Earthquake : ਪੰਜਾਬ -ਹਰਿਆਣਾ ‘ਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ
– ਲੋਕ ਘਰਾਂ ‘ਚੋ ਨਿਕਲੇ ਬਾਹਰ!
ਚੰਡੀਗੜ੍ਹ, 3 ਅਪ੍ਰੈਲ (ਵਿਸ਼ਵ ਵਾਰਤਾ): ਪੰਜਾਬ – ਹਰਿਆਣਾ ਵਿੱਚ ਕਈ ਥਾਈ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਰਾਤ 9:46 ਵਜੇ ਆਇਆ। ਇਸ ਦੌਰਾਨ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦੌਰਾਨ ਘਰਾਂ ਵਿੱਚ ਪੱਖੇ ਅਤੇ ਝੂਮਰ ਹਿੱਲਣ ਲੱਗੇ ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।
ਇਸ ਤੋਂ ਇਲਾਵਾ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਪਾਣੀਪਤ ਵਿੱਚ ਰਾਤ 9:48 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ, ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























