• Latest
  • Trending
ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ MOHALI ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ MOHALI ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

1 year ago
National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

40 seconds ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

31 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

54 minutes ago
Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

1 hour ago
IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

1 hour ago
National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

1 hour ago
Hukamnama Sri Darbar Sahib Today – 27 May 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 May 2026 | Ang 678 I ਅੱਜ ਦਾ ਹੁਕਮਨਾਮਾ

4 hours ago
IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

9 hours ago
ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

11 hours ago
ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ

12 hours ago
Hindi News
English News
Wednesday, May 27, 2026
No Result
View All Result
33 °c
Chandigarh
36 ° Thu
33 ° Fri
28 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ MOHALI ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

ਮੋਹਾਲੀ ਜ਼ਿਲ੍ਹੇ ਦੇ 89 ਸਰਕਾਰੀ ਸਕੂਲਾਂ ਨੂੰ ਸਿੱਖਿਆ ਕ੍ਰਾਂਤੀ ਅਧੀਨ ਨਵਾਂ ਰੂਪ ਦਿੱਤਾ ਗਿਆ: ਬੈਂਸ

April 7, 2025
in ਖਬਰਾਂ, ਪੰਜਾਬ
ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ MOHALI ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ MOHALI ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

• ਮੋਹਾਲੀ ਜ਼ਿਲ੍ਹੇ ਦੇ 89 ਸਰਕਾਰੀ ਸਕੂਲਾਂ ਨੂੰ ਸਿੱਖਿਆ ਕ੍ਰਾਂਤੀ ਅਧੀਨ ਨਵਾਂ ਰੂਪ ਦਿੱਤਾ ਗਿਆ: ਬੈਂਸ

• ਐਸ ਓ ਈ ਫੇਜ਼-11 ਵਿਖੇ ਖੇਡ ਦੇ ਮੈਦਾਨ ਦੀ ਉਸਾਰੀ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

• ਸਿੱਖਿਆ ਮੰਤਰੀ ਬੈਂਸ ਨੇ ਰੋਪੜ ਜ਼ਿਲ੍ਹੇ ਵਿੱਚ ਵੀ 1.23 ਕਰੋੜ ਰੁਪਏ ਦੇ ਸਕੂਲ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ/ ਐਸਏਐਸ ਨਗਰ, 7 ਅਪ੍ਰੈਲ (ਸਤੀਸ਼ ਕੁਮਾਰ ਪੱਪੀ):- ਵਿਦਿਆਰਥੀਆਂ ਲਈ ਵਿਆਪਕ ਅਤੇ ਸਿੱਖਣ ਭਰਪੂਰ ਅਨੁਭਵ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਐਸ ਏ ਐਸ ਨਗਰ (ਮੋਹਾਲੀ) ਜ਼ਿਲ੍ਹੇ ਦੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2.34 ਕਰੋੜ ਰੁਪਏ ਤੋਂ ਵਧੇਰੇ ਦੇ ਨਵੇਂ ਵਿਕਸਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ “ਸਿੱਖਿਆ ਕ੍ਰਾਂਤੀ” ਵਿਕਾਸ ਪਹਿਲਕਦਮੀ ਦੇ ਹਿੱਸੇ ਵਜੋਂ ਜ਼ਿਲ੍ਹੇ ਭਰ ਦੇ 89 ਸਕੂਲਾਂ ਵਿੱਚ ਵੱਡਾ ਢਾਂਚਾਗਤ ਬਦਲਾਅ ਕੀਤਾ ਗਿਆ ਹੈ।

“ਸਿੱਖਿਆ ਕ੍ਰਾਂਤੀ” ਦੇ ਪਹਿਲੇ ਦਿਨ ਕਈ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਦੇ ਹੋਏ, ਸ. ਹਰਜੋਤ ਸਿੰਘ ਬੈਂਸ ਨੇ ਸਵਰਗਵਾਸੀ ਗੁਰਨਾਮ ਸਿੰਘ ਸੈਣੀ ਸੀਨੀਅਰ ਸੈਕੰਡਰੀ ਸਕੂਲ, ਡੇਰਾਬੱਸੀ ਵਿਖੇ 1.70 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਕੀਤੇ ਬਲਾਕ ਏ ਅਤੇ ਸੀ ਅਤੇ ਇੱਕ ਅਤਿ-ਆਧੁਨਿਕ ਮਿੰਨੀ ਸਾਇੰਸ ਸੈਂਟਰ ਦਾ ਉਦਘਾਟਨ ਕੀਤਾ। ਆਧੁਨਿਕ ਸਿੱਖਣ ਦੇ ਸਾਧਨਾਂ ਨਾਲ ਲੈਸ ਇਹ ਸਾਇੰਸ ਸੈਂਟਰ 10 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਗਿਆ ਸੀ ਅਤੇ ਇਸਦਾ ਉਦੇਸ਼ ਸਟੈਮ ਸਿੱਖਿਆ ਲਈ ਜਨੂੰਨ ਪੈਦਾ ਕਰਨਾ ਹੈ। ਇਸ ਤੋਂ ਇਲਾਵਾ