EC ਵੱਲੋਂ ਵੱਡੀ ਕਾਰਵਾਈ; ਸੱਤ ਪੁਲਿਸ ਮੁਲਾਜ਼ਮ ਮੁਅੱਤਲ
ਨਵੀਂ ਦਿੱਲੀ : ਯੂਪੀ ਦੀਆਂ 9 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਇਨ੍ਹਾਂ ਸੀਟਾਂ ‘ਤੇ ਕੁੱਲ 3435974 ਵੋਟਰ ਹਨ, ਜਦਕਿ 11 ਔਰਤਾਂ ਸਮੇਤ 90 ਉਮੀਦਵਾਰ ਚੋਣ ਮੈਦਾਨ ‘ਚ ਹਨ। ਉੱਤਰ ਪ੍ਰਦੇਸ਼ ਉਪ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ।
ਚੋਣ ਕਮਿਸ਼ਨ ਨੇ ਸੱਤ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਰਾਦਾਬਾਦ ਵਿੱਚ ਤਿੰਨ ਅਤੇ ਕਾਨਪੁਰ ‘ਚ ਦੋ ਅਤੇ ਮੁਜ਼ੱਫਰਨਗਰ ਚ ਦੋ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੁਆਰਾ ਜ਼ਿਮਨੀ ਚੋਣ ਦੀ ਵੋਟਿੰਗ ਦੌਰਾਨ ਬੇਨਿਯਮੀਆਂ ਦੇ ਦੋਸ਼ਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਇਹ ਸਖਤ ਕਾਰਵਾਈ ਕੀਤੀ ਹੈ। ਸਪਾ ਮੁਖੀ ਅਖਿਲੇਸ਼ ਯਾਦਵ ਨੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਵੀ ਸ਼ੇਅਰ ਕੀਤੀ ਸੀ। ਜਿਨ੍ਹਾਂ ਪੁਲੀਸ ਮੁਲਾਜ਼ਮਾਂ ’ਤੇ ਕਾਰਵਾਈ ਹੋਈ ਹੈ ਉਨ੍ਹਾਂ ‘ਤੇ ਵੋਟਾਂ ਪਾਉਣ ਜਾ ਰਹੇ ਵੋਟਰਾਂ ਦੇ ਵੋਟਰ ਕਾਰਡ ਚੈੱਕ ਕਰਨ ਦੇ ਦੋਸ਼ ਲੱਗੇ ਹਨ। ਚੋਣ ਕਮਿਸ਼ਨ ਨੇ ਪਹਿਲਾਂ ਹੀ ਯੂਪੀ ਪੁਲਿਸ ਅਧਿਕਾਰੀਆਂ ਨੂੰ ਵੋਟਰਾਂ ਦੇ ਪਛਾਣ ਪੱਤਰ ਨਾ ਚੈੱਕ ਕਰਨ ਦੇ ਹੁਕਮ ਦਿੱਤੇ ਹੋਏ ਸਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/