• Latest
  • Trending
ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

17 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

24 minutes ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

37 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

54 minutes ago
ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

1 hour ago
ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

1 hour ago
ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

1 hour ago
‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

3 hours ago
ਆਯੁਸ਼ ਮੰਤਰਾਲੇ ਨੇ ਰਾਸ਼ਟਰੀ ਏਕਤਾ ਦਿਵਸ ‘ਤੇ ‘Yoga for Unity’ ਨੂੰ ਕੀਤਾ ਪ੍ਰਮੋਟ

ਆਯੁਸ਼ ਮੰਤਰਾਲੇ ਨੇ ਰਾਸ਼ਟਰੀ ਏਕਤਾ ਦਿਵਸ ‘ਤੇ ‘Yoga for Unity’ ਨੂੰ ਕੀਤਾ ਪ੍ਰਮੋਟ

3 hours ago
Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

5 hours ago
Hindi News
English News
Saturday, October 31, 2026
No Result
View All Result
22 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

ਸਿੰਗਲ-ਵਿੰਡੋ ਪੋਰਟਲ 45 ਦਿਨਾਂ ਦੇ ਅੰਦਰ ਸਮਾਂਬੱਧ ਪ੍ਰਵਾਨਗੀਆਂ ਬਣਾ ਰਿਹੈ ਯਕੀਨੀ; ਦੇਰੀ ਹੋਣ ਉਤੇ ‘ਆਟੋ-ਡੀਮਡ’ ਪ੍ਰਵਾਨਗੀ ਦੀ ਵਿਵਸਥਾ: ਅਮਨ ਅਰੋੜਾ

October 31, 2026
in ਖਬਰਾਂ, ਪੰਜਾਬ
ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

* ⁠ਸਿੰਗਲ-ਵਿੰਡੋ ਪੋਰਟਲ 45 ਦਿਨਾਂ ਦੇ ਅੰਦਰ ਸਮਾਂਬੱਧ ਪ੍ਰਵਾਨਗੀਆਂ ਬਣਾ ਰਿਹੈ ਯਕੀਨੀ; ਦੇਰੀ ਹੋਣ ਉਤੇ ‘ਆਟੋ-ਡੀਮਡ’ ਪ੍ਰਵਾਨਗੀ ਦੀ ਵਿਵਸਥਾ: ਅਮਨ ਅਰੋੜਾ

* ਸਿੰਗਲ ਕਾਮਨ ਐਪਲੀਕੇਸ਼ਨ ਫਾਰਮ ਨਾਲ ਨਿਵੇਸ਼ਕਾਂ ਨੂੰ ਵੱਖ-ਵੱਖ ਵਿਭਾਗਾਂ ਦੇ ਗੇੜੇ ਮਾਰਨ ਤੋਂ ਮਿਲੀ ਨਿਜਾਤ

* ਪੋਰਟਲ ਦੋ-ਪੜਾਵੀ ਰਜਿਸਟ੍ਰੇਸ਼ਨ, ਰੀਅਲ-ਟਾਈਮ ਟਰੈਕਿੰਗ ਅਤੇ ਈ-ਵਾਲਟ ਦੀ ਸਹੂਲਤ ਰਾਹੀਂ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਬਣਾਉਂਦਾ ਹੈ ਯਕੀਨੀ: ਉਦਯੋਗ ਮੰਤਰੀ

