• Latest
  • Trending
Dr. Ravjot Singh ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

Dr. Ravjot Singh ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

7 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

3 hours ago
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

5 hours ago
CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

5 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

5 hours ago
ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

6 hours ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

7 hours ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

7 hours ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

8 hours ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

8 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Dr. Ravjot Singh ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

April 4, 2026
in ਖਬਰਾਂ, ਪੰਜਾਬ
Dr. Ravjot Singh ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

Dr. Ravjot Singh ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ/ਹੁਸ਼ਿਆਰਪੁਰ, 04 ਅਪ੍ਰੈਲ (ਵਿਸ਼ਵ ਵਾਰਤਾ);- ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ।

ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ ਸਿੰਘ ਮਾਨ, ਆਈਪੀਐਸ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਅਤੇ ਸ਼੍ਰੀ ਮਨਮੋਹਨ ਕੁਮਾਰ, ਡੀਆਈਜੀ ਹੈੱਡਕੁਆਰਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ।

ਇਹ ਮੀਟਿੰਗ ਜੇਲ੍ਹ ਅਧਿਕਾਰੀਆਂ ਨਾਲ ਸ਼ੁਰੂਆਤੀ ਜਾਣ-ਪਹਿਚਾਣ ਸਬੰਧੀ ਸੀ, ਜਿਸ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿੱਚ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ਦਾ ਹੱਲ ਕਰਨਾ ਸ਼ਾਮਲ ਹੈ।

ਜੇਲ੍ਹ ਮੰਤਰੀ ਨੂੰ ਪ੍ਰਸਤਾਵਿਤ “ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਬਿੱਲ” ਅਤੇ “ਪੰਜਾਬ ਗੁੱਡ ਕੰਡਕਟ ਪ੍ਰਿਜ਼ਨਰਜ਼ ਬਿੱਲ” ਬਾਰੇ ਵੀ ਜਾਣਕਾਰੀ ਦਿੱਤੀ ਗਈ, ਜੋ ਇਸ ਵੇਲੇ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹਨ। ਇਸ ਤੋਂ ਇਲਾਵਾ, ਵਿਭਾਗ ਦੀ ਪੁਨਰ-ਰਚਨਾ ਸਬੰਧੀ ਪ੍ਰਸਤਾਵਾਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਕਾਰਗੁਜ਼ਾਰੀ ਮਜ਼ਬੂਤ ਕਰਨ ਲਈ ਵਾਧੂ ਅਸਾਮੀਆਂ ਦੀ ਲੋੜ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਜੇਲ੍ਹ ਸੁਪਰਡੈਂਟਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵੀ ਧਿਆਨ ਨਾਲ ਸੁਣਿਆ, ਜਿਨ੍ਹਾਂ ਵਿੱਚ ਸਟਾਫ ਦੀ ਘਾਟ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ, ਜੇਲ੍ਹਾਂ ਵਿੱਚ ਟਾਇਲਟਾਂ ਦੀ ਮੁਰੰਮਤ ਅਤੇ ਰਿਹਾਇਸ਼ੀ ਕਾਲੋਨੀਆਂ ਦੀ ਮੁਰੰਮਤ ਵਰਗੀਆਂ ਚਿੰਤਾਵਾਂ ਸ਼ਾਮਲ ਹਨ।

ਇਸ ਮੌਕੇ ਜੇਲ੍ਹ ਮੰਤਰੀ ਨੂੰ ਚੱਲ ਰਹੇ ਅਤੇ ਭਵਿੱਖ ‘ਚ ਆਉਣ ਵਾਲੇ ਢਾਂਚਾਗਤ ਪ੍ਰੋਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ ਹਾਈ ਸਕਿਉਰਟੀ ਜੇਲ੍ਹ ਦੀ ਉਸਾਰੀ ਅਤੇ ਪਟਿਆਲਾ ਵਿੱਚ ਮਹਿਲਾ ਓਪਨ ਜੇਲ੍ਹ ਦੀ ਸਥਾਪਨਾ ਦੇ ਪ੍ਰਸਤਾਵ ਸ਼ਾਮਲ ਹਨ। ਜੇਲ੍ਹ ਮੰਤਰੀ ਨੇ ਦੋਵੇਂ ਪ੍ਰੋਜੈਕਟਾਂ ਦੇ ਕੰਮ ਨੂੰ ਜਲਦੀ ਪੂਰਾ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਇਹ ਜਲਦ ਤੋਂ ਜਲਦ ਚਾਲੂ ਕੀਤੇ ਜਾ ਸਕਣ।

ਆਪਣੇ ਸੰਬੋਧਨ ਵਿੱਚ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਇਮਾਨਦਾਰੀ, ਮਿਹਨਤ ਅਤੇ ਬਿਨ੍ਹਾਂ ਕਿਸੇ ਦਬਾਅ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਜੇਲ੍ਹਾਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਹੋਰ ਮਜ਼ਬੂਤ ਯਤਨ ਕਰਨ ਅਤੇ ਕੈਦੀਆਂ ਦੀ ਸੁਧਾਰ ਅਤੇ ਪੁਨਰਵਾਸ ਪ੍ਰਕਿਰਿਆ ਨੂੰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ।

Tags: Breaking news in PunjabiDr. Ravjot SinghLatest News In PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Jaspreet Kaur
November 6, 2026
0

ਹੁਸ਼ਿਆਰਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ - 7 ਜਨਵਰੀ, 2027 ਤੱਕ ਲਾਗੂ ਰਹਿਣਗੇ ਆਦੇਸ਼, ਪੜ੍ਹੋ ਵੇਰਵਾ ਹੁਸ਼ਿਆਰਪੁਰ, 6 ਨਵੰਬਰ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

by Ankit
November 6, 2026
0

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ ਪੰਜਾਬ ਨੂੰ ਵਿਸ਼ਵ ਹਾਕੀ ਦੇ...

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

by Jaspreet Kaur
November 6, 2026
0

CBSE ਵੱਲੋਂ 10ਵੀਂ - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ ਨਵੀ ਦਿੱਲੀ, 6 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🌹🙏Hukamnama Sri Darbar...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 