Earthquake : ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ
– ਲੋਕ ਘਰਾਂ ਘਰਾਂ ਚੋ ਨਿਕਲੇ ਬਾਹਰ
– ਜਾਣੋ ਕਿੰਨੀ ਰਹੀ ਤੀਬਰਤਾ ?
ਨਵੀ ਦਿੱਲੀ,16 ਅਕਤੂਬਰ 2025 (ਵਿਸ਼ਵ ਵਾਰਤਾ): ਪੱਛਮੀ ਨੇਪਾਲ ਦੇ ਸੁਦੁਰਪਸ਼ਚਿਮ ਸੂਬੇ ਵਿੱਚ ਵੀਰਵਾਰ ਨੂੰ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਭੁਚਾਲ ਦੀ ਤੀਬਰਤਾ 4.9 ਰਹੀ।ਭੂਚਾਲ ਦੇ ਝਟਕਿਆਂ ਕਾਰਨ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਫਿਲਹਾਲ ਕਿਸੇ ਵੀ ਤਰਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ ਦੇ ਅਨੁਸਾਰ, ਭੂਚਾਲ ਦੇ ਝਟਕੇ ਅੱਜ 1:08 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਬਜਹਾਂਗ ਜ਼ਿਲ੍ਹੇ ਦੇ ਦਾਂਤੋਲਾ ਖੇਤਰ ਵਿੱਚ ਸੀ। ਭੂਚਾਲ ਦੇ ਝਟਕੇ ਗੁਆਂਢੀ ਜ਼ਿਲ੍ਹਿਆਂ ਬਾਜੂਰਾ, ਬੈਤਦੀ ਅਤੇ ਦਾਰਚੁਲਾ ਵਿੱਚ ਵੀ ਮਹਿਸੂਸ ਕੀਤੇ ਗਏ। ਪਿਛਲੇ ਮਹੀਨੇ ਵੀ ਨੇਪਾਲ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















