• Latest
  • Trending
ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

2 months ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

3 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

6 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

8 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

8 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

9 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

9 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

9 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

9 hours ago
Hindi News
English News
Monday, September 7, 2026
No Result
View All Result
24 °c
Chandigarh
28 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਮੋਹਾਲੀ ਵਿਖੇ ਕਰਵਾਈ ਗਈ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਚਾਰ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ

June 24, 2026
in ਖਬਰਾਂ, ਪੰਜਾਬ

ਜਨਵਰੀ 2022 ਤੋਂ ਮਈ 2026 ਤੱਕ 26,828 ਸ਼ਿਕਾਇਤਾਂ ਪ੍ਰਾਪਤ; 25,870 ਦਾ ਨਿਪਟਾਰਾ, 1,187 ਐਫ.ਆਈ.ਆਰਜ਼ ਦਰਜ ਅਤੇ 1,451 ਦੋਸ਼ੀ ਗ੍ਰਿਫ਼ਤਾਰ

ਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਕੰਟਰੈਕਟ ਮੈਰਿਜ ਅਤੇ ਜਾਅਲੀ ਦਸਤਾਵੇਜ਼ਾਂ ਨਾਲ ਜੁੜੇ ਮਾਮਲਿਆਂ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਕੋਲ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਜਾਵੇਗਾ: ਡਾ. ਰਵਜੋਤ ਸਿੰਘ

ਚੰਡੀਗੜ੍ਹ/ਐਸ.ਏ.ਐਸ. ਨਗਰ(ਮੋਹਾਲੀ), 24 ਜੂਨ (ਸਤੀਸ਼ ਕੁਮਾਰ ਪੱਪੀ);- ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਪੰਜਾਬੀ ਪ੍ਰਵਾਸੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਮਿੱਥੇ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਅਤੇ ਤੁਰੰਤ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਅੱਜ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਈ ਗਈ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਉਦੇਸ਼ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਤੁਰੰਤ ਕਾਰਵਾਈ ਯਕੀਨੀ ਬਣਾਉਣਾ ਹੈ।

ਇਸ ਮਿਲਣੀ ਵਿੱਚ ਐਸ.ਏ.ਐਸ. ਨਗਰ (ਮੋਹਾਲੀ), ਰੂਪਨਗਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ। ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਮੁਹੰਮਦ ਤਈਅਬ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ ਆਰ.ਕੇ. ਜੈਸਵਾਲ, ਕਮਿਸ਼ਨਰ ਪਟਿਆਲਾ ਡਿਵੀਜ਼ਨ-ਕਮ-ਚੇਅਰਮੈਨ ਐਨ.ਆਰ.ਆਈ. ਸਭਾ ਜਲੰਧਰ ਵਿਨੇ ਬੁਬਲਾਨੀ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਅਮਨਦੀਪ ਕੌਰ, ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਕੋਮਲ ਮਿੱਤਲ, ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਆਪਣੀ ਮਿੱਟੀ, ਸੱਭਿਆਚਾਰ ਅਤੇ ਵਿਰਸੇ ਨਾਲ ਡੂੰਘਾ ਨਾਤਾ ਰੱਖਦੇ ਹਨ ਅਤੇ ਉਨ੍ਹਾਂ ਨੇ ਦੁਨੀਆ ਭਰ ਵਿੱਚ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਨ.ਆਰ.ਆਈਜ਼ ਨਾਲ ਸਬੰਧਤ ਹਰ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੁਣਵਾਈ ਅਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।

ਐਨ.ਆਰ.ਆਈ. ਮੰਤਰੀ ਨੇ ਦੱਸਿਆ ਕਿ ਜਨਵਰੀ 2022 ਤੋਂ ਮਈ 2026 ਤੱਕ ਐਨ.ਆਰ.ਆਈ. ਵਿਭਾਗ ਕੋਲ ਕੁੱਲ 26,828 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 25,870 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਦੌਰਾਨ 1,187 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਅਤੇ 1,451 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਅੰਕੜੇ ਪੰਜਾਬ ਸਰਕਾਰ ਦੀ ਐਨ.ਆਰ.ਆਈਜ਼ ਦੇ ਮਸਲਿਆਂ ਦੇ ਹੱਲ ਪ੍ਰਤੀ ਗੰਭੀਰਤਾ ਅਤੇ ਵਚਨਬੱਧਤਾ ਨੂੰ ਦਰਸਾਉਂਦੇ ਹਨ।

ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਮੁੱਖ ਤੌਰ ’ਤੇ ਪ੍ਰਾਪਰਟੀ ਵਿਵਾਦਾਂ, ਜ਼ਮੀਨਾਂ ’ਤੇ ਗੈਰ-ਕਾਨੂੰਨੀ ਕਬਜ਼ਿਆਂ, ਦਸਤਾਵੇਜ਼ੀ ਤਰੁੱਟੀਆਂ ਅਤੇ ਵਿਆਹੁਤਾ ਮਾਮਲਿਆਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਹਰ ਸਾਲ ਲਗਭਗ 5,000 ਤੋਂ 6,000 ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਦਾ ਨਿਪਟਾਰਾ ਆਪਸੀ ਸਹਿਮਤੀ ਜਾਂ ਕਾਨੂੰਨੀ ਪ੍ਰਕਿਰਿਆ ਰਾਹੀਂ ਕਰਵਾਇਆ ਜਾਂਦਾ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਮਾਮਲਿਆਂ ਦਾ ਨਿਪਟਾਰਾ ਲੰਬੇ ਸਮੇਂ ਤੋਂ ਲੰਬਿਤ ਹੈ ਜਾਂ ਜਿਨ੍ਹਾਂ ਵਿੱਚ ਸੁਣਵਾਈ ਦੀ ਪ੍ਰਕਿਰਿਆ ਧੀਮੀ ਹੈ, ਉਨ੍ਹਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਸਬੰਧਤ ਅਧਿਕਾਰੀਆਂ ਨਾਲ ਨਿਯਮਿਤ ਤੌਰ ’ਤੇ ਸਮੀਖਿਆ ਕਰਕੇ ਹੱਲ ਯਕੀਨੀ ਬਣਾ ਰਹੇ ਹਨ।

ਕੈਨੇਡਾ ਵਿੱਚ ‘ਕੰਟਰੈਕਟ ਮੈਰਿਜ’ ਅਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਵਰਕ ਪਰਮਿਟ ਜਾਂ ਸਥਾਈ ਨਿਵਾਸ (ਪੀ.ਆਰ.) ਹਾਸਲ ਕਰਨ ਦੇ ਮਾਮਲਿਆਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਅਤੇ ਰਾਸ਼ਟਰੀ ਪੱਧਰ ਦਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਬੰਧਤ ਕਾਨੂੰਨੀ ਵਿਵਸਥਾ ਸੰਸਦ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ, ਪਰ ਪੰਜਾਬ ਵਿੱਚ ਵੱਧ ਰਹੇ ਅਜਿਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇਸ ਵਿਸ਼ੇ ’ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਕੋਲ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਜਾਵੇਗਾ।

———–

Tags: BREAKING NEWSDr. Ravjot SinghLatest Punjab newsLatest Punjab news in PunjabiPUNJABtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

by Navjot
September 6, 2026
0

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ   ਨਵੀਂ ਦਿੱਲੀ, 6...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 