• Latest
  • Trending
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

4 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

9 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

10 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

11 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

11 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

11 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

13 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

13 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

13 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

13 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

13 hours ago
Hindi News
English News
Monday, November 9, 2026
No Result
View All Result
18 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੀ ਵਿੱਤੀ ਸਹੂਲਤ ਲਈ ਅਕਾਦਮਿਕ ਸੈਸ਼ਨ 2026-27 ਵਾਸਤੇ 1 ਜੁਲਾਈ ਤੋਂ ਬੇਨਤੀਆਂ ਪ੍ਰਵਾਨ ਕਰਨੀਆਂ ਸ਼ੁਰੂ

July 5, 2026
in ਖਬਰਾਂ, ਪੰਜਾਬ
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ ਕੈਂਪ ਲਗਾਉਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੀ ਵਿੱਤੀ ਸਹੂਲਤ ਲਈ ਅਕਾਦਮਿਕ ਸੈਸ਼ਨ 2026-27 ਵਾਸਤੇ 1 ਜੁਲਾਈ ਤੋਂ ਬੇਨਤੀਆਂ ਪ੍ਰਵਾਨ ਕਰਨੀਆਂ ਸ਼ੁਰੂ

ਪਾਰਦਰਸ਼ੀ, ਨਿਰਵਿਘਨ ਅਤੇ ਜਵਾਬਦੇਹ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਗਤੀਵਿਧੀਆਂ ਦਾ ਵਿਸ਼ੇਸ਼ ਸਮਾਂ-ਬੱਧ ਸ਼ਡਿਊਲ ਜਾਰੀ

ਸਮੂਹ ਵਿਭਾਗਾਂ ਅਤੇ ਸੰਸਥਾਵਾਂ ਨੂੰ ਵਿਦਿਆਰਥੀਆਂ ਦੀ ਸਰਗਰਮੀ ਨਾਲ ਅਗਵਾਈ ਕਰਨ ਦੇ ਨਿਰਦੇਸ਼ ਤਾਂ ਜੋ ਕੋਈ ਵੀ ਯੋਗ ਉਮੀਦਵਾਰ ਮੌਕੇ ਤੋਂ ਵਾਂਝਾ ਨਾ ਰਹੇ

ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਤੱਕ ਉੱਚ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਹੈ ਕਿ **ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ (ਸਾਲ 2026-27) ਦਾ ਪੋਰਟਲ ਅਧਿਕਾਰਤ ਤੌਰ ‘ਤੇ ਖੋਲ੍ਹ ਦਿੱਤਾ ਗਿਆ ਹੈ। ਪ੍ਰਕਿਰਿਆ ਨੂੰ ਸੁਚਾਰੂ, ਆਧੁਨਿਕ ਅਤੇ ਪਾਰਦਰਸ਼ੀ ਬਣਾਉਣ ਲਈ, ਇਹ ਸਕੀਮ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਲਾਗੂ ਕੀਤੀ ਜਾ ਰਹੀ ਹੈ, ਜੋ ਕਿ 1 ਜੁਲਾਈ, 2026 ਤੋਂ ਬਿਨੈਕਾਰਾਂ ਲਈ ਸਫਲਤਾਪੂਰਵਕ ਕਾਰਜਸ਼ੀਲ ਹੋ ਚੁੱਕਾ ਹੈ।

ਵਿਦਿਆਰਥੀ-ਪੱਖੀ ਪਹੁੰਚ ‘ਤੇ ਜ਼ੋਰ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਰਥਿਕ ਤੰਗੀ ਕਦੇ ਵੀ ਕਿਸੇ ਹੋਣਹਾਰ ਵਿਦਿਆਰਥੀ ਦੇ ਸੁਪਨਿਆਂ ਅਤੇ ਉੱਚੇ ਇਰਾਦਿਆਂ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਉਨ੍ਹਾਂ ਨੇ ਪੰਜਾਬ ਦੇ ਸਮੂਹ ਯੋਗ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਖਰੀ ਮਿਤੀ ਤੋਂ ਪਹਿਲਾਂ-ਪਹਿਲਾਂ ਅਪਲਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਕੇ ਸੁਨਹਿਰੀ ਭਵਿੱਖ ਦੀ ਸਿਰਜਣਾ ਕਰ ਸਕਣ।

ਸਕੀਮ ਨੂੰ ਸਫਲਤਾਪੂਰਵਕ ਅਤੇ ਸਮਾਂ-ਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਵੱਲੋਂ ਸਾਲ 2026-27 ਦਾ ਨਿਮਨਲਿਖਤ ਸ਼ਡਿਊਲ ਨਿਰਧਾਰਿਤ ਕੀਤਾ ਗਿਆ ਹੈ:-

