• Latest
  • Trending
ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

3 weeks ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

3 minutes ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

7 minutes ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

12 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

3 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

3 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

3 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

4 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

4 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

5 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸੰਕਲਪ—ਆਰਥਿਕ ਤੰਗੀ ਕਾਰਨ ਕੋਈ ਵੀ ਯੋਗ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ

October 31, 2026
in ਖਬਰਾਂ, ਪੰਜਾਬ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹245 ਕਰੋੜ ਦਾ ਪ੍ਰਸਤਾਵਿਤ ਖਰਚ; ਸਾਲ 2020-21 ਦੇ ਮੁਕਾਬਲੇ 2025-26 ਵਿੱਚ ਲਾਭਪਾਤਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ 40 ਫੀਸਦੀ ਵਾਧਾ

ਐਨ.ਐਸ.ਪੀ. ਪੋਰਟਲ ਰਾਹੀਂ ਸੁਚਾਰੂ ਅਰਜ਼ੀ ਪ੍ਰਕਿਰਿਆ; ਵਿਦਿਆਰਥੀਆਂ ਦੀ ਸਹੂਲਤ ਲਈ ਜਾਗਰੂਕਤਾ ਅਤੇ ਸਹਾਇਤਾ ’ਤੇ ਵਿਸ਼ੇਸ਼ ਜ਼ੋਰ

ਡਾ. ਬਲਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈ ਕੇ ‘ਰੰਗਲਾ ਪੰਜਾਬ’ ਦੀ ਉਸਾਰੀ ਵਿੱਚ ਯੋਗਦਾਨ ਪਾਉਣ ਦੀ ਅਪੀਲ

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ);- ਸਮਾਜਿਕ ਨਿਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਕਿ ਆਰਥਿਕ ਮੁਸ਼ਕਲਾਂ ਕਿਸੇ ਵੀ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਦੀ ਉੱਚ ਸਿੱਖਿਆ ਦੇ ਰਾਹ ਵਿੱਚ ਰੁਕਾਵਟ ਨਾ ਬਣਨ।

ਸਾਲ 2026-27 ਦੇ ਬਜਟ ਪ੍ਰਸਤਾਵਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕਰੀਬ 2.70 ਲੱਖ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਲਈ ਲਗਭਗ ₹245 ਕਰੋੜ ਦਾ ਅਨੁਮਾਨਿਤ ਖਰਚ ਪ੍ਰਸਤਾਵਿਤ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਐਸ.ਸੀ. ਵਿਦਿਆਰਥੀਆਂ ਦੇ ਵਿਦਿਅਕ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਪੂਰੀ ਪਾਰਦਰਸ਼ਤਾ ਅਤੇ ਸਮਰਪਣ ਨਾਲ ਲਾਗੂ ਕੀਤਾ ਜਾ ਰਿਹਾ ਹੈ, ਜਿਸ ਸਦਕਾ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਵਿਦਿਆਰਥੀ ਉੱਚ ਸਿੱਖਿਆ ਹਾਸਲ ਕਰਕੇ ਆਪਣੇ ਸੁਪਨੇ ਸਾਕਾਰ ਕਰ ਰਹੇ ਹਨ।