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ);- ‘ਈਜ਼ ਆਫ਼ ਡੂਇੰਗ ਬਿਜ਼ਨਸ’ ਵਿੱਚ ਕੌਮੀ ਪੱਧਰ ’ਤੇ ਨਵੇਂ ਮਾਪਦੰਡ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫਾਸਟਟਰੈਕ ਪੋਰਟਲ (https://fasttrack.punjab.gov.in) ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋ ਰਿਹਾ ਹੈ, ਜਿਸ ਨੇ ਪੰਜਾਬ ਨੂੰ ਦੇਸ਼ ਭਰ ਵਿੱਚ ਨਿਵੇਸ਼ਕਾਂ ਲਈ ਵਧੇਰੇ ਅਨੁਕੂਲ ਬਣਾ ਦਿੱਤਾ ਹੈ। ਇਹ ਪੋਰਟਲ ਵੱਧ ਤੋਂ ਵੱਧ 45 ਦਿਨਾਂ ਦੇ ਅੰਦਰ ਸਾਰੀਆਂ ਰੈਗੂਲੇਟਰੀ ਪ੍ਰਵਾਨਗੀਆਂ ਤੋਂ ਇਲਾਵਾ ਦੇਰੀ ਦੀ ਸੂਰਤ ਵਿੱਚ ‘ਆਟੋਮੈਟਿਕ ਡੀਮਡ ਪ੍ਰਵਾਨਗੀ’ ਦੀ ਵਿਵਸਥਾ ਹੈ। 10 ਜੂਨ, 2025 ਨੂੰ ਲਾਂਚ ਕੀਤੇ ਗਏ ਇਸ ਪੋਰਟਲ ਰਾਹੀਂ ਹੁਣ ਤੱਕ 20,417 ਪ੍ਰਵਾਨਗੀਆਂ ਜਾਰੀ ਕੀਤੀਆਂ ਗਈਆਂ ਹਨ।

ਇਸ ਨੂੰ ਸੂਬੇ ਦੇ ਉਦਯੋਗਿਕ ਖੇਤਰ ਲਈ ਇੱਕ ਵੱਡਾ ਸਾਕਾਰਤਮਕ ਬਦਲਾਅ ਕਰਾਰ ਦਿੰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪੋਰਟਲ ਸਿੰਗਲ-ਵਿੰਡੋ ਡਿਜੀਟਲ ਪਲੇਟਫਾਰਮ ਵਜੋਂ ਕੰਮ ਕਰਦਾ ਹੈ, ਜਿਸ ਨਾਲ ਕਾਰੋਬਾਰੀਆਂ ਨੂੰ ਏਕੀਕ੍ਰਿਤ ਪ੍ਰਣਾਲੀ ਰਾਹੀਂ ਸਾਰੀਆਂ ਰੈਗੂਲੇਟਰੀ ਪ੍ਰਵਾਨਗੀਆਂ ਅਤੇ ਸਰਕਾਰੀ ਸੇਵਾਵਾਂ ਆਨਲਾਈਨ ਪ੍ਰਾਪਤ ਹੋ ਰਹੀਆਂ ਹਨ।

ਇਸ ਪੋਰਟਲ ਦੀ ਕਾਰਜਕੁਸ਼ਲਤਾ ’ਤੇ ਚਾਨਣਾ ਪਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਇੱਕ ਵਧੇਰੇ ਸੁਚਾਰੂ ਦੋ-ਪੜਾਵੀ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪੇਸ਼ਕਸ਼ ਕਰਦਾ ਹੈ। ਰਜਿਸਟ੍ਰੇਸ਼ਨ ਤੋਂ ਬਾਅਦ, ਨਿਵੇਸ਼ਕ ਨਵੇਂ ਨਿਵੇਸ਼ਾਂ ਲਈ ਅਪਲਾਈ ਕਰਨ, ਮੌਜੂਦਾ ਪ੍ਰਾਜੈਕਟਾਂ ਸਬੰਧੀ ਸੇਵਾਵਾਂ ਲੈਣ, ਈ-ਵਾਲਟ ਲੈਣ-ਦੇਣ ਦੀ ਸਹੂਲਤ ਅਤੇ ਆਪਣੇ ਪ੍ਰਾਜੈਕਟਾਂ ਦੀ ਰੀਅਲ-ਟਾਈਮ ਟਰੈਕਿੰਗ ਵਾਸਤੇ ਸਮਰਪਿਤ ਡੈਸ਼ਬੋਰਡ ਦੀ ਵਰਤੋਂ ਕਰ ਸਕਦੇ ਹਨ।