*ਸਕੀਮ ਦੀ ਸ਼ੁਰੂਆਤ:**
*01 ਜੁਲਾਈ, 2026*

*ਵਿਦਿਆਰਥੀਆਂ ਦੇ ਅਪਲਾਈ ਕਰਨ ਦੀ ਆਖਰੀ ਮਿਤੀ:*
*15 ਨਵੰਬਰ, 2026*

*ਨੁਕਸਦਾਰ ਬੇਨਤੀਆਂ (Defective Applications) ਦੀ ਸੁਧਾਈ:*
*30 ਨਵੰਬਰ, 2026*

*ਸੰਸਥਾ (Institute) ਪੱਧਰ ‘ਤੇ ਪੜਤਾਲ ਦੀ ਆਖਰੀ ਮਿਤੀ:*
*30 ਨਵੰਬਰ, 2026*

*DNO/SNO/MNO ਪੱਧਰ ‘ਤੇ ਅੰਤਿਮ ਪੜਤਾਲ:*
*15 ਦਸੰਬਰ, 2026*

ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਰੇਖਾਂਕਿਤ ਕੀਤਾ ਕਿ ਇਹ ਉਪਰਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਇੱਕ ਪ੍ਰਗਤੀਸ਼ੀਲ, ਬਰਾਬਰੀ ਵਾਲੇ ਅਤੇ ਸਿੱਖਿਆ-ਮੁਖੀ ਸਮਾਜ ਦੀ ਸਿਰਜਣਾ ਉਦੋਂ ਹੀ ਸੰਭਵ ਹੈ ਜਦੋਂ ਸਾਡੀ ਨੌਜਵਾਨ ਪੀੜ੍ਹੀ ਉੱਚ ਸਿੱਖਿਆ ਪ੍ਰਾਪਤ ਕਰਕੇ ਆਤਮ-ਨਿਰਭਰ ਬਣੇਗੀ। ਐਸ.ਸੀ. ਵਿਦਿਆਰਥੀਆਂ ਨੂੰ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਵਿੱਦਿਅਕ ਅਸਮਾਨਤਾਵਾਂ ਨੂੰ ਖ਼ਤਮ ਕਰਨ ਅਤੇ ਸਮਾਜਿਕ ਨਿਆਂ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਦਾ ਮੁੱਖ ਹਿੱਸਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਨਿਸ਼ਾਨਾ ਸੂਬੇ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾ ਕੇ ਉਨ੍ਹਾਂ ਲਈ ਪੰਜਾਬ ਵਿੱਚ ਹੀ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਇਹ ਸਕਾਲਰਸ਼ਿਪ ਸਕੀਮਾਂ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦਾ ਵਿੱਤੀ ਬੋਝ ਹਲਕਾ ਕਰਨਗੀਆਂ, ਉੱਥੇ ਹੀ ਸੂਬਾ ਸਰਕਾਰ ਯੋਗਤਾ ਦੇ ਆਧਾਰ ‘ਤੇ ਹਜ਼ਾਰਾਂ ਨੌਕਰੀਆਂ ਦੇ ਕੇ ਨੌਜਵਾਨਾਂ ਦੇ ਸੁਪਨਿਆਂ ਨੂੰ ਪੰਜਾਬ ਦੀ ਧਰਤੀ ‘ਤੇ ਹੀ ਹਕੀਕਤ ਵਿੱਚ ਬਦਲ ਰਹੀ ਹੈ, ਜਿਸ ਨਾਲ ਪ੍ਰਤਿਭਾ ਨੂੰ ਵਿਦੇਸ਼ਾਂ ਵੱਲ ਜਾਣ (ਬ੍ਰੇਨ ਡਰੇਨ) ਤੋਂ ਰੋਕਣ ਵਿੱਚ ਵੱਡੀ ਮਦਦ ਮਿਲ ਰਹੀ ਹੈ।

ਇਸ ਸਕੀਮ ਨੂੰ ਹੇਠਲੇ ਪੱਧਰ (Grassroot Level) ‘ਤੇ ਸਫਲ ਬਣਾਉਣ ਲਈ, ਡਾ. ਬਲਜੀਤ ਕੌਰ ਨੇ ਸਮੂਹ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪਿੰਡਾਂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਜਾਣਕਾਰੀ ਦੀ ਘਾਟ ਜਾਂ ਪ੍ਰਕਿਰਿਆ ਦੀਆਂ ਮੁਸ਼ਕਿਲਾਂ ਕਾਰਨ ਇਸ ਸੁਨਹਿਰੀ ਮੌਕੇ ਤੋਂ ਵਾਂਝਾ ਨਾ ਰਹੇ।

ਕੈਬਨਿਟ ਮੰਤਰੀ ਨੇ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰਾਂ ਸਮੇਤ ਸਬੰਧਤ ਵਿਭਾਗਾਂ ਅਤੇ ਉਨ੍ਹਾਂ ਨਾਲ ਸਬੰਧਤ ਸਮੂਹ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਸਮੇਂ ਅੰਦਰ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਵਿਦਿਆਰਥੀਆਂ ਦੀ ਸਰਗਰਮੀ ਨਾਲ ਮਦਦ ਕਰਨ।

ਮੰਤਰੀ ਨੇ ਅਖੀਰ ਵਿੱਚ ਕਿਹਾ, “ਸਾਡੀ ਸਰਕਾਰ ਹਰ ਹੋਣਹਾਰ ਵਿਦਿਆਰਥੀ ਨੂੰ ਉੱਚ ਸਿੱਖਿਆ ਵਿੱਚ ਬਰਾਬਰ ਦੇ ਮੌਕੇ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਆਰਥਿਕ ਤੰਗੀ ਕਦੇ ਵੀ ਸਿੱਖਿਆ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ, ਅਤੇ ਅਸੀਂ ਆਪਣੇ ਨੌਜਵਾਨਾਂ ਨੂੰ ਉਨ੍ਹਾਂ ਦੀ ਪੂਰੀ ਸਮਰੱਥਾ ਹਾਸਲ ਕਰਨ ਲਈ ਹਰ ਸੰਭਵ ਸਹਿਯੋਗ ਦਿੰਦੇ ਰਹਾਂਗੇ।”

_______

Tags: BREAKING NEWSLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

by Ranjit Singh
4 weeks ago
0

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 