ED ਵੱਲੋਂ ਪੰਜਾਬ ਦੇ ਮਸ਼ਹੂਰ ਕਾਲੋਨਾਈਜ਼ਰ ਦੇ ਟਿਕਾਣਿਆਂ ਤੇ ਛਾਪੇਮਾਰੀ
ਚੰਡੀਗੜ੍ਹ, 4ਅਕਤੂਬਰ(ਵਿਸ਼ਵ ਵਾਰਤਾ) ਈਡੀ ਵੱਲੋਂ ਅੱਜ ਸ਼ੁੱਕਰਵਾਰ ਸਵੇਰੇ ਅਚਾਨਕ ਲੁਧਿਆਣਾ ਵਿੱਚ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ ਮਸ਼ਹੂਰ ਕਾਲੋਨਾਈਜ਼ਰ ਅਤੇ ਕਾਰੋਬਾਰੀ ਵਿਕਾਸ ਪਾਸੀ ਦੇ ਸਾਰੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਈਡੀ ਵੱਲੋਂ ਕਾਰੋਬਾਰੀ ਵਿਕਾਸ ਪਾਸੀ ਤੋਂ ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਕਾਰੋਬਾਰੀ ਅਤੇ ਕਾਲੋਨਾਈਜ਼ਰ ਵਿਕਾਸ ਪਾਸੀ ਦੀ ਐਪਲ ਹਾਈਟਸ ਨਾਮ ਦੀ ਆਪਣੀ ਕੰਪਨੀ ਹੈ। ਵਿਕਾਸ ਪਾਸੀ ਸ਼ਹਿਰ ਦਾ ਇੱਕ ਮਸ਼ਹੂਰ ਕਲੋਨਾਈਜ਼ਰ ਅਤੇ ਰੀਅਲ ਅਸਟੇਟ ਵਿੱਚ ਇੱਕ ਜਾਣਿਆ-ਪਛਾਣਿਆ ਚਿਹਰਾ ਹੈ। ਜਾਣਕਾਰੀ ਅਨੁਸਾਰ ਵਿਕਾਸ ਪਾਸੀ ਦਾ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਦਫਤਰ ਹੈ। ਈਡੀ ਨੇ ਸਵੇਰੇ ਉਸ ਦੇ ਸਾਰੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ, ਛਾਪੇਮਾਰੀ ਦੇ ਮੁੱਖ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਉਹ ਰੀਅਲ ਅਸਟੇਟ ਨਾਲ ਸਬੰਧਤ ਇੱਕ ਸੌਦੇ ਨੂੰ ਲੈ ਕੇ ਕਾਫੀ ਸਮੇਂ ਤੋਂ ਈਡੀ ਦੇ ਨਿਸ਼ਾਨੇ ‘ਤੇ ਸੀ।