ਸਕੀਮ ਦੀ ਪ੍ਰਗਤੀ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਸਾਲ 2020-21 ਦੇ ਮੁਕਾਬਲੇ ਸਾਲ 2025-26 ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 40 ਫੀਸਦੀ ਵਾਧਾ ਹੋਇਆ ਹੈ, ਜੋ ਕਿ ਸਕੀਮ ਦੀ ਵਧਦੀ ਪਹੁੰਚ ਅਤੇ ਸਰਕਾਰ ਵੱਲੋਂ ਯੋਗ ਵਿਦਿਆਰਥੀਆਂ ਤੱਕ ਲਾਭ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਪ੍ਰਮਾਣ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਮਿਤੀ 30 ਜਨਵਰੀ, 2026 ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਸਕੀਮ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਤਸ਼ਾਹਿਤ ਕਰਨਾ ਸੀ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਸਕੀਮ ਨੂੰ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਆਨਲਾਈਨ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਰਜ਼ੀ ਪ੍ਰਕਿਰਿਆ ਸਬੰਧੀ ਜਾਣਕਾਰੀ, ਤਕਨੀਕੀ ਸਮੱਸਿਆਵਾਂ ਦੇ ਹੱਲ ਅਤੇ ਸਕੀਮ ਬਾਰੇ ਜਾਗਰੂਕਤਾ ਲਈ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਯੋਗ ਵਿਦਿਆਰਥੀਆਂ ਨੂੰ ਪੂਰਾ ਸਹਿਯੋਗ ਪ੍ਰਦਾਨ ਕਰਨ ਤਾਂ ਜੋ ਕੋਈ ਵੀ ਵਿਦਿਆਰਥੀ ਜਾਣਕਾਰੀ ਦੀ ਘਾਟ ਕਾਰਨ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਕੇਵਲ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਐਸ.ਸੀ. ਵਿਦਿਆਰਥੀਆਂ ਨੂੰ ਸਿੱਖਿਆ ਰਾਹੀਂ ਆਤਮਨਿਰਭਰ, ਸਸ਼ਕਤ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਮੌਕੇ ਵਧਾ ਕੇ ਹੀ ਨੌਜਵਾਨਾਂ ਦੀ ਸਮਰੱਥਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕਦੀ ਹੈ ਅਤੇ ਇੱਕ ਬਰਾਬਰੀ ਵਾਲੇ ਤੇ ਖੁਸ਼ਹਾਲ ਪੰਜਾਬ ਦੀ ਨੀਂਹ ਮਜ਼ਬੂਤ ਕੀਤੀ ਜਾ ਸਕਦੀ ਹੈ।

ਮੰਤਰੀ ਨੇ ਕਿਹਾ ਕਿ ਸਿੱਖਿਆ ਸਮਾਜਿਕ ਬਰਾਬਰੀ, ਆਰਥਿਕ ਤਰੱਕੀ ਅਤੇ ਸਸ਼ਕਤੀਕਰਨ ਦਾ ਸਭ ਤੋਂ ਮਜ਼ਬੂਤ ਸਾਧਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਦੀਆਂ ਆਸਾਂ ਅਤੇ ਸੁਪਨਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਇੱਕ ਖੁਸ਼ਹਾਲ, ਤਰੱਕੀਸ਼ੀਲ ਅਤੇ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।

ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ, ਉੱਚ ਸਿੱਖਿਆ ਹਾਸਲ ਕਰਨ ਲਈ ਪੂਰੀ ਲਗਨ ਨਾਲ ਯਤਨ ਕਰਨ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਯੋਗ ਵਿਦਿਆਰਥੀ ਦੇ ਨਾਲ ਖੜ੍ਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਆਰਥਿਕ ਕਮਜ਼ੋਰੀ ਕਿਸੇ ਵੀ ਵਿਦਿਆਰਥੀ ਦੇ ਉੱਜਵਲ ਭਵਿੱਖ ਦੇ ਰਾਹ ਵਿੱਚ ਰੁਕਾਵਟ ਨਾ ਬਣੇ।
——–

Tags: BREAKING NEWSDR BALJIT KAURPUNJABWISHAVWARTA.IN
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
2 weeks ago
0

  ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) 💫💫ਤੁਹਾਡੀ ਜ਼ਿੰਦਗੀ ਵਿੱਚ ਇੱਕ ਅਦਭੁਤ ਬਦਲਾਅ ਉਦੋਂ ਆਉਂਦਾ ਹੈ ਜਦੋਂ ਤੁਸੀਂ ਉਨ੍ਹਾਂ ਚੀਜ਼ਾਂ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 