ਸਿਟੀਜ਼ਨ (SAP) 2026-27 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉੱਚ ਪੱਧਰੀ ਸਟੇਕਹੋਲਡਰ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਸੀਨੀਅਰ ਨਾਗਰਿਕਾਂ ਦੀ ਸਿਹਤ ਸੰਭਾਲ, ਦੇਖਭਾਲ, ਸਮਾਜਿਕ ਸੁਰੱਖਿਆ, ਮਾਨਸਿਕ ਤੰਦਰੁਸਤੀ ਅਤੇ ਖੁਸ਼ਹਾਲ ਜੀਵਨ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਹੋਰ ਪ੍ਰਭਾਵਸ਼ਾਲੀ ਤਾਲਮੇਲ ਸਥਾਪਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਮੌਕੇ ਸ੍ਰੀ ਮੁਕਤਸਰ ਸਾਹਿਬ ਤੋਂ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੀਨੀਅਰ ਨਾਗਰਿਕਾਂ ਪ੍ਰਤੀ ਸਤਿਕਾਰ, ਸਨਮਾਨ ਅਤੇ ਸੰਵੇਦਨਸ਼ੀਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ। ਇਸ ਦੇ ਨਾਲ-ਨਾਲ ਬਜ਼ੁਰਗਾਂ ਦੇ ਅਧਿਕਾਰਾਂ, ਭਲਾਈ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਜਾਗਰੂਕਤਾ ਫੈਲਾਉਣ ਦੇ ਨਾਲ ਪਰਿਵਾਰਾਂ, ਵਿਦਿਅਕ ਸੰਸਥਾਵਾਂ, ਨੌਜਵਾਨਾਂ, ਸਮਾਜਿਕ ਸੰਸਥਾਵਾਂ ਅਤੇ ਸਥਾਨਕ ਭਾਈਚਾਰਿਆਂ ਨੂੰ ਵੀ ਉਨ੍ਹਾਂ ਦੀ ਦੇਖਭਾਲ ਅਤੇ ਸਨਮਾਨ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਜਿਨ੍ਹਾਂ ਹੱਥਾਂ ਨੇ ਪਰਿਵਾਰਾਂ ਦੀ ਪਰਵਰਿਸ਼ ਕੀਤੀ ਅਤੇ ਸਮਾਜ ਦੀ ਨੀਂਹ ਮਜ਼ਬੂਤ ਕੀਤੀ, ਉਹ ਆਪਣੀ ਜ਼ਿੰਦਗੀ ਦੇ ਇਸ ਪੜਾਅ ‘ਤੇ ਪਿਆਰ, ਸਤਿਕਾਰ, ਸੁਰੱਖਿਆ ਅਤੇ ਦੇਖਭਾਲ ਦੇ ਪੂਰੇ ਹੱਕਦਾਰ ਹਨ। ਬਜ਼ੁਰਗਾਂ ਦੀ ਸੇਵਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।” ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਸੀਨੀਅਰ ਨਾਗਰਿਕ ਨੂੰ ਬਿਹਤਰ ਸਿਹਤ ਸੇਵਾਵਾਂ, ਸਮਾਜਿਕ ਸੁਰੱਖਿਆ, ਭਾਵਨਾਤਮਕ ਸਹਾਰਾ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਸਟੇਟ ਐਕਸ਼ਨ ਪਲੈਨ ਨੂੰ ਲਾਗੂ ਕਰਨ ਲਈ ₹598.75 ਲੱਖ ਦੀ ਵਿੱਤੀ ਵਿਵਸਥਾ ਕੀਤੀ ਗਈ ਹੈ। ਇਸ ਰਾਸ਼ੀ ਦੀ ਵਰਤੋਂ ਮੁਫ਼ਤ ਸਿਹਤ ਜਾਂਚ ਅਤੇ ਸਿਹਤ ਮੁਲਾਂਕਣ ਕੈਂਪ, ਅੱਖਾਂ ਦੀ ਜਾਂਚ ਅਤੇ ਲੋੜਵੰਦ ਸੀਨੀਅਰ ਨਾਗਰਿਕਾਂ ਦੀ ਕੈਟਰੇਕਟ ਸਰਜਰੀ, ਜੈਰੀਐਟ੍ਰਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ (ਪੀ.ਐੱਸ.ਡੀ.ਐੱਮ.) ਦੇ ਸਹਿਯੋਗ ਨਾਲ ਜੈਰੀਐਟ੍ਰਿਕ ਕੇਅਰਗਿਵਰਾਂ ਦੀ ਸਿਖਲਾਈ, ਡਿਜੀਟਲ ਅਤੇ ਵਿੱਤੀ ਸਾਖਰਤਾ, ਸਰਗਰਮ ਬਜ਼ੁਰਗ ਜੀਵਨ ਨੂੰ ਉਤਸ਼ਾਹਿਤ ਕਰਨ ਵਾਲੇ ਪ੍ਰੋਗਰਾਮਾਂ, ਜਾਗਰੂਕਤਾ ਮੁਹਿੰਮਾਂ, ਪੀੜ੍ਹੀਆਂ ਵਿਚਕਾਰ ਸਾਂਝ ਵਧਾਉਣ ਵਾਲੀਆਂ ਗਤੀਵਿਧੀਆਂ, ਮੀਡੀਆ ਜਾਗਰੂਕਤਾ ਅਤੇ ਹੋਰ ਭਲਾਈ ਪ੍ਰੋਗਰਾਮਾਂ ‘ਤੇ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸੀਨੀਅਰ ਨਾਗਰਿਕਾਂ ਲਈ ਨਿਯਮਿਤ ਸਿਹਤ ਕੈਂਪ ਲਗਾਏ ਜਾਣ ਅਤੇ ਸਮੇਂ ਸਿਰ ਜਾਂਚ, ਇਲਾਜ, ਅੱਖਾਂ ਦੀ ਸੰਭਾਲ ਅਤੇ ਲੋੜ ਅਨੁਸਾਰ ਰੈਫਰਲ ਸੇਵਾਵਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਜੈਰੀਐਟ੍ਰਿਕ ਕੇਅਰ ਨੂੰ ਹੋਰ ਮਜ਼ਬੂਤ ਕਰਨ ਅਤੇ ਸਿਖਲਾਈ ਪ੍ਰਾਪਤ ਕੇਅਰਗਿਵਰਾਂ ਦੀ ਉਪਲਬਧਤਾ ਵਧਾਉਣ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ, ਤਾਂ ਜੋ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਮਿਆਰੀ, ਸੰਵੇਦਨਸ਼ੀਲ ਅਤੇ ਸਮੇਂ ਸਿਰ ਦੇਖਭਾਲ ਮਿਲ ਸਕੇ।

