DSGMC ਨੇ ਹਰਦੀਪ ਪੁਰੀ ਨੂੰ ਲਿਖਿਆ ਪੱਤਰ
ਨਵੀ ਦਿੱਲੀ, 13 ਮਾਰਚ 2026 (ਵਿਸ਼ਵ ਵਾਰਤਾ): ਦਿੱਲੀ ਦੇ ਗੁਰਦੁਆਰਿਆਂ ਵਿੱਚ ਚੱਲ ਰਹੀ ਲੰਗਰ ਸੇਵਾ ‘ਤੇ ਸੰਕਟ ਦੇ ਹਾਲਾਤ ਬਣਦੇ ਨਜ਼ਰ ਆ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਕੇਂਦਰ ਸਰਕਾਰ ਤੋਂ ਗੈਸ ਸਿਲੰਡਰਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ ਤਾਂ ਜੋ ਲੰਗਰ ਸੇਵਾ ਬਿਨਾਂ ਕਿਸੇ ਰੁਕਾਵਟ ਦੇ ਚਲਦੀ ਰਹੇ।
DSGMC ਨੇ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਪੱਤਰ ਲਿਖ ਕੇ ਇਸ ਗੰੰਭੀਰ ਸਮੱਸਿਆ ‘ਤੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਕਮੇਟੀ ਦਾ ਕਹਿਣਾ ਹੈ ਕਿ ਮੌਜੂਦਾ ਵਿਸ਼ਵਵਿਆਪੀ ਤਣਾਅ ਅਤੇ ਜੰਗ ਵਰਗੇ ਹਾਲਾਤਾਂ ਕਾਰਨ ਗੈਸ ਏਜੰਸੀਆਂ ਨੇ ਸਿਲੰਡਰਾਂ ਦੀ ਸਪਲਾਈ ਰੋਕ ਦਿੱਤੀ ਹੈ, ਜਿਸ ਕਾਰਨ ਗੁਰਦੁਆਰਿਆਂ ਵਿੱਚ ਲੰਗਰ ਸੇਵਾ ਪ੍ਰਭਾਵਿਤ ਹੋ ਸਕਦੀ ਹੈ।
ਦਿੱਲੀ ਦੇ ਕਈ ਇਤਿਹਾਸਕ ਅਤੇ ਪ੍ਰਮੁੱਖ ਗੁਰਦੁਆਰਿਆਂ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ, ਗਰੀਬਾਂ ਅਤੇ ਲੋੜਵੰਦਾਂ ਨੂੰ ਮੁਫ਼ਤ ਭੋਜਨ ਦਿੱਤਾ ਜਾਂਦਾ ਹੈ। ਲੰਗਰ ਸੇਵਾ ਸਿੱਖ ਧਰਮ ਦੀ ਇੱਕ ਵਿਸ਼ੇਸ਼ ਪਰੰਪਰਾ ਹੈ, ਜੋ ਸਮਾਨਤਾ ਅਤੇ ਸੇਵਾ ਭਾਵ ਦੀ ਮਿਸਾਲ ਹੈ। ਜੇਕਰ ਗੈਸ ਸਿਲੰਡਰ ਨਹੀਂ ਮਿਲਿਆ ਤਾਂ ਭੋਜਨ ਪਕਾਉਣ ਦੀ ਵਿਵਸਥਾ ਵਿੱਚ ਰੁਕਾਵਟ ਆਵੇਗੀ ਅਤੇ ਇਸ ਨਾਲ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























