Earthquake: ਉੱਤਰਕਾਸ਼ੀ ‘ਚ ਤੜਕਸਾਰ ਦੋ ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
- ਲੋਕਾਂ ਵਿੱਚ ਸਹਿਮ ਦਾ ਮਾਹੌਲ
ਨਵੀ ਦਿੱਲੀ, 24 ਜਨਵਰੀ : ਉੱਤਰਕਾਸ਼ੀ ਅਤੇ ਆਸਪਾਸ ਦੇ ਕਈ ਇਲਾਕਿਆਂ ‘ਚ ਅੱਜ ਤੜਕੇ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਡਰ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ। ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਆਪਦਾ ਪ੍ਰਬੰਧਨ ਵਿਭਾਗ ਵੱਲੋਂ ਸਾਰੀਆਂ ਤਹਿਸੀਲਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।ਭੂਚਾਲ ਦਾ ਕੇਂਦਰ ਜ਼ਮੀਨ ਤੋਂ ਪੰਜ ਕਿਲੋਮੀਟਰ ਹੇਠਾਂ ਉੱਤਰਕਾਸ਼ੀ ਵਿੱਚ ਸੀ।
ਦੱਸਿਆ ਜਾ ਰਿਹਾ ਹੈ ਕਿ ਸਵੇਰੇ ਕਰੀਬ 7.42 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਵਰੁਣਾਵਤ ਪਹਾੜ ਦੇ ਲੈਂਡਸਲਾਈਡ ਜ਼ੋਨ ਤੋਂ ਮਲਬਾ ਅਤੇ ਪੱਥਰ ਡਿੱਗ ਪਏ। ਇਸ ਤੋਂ ਬਾਅਦ 8.19 ਵਜੇ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.5 ਸੀ। ਫਿਲਹਾਲ ਜ਼ਿਲ੍ਹੇ ‘ਚ ਕਿਸੇ ਵੀ ਥਾਂ ਤੋਂ ਜਾਨੀ – ਮਾਲੀ ਨੁਕਸਾਨ ਦੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/