ਡਾ. ਬਲਜੀਤ ਕੌਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਸੀ ਤਾਲਮੇਲ ਅਤੇ ਪੂਰੀ ਵਚਨਬੱਧਤਾ ਨਾਲ ਸਟੇਟ ਐਕਸ਼ਨ ਪਲੈਨ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਅਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ। ਉਨ੍ਹਾਂ ਕਿਹਾ ਕਿ ਨਿਯਮਿਤ ਨਿਗਰਾਨੀ, ਜਵਾਬਦੇਹੀ ਅਤੇ ਵਿਭਾਗੀ ਤਾਲਮੇਲ ਹੀ ਇਸ ਯੋਜਨਾ ਦੀ ਸਫ਼ਲਤਾ ਦੀ ਕੁੰਜੀ ਹੋਣਗੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਯੋਗ ਸੀਨੀਅਰ ਨਾਗਰਿਕ ਤੱਕ ਇਨ੍ਹਾਂ ਭਲਾਈ ਸੇਵਾਵਾਂ ਦਾ ਲਾਭ ਪਹੁੰਚੇ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਡਾ. ਸ਼ੇਨਾ ਅਗਰਵਾਲ, ਮਿਸ਼ਨ ਡਾਇਰੈਕਟਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅੰਮ੍ਰਿਤ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਿਤੇਂਦਰ ਕੌਰ ਸਮੇਤ ਆਯੂਸ਼, ਸੂਚਨਾ ਤੇ ਲੋਕ ਸੰਪਰਕ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਪੱਧਰੀ ਕਾਰਜ ਯੋਜਨਾਵਾਂ, ਵਿਭਾਗੀ ਤਾਲਮੇਲ, ਫੰਡਾਂ ਦੀ ਪ੍ਰਭਾਵਸ਼ਾਲੀ ਵਰਤੋਂ, ਜਾਗਰੂਕਤਾ ਗਤੀਵਿਧੀਆਂ, ਸਮਰੱਥਾ ਨਿਰਮਾਣ ਅਤੇ ਨਿਗਰਾਨੀ ਪ੍ਰਣਾਲੀ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਅੰਤ ਵਿੱਚ ਡਾ. ਬਲਜੀਤ ਕੌਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਾਰੇ ਸਟੇਕਹੋਲਡਰ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਦੇ ਸੀਨੀਅਰ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ, ਸਮਾਜਿਕ ਸੁਰੱਖਿਆ ਅਤੇ ਮਿਆਰੀ ਦੇਖਭਾਲ ਦੀਆਂ ਸੁਵਿਧਾਵਾਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਸਮਾਜ ਵਿੱਚ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਹਰ ਸੀਨੀਅਰ ਨਾਗਰਿਕ ਨੂੰ ਸਨਮਾਨ, ਸੁਰੱਖਿਆ ਅਤੇ ਸਵੈ-ਮਾਣ ਨਾਲ ਭਰਪੂਰ ਜੀਵਨ ਪ੍ਰਦਾਨ ਕਰਨ ਦੇ ਪੰਜਾਬ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਦੇਵੇਗੀ। ਨਾਲ ਹੀ, ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ।

——

Tags: BREAKING NEWSLatest Punjab newsPUNJABPunjab Governmentpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

by Jaspreet Kaur
September 22, 2026
0

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ 'ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ ਨਵੀ ਦਿੱਲੀ, 22...

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

by Jaspreet Kaur
September 22, 2026
0

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ 'ਚ ਘਰ-ਘਰ ਸੰਪਰਕ - ਲੋਕ ਭਲਾਈ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 22, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ

by Ranjit Singh
September 22, 2026
0

Punjab ਸਰਕਾਰ ਵੱਲੋਂ ਫਾਰਮ ਸਟੇਅ ਨੀਤੀ ’ਚ ਵੱਡੀਆਂ ਸੋਧਾਂ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

by Jaspreet Kaur
September 22, 2026
0

ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ 'ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ ਨਵੀ ਦਿੱਲੀ, 22...

Most Popular

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

by Navjot
2 weeks ago
0

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ   ਚੇਨਈ, 5 ਸਤੰਬਰ (ਵਿਸ਼ਵ ਵਾਰਤਾ) ਤਾਮਿਲਨਾਡੂ ਵਿੱਚ ਪਿਛਲੇ ਸਾਲ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 