ED ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ
ਚੰਡੀਗੜ੍ਹ, 18ਮਾਰਚ(ਵਿਸ਼ਵ ਵਾਰਤਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਜਲ ਬੋਰਡ ਵਿੱਚ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ 18 ਮਾਰਚ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਸੀਬੀਆਈ ਨੇ ਬੋਰਡ ਦੀ ਟੈਂਡਰ ਪ੍ਰਕਿਰਿਆ ਵਿੱਚ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜੁਲਾਈ 2022 ਵਿੱਚ ਐਫਆਈਆਰ ਦਰਜ ਕੀਤੀ ਸੀ। ਸੀਬੀਆਈ ਐਫਆਈਆਰ ਦੇ ਅਧਾਰ ‘ਤੇ, ਈਡੀ ਨੇ ਦਿੱਲੀ ਜਲ ਬੋਰਡ ਦੀ ਟੈਂਡਰ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੇ ਦੋ ਵੱਖ-ਵੱਖ ਮਾਮਲਿਆਂ ਦੀ ਜਾਂਚ ਸ਼ੁਰੂ ਕੀਤੀ ਸੀ।
ਸ਼ਰਾਬ ਨੀਤੀ ਮਾਮਲਾ- ED ਵੱਲੋਂ ਅਰਵਿੰਦ ਕੇਜਰੀਵਾਲ ਨੂੰ 9ਵਾਂ ਸੰਮਨ ਜਾਰੀ