ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ
ਚੰਡੀਗੜ੍ਹ , 25 ਅਗਸਤ (ਵਿਸ਼ਵ ਵਾਰਤਾ) : ਆਈ.ਏ.ਐੱਸ. ਅਧਿਕਾਰੀ ਅਨੁਰਾਗ ਵਰਮਾ ਨੂੰ ਈ.ਡੀ. ਨੇ ਪੁੱਛਗਿੱਛ ਲਈ ਤਲਬ ਕੀਤਾ ਹੈ।ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੰਨਟੈਕ ਸਿਟੀ ਅਤੇ ਅਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ ਕਥਿਤ ਘੋਟਾਲੇ ਦੀ ਚੱਲ ਰਹੀ ਜਾਂਚ ਦੇ ਮੱਦੇਨਜ਼ਰ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 31 ਅਗਸਤ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਹੈ।
ਮਿਲੀ ਜਾਣਕਾਰੀ ਅਨੁਸਾਰ ED ਨੇ ਅਨੁਰਾਗ ਵਰਮਾ ਨੂੰ ਜਲੰਧਰ ਸਥਿਤ ਆਪਣੇ ਜੋਨਲ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਇਸੇ ਮਾਮਲੇ ਵਿੱਚ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਵੀ ਮੁੜ ਸੰਮਨ ਭੇਜਿਆ ਗਿਆ ਹੈ ਅਤੇ ਉਨ੍ਹਾਂ ਨੂੰ 27 ਅਗਸਤ ਨੂੰ ED ਦੇ ਜਲੰਧਰ ਜੋਨਲ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ED ਵੱਲੋਂ ਸਨਟੈਕ ਸਿਟੀ ਅਤੇ ਅਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਕਥਿਤ ਘੁਟਾਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਸਿਲਸਿਲੇ ਵਿੱਚ ਦੋਵਾਂ IAS ਅਧਿਕਾਰੀਆਂ ਨੂੰ ਵੱਖ-ਵੱਖ ਤਰੀਕਾਂ ‘ਤੇ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