ਨਵੇਂ ਨਿਵੇਸ਼ਾਂ ਲਈ ਕਾਰੋਬਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਸੇਵਾਵਾਂ, ਮਨਜ਼ੂਰੀਆਂ ਅਤੇ ਪ੍ਰਵਾਨਗੀਆਂ ਲਈ ਸਿਰਫ਼ ਇੱਕ ਹੀ ‘ਕਾਮਨ ਐਪਲੀਕੇਸ਼ਨ ਫਾਰਮ’ ਜਮ੍ਹਾਂ ਕਰਵਾਉਣਾ ਪੈਂਦਾ ਹੈ, ਜਿਸ ਨਾਲ ਵੱਖ-ਵੱਖ ਵਿਭਾਗਾਂ ਕੋਲ ਵੱਖਰੇ ਤੌਰ ’ਤੇ ਪਹੁੰਚ ਕਰਨ ਦੀ ਲੋੜ ਖ਼ਤਮ ਹੋ ਗਈ ਹੈ। ਇਹ ਪੋਰਟਲ ਵੱਧ ਤੋਂ ਵੱਧ 45 ਦਿਨਾਂ ਦੇ ਅੰਦਰ ਸਮਾਂਬੱਧ ਪ੍ਰਵਾਨਗੀਆਂ ਯਕੀਨੀ ਬਣਾਉਂਦਾ ਹੈ ਅਤੇ ਵਿਭਾਗੀ ਦੇਰੀ ਹੋਣ ’ਤੇ ਇਸ ਵਿੱਚ ਆਟੋਮੈਟਿਕ ਡੀਮਡ ਪ੍ਰਵਾਨਗੀ ਦੀ ਵਿਵਸਥਾ ਹੈ, ਜੋ ਪ੍ਰਸ਼ਾਸਕੀ ਕੁਸ਼ਲਤਾ ਨੂੰ ਯਕੀਨੀ ਬਣਾਉਣ, ਸਮਾਂ-ਸੀਮਾਵਾਂ ਬਾਰੇ ਸਪੱਸ਼ਟਤਾ ਅਤੇ ਨਿਵੇਸ਼ਕਾਂ ਲਈ ਫ਼ੈਸਲੇ ਲੈਣ ਦੀ ਪ੍ਰਕਿਰਿਆ ਨੂੰ ਤੇਜ਼ ਕਰਦਾ ਹੈ।

ਉਦਯੋਗ ਅਤੇ ਵਣਜ ਮੰਤਰੀ ਨੇ ਕਿਹਾ ਕਿ ਇਹ ਪਲੇਟਫਾਰਮ ਪ੍ਰੋਸੀਜਰਲ ਅੜਿੱਕਿਆਂ ਨੂੰ ਦੂਰ ਕਰਕੇ ਅਤੇ ਪ੍ਰਵਾਨਗੀਆਂ ਵਿੱਚ ਵਧੇਰੇ ਜਵਾਬਦੇਹੀ ਨੂੰ ਯਕੀਨੀ ਬਣਾ ਕੇ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਕਾਰੋਬਾਰੀ ਮਾਹੌਲ ਸਿਰਜਣ ਲਈ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੰਕਲਪ ਨੂੰ ਦਰਸਾਉਂਦਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਸਾਡੀ ਸਰਕਾਰ ਇੱਕ ਅਜਿਹਾ ਪਾਰਦਰਸ਼ੀ, ਕੁਸ਼ਲ ਅਤੇ ਨਿਵੇਸ਼ਕ-ਪੱਖੀ ਮਾਹੌਲ ਸਿਰਜਣ ਲਈ ਵਚਨਬੱਧ ਹੈ ਜਿੱਥੇ ਕਾਰੋਬਾਰ ਬਿਨਾਂ ਕਿਸੇ ਅੜਿੱਕੇ ਦੇ ਵਧ-ਫੁੱਲ ਸਕਣ। ‘ਇਨਵੈਸਟ ਪੰਜਾਬ’, ਦੇਸ਼ ਦੀ ਸਰਵੋਤਮ ਇਨਵੈਸਟਮੈਂਟ ਪ੍ਰਮੋਸ਼ਨ ਏਜੰਸੀ ਬਣਨ ਦੇ ਵਿਜ਼ਨ ਨਾਲ ਇਸ ਤਬਦੀਲੀ ਦੀ ਅਗਵਾਈ ਕਰ ਰਿਹਾ ਹੈ। ਫਾਸਟਟਰੈਕ ਪੋਰਟਲ ਸਮਾਂਬੱਧ ਪ੍ਰਵਾਨਗੀਆਂ, ਡਿਜੀਟਲ ਗਵਰਨੈਂਸ ਅਤੇ ਈਜ਼ ਆਫ਼ ਡੂਇੰਗ ਬਿਜ਼ਨਸ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੱਖ ਸਬੂਤ ਹੈ।”

ਉਨ੍ਹਾਂ ਕਿਹਾ ਕਿ ਨਿਵੇਸ਼ ਦੇ ਵਧ ਰਹੇ ਮੁਕਾਬਲੇਬਾਜ਼ੀ ਵਾਲੇ ਦੌਰ ਵਿੱਚ ਫਾਸਟਟਰੈਕ ਪਹਿਲਕਦਮੀ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਉਦਯੋਗਾਂ ਦਰਮਿਆਨ ਤਾਲਮੇਲ ਨੂੰ ਸਰਲ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਕੇ, ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਗੁੰਝਲਦਾਰ ਪ੍ਰਕਿਰਿਆਵਾਂ ਵਿੱਚ ਉਲਝਣ ਦੀ ਬਜਾਏ ਪ੍ਰਾਜੈਕਟਾਂ ਨੂੰ ਲਾਗੂ ਕਰਨ, ਰੋਜ਼ਗਾਰ ਪੈਦਾ ਕਰਨ ਅਤੇ ਆਪਣੇ ਉੱਦਮ ਦੇ ਵਿਕਾਸ ’ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਬਣਾ ਰਹੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪੋਰਟਲ ‘ਇਨਵੈਸਟ ਪੰਜਾਬ’ ਦੇ ਨਿਵੇਸ਼ ਦੀ ਸਹੂਲਤ ਸਬੰਧੀ ਯਤਨਾਂ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਫਾਸਟਟਰੈਕ ਪੋਰਟਲ ਵਰਗੀਆਂ ਪਹਿਲਕਦਮੀਆਂ ਰਾਹੀਂ ਪੰਜਾਬ ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ, ਮੌਜੂਦਾ ਉੱਦਮਾਂ ਨੂੰ ਸਹਿਯੋਗ ਦੇਣ ਅਤੇ ਨਿਰੰਤਰ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇੱਕ ਮਜ਼ਬੂਤ ਸੰਸਥਾਗਤ ਢਾਂਚਾ ਤਿਆਰ ਕਰ ਰਿਹਾ ਹੈ।

ਸ੍ਰੀ ਅਰੋੜਾ ਨੇ ਕਿਹਾ ਕਿ ਜਿੱਥੇ ਪੰਜਾਬ ਵੱਖ-ਵੱਖ ਖੇਤਰਾਂ ਵਿੱਚ ਸਰਗਰਮੀ ਨਾਲ ਨਿਵੇਸ਼ ਲਿਆ ਰਿਹਾ ਹੈ, ਉੱਥੇ ਹੀ ਫਾਸਟਟਰੈਕ ਪੋਰਟਲ ਇੱਕ ਅਜਿਹੇ ਪ੍ਰਗਤੀਸ਼ੀਲ ਪ੍ਰਸ਼ਾਸਨਿਕ ਸੁਧਾਰ ਵਜੋਂ ਉੱਭਰਿਆ ਹੈ ਜੋ ਰੈਗੂਲੇਟਰੀ ਪ੍ਰਵਾਨਗੀ ਪ੍ਰਕਿਰਿਆ ਵਿੱਚ ਵਧੇਰੇ ਸਰਲਤਾ, ਸਪੱਸ਼ਟਤਾ ਅਤੇ ਕੁਸ਼ਲਤਾ ਲਿਆਉਂਦਾ ਹੈ।

Tags: BREAKING NEWSPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

by Ankit
October 31, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

by Ankit
October 31, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ...

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲਿਆਂ ਬਾਰੇ ਵਿੱਤ ਮੰਤਰੀ...

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

by Ankit
October 31, 2026
0

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀ ਫ਼ਾਈਨਲ ਵਿੱਚ ਜਗ੍ਹਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

by Ankit
October 31, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

by Ranjit Singh
4 weeks ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ? ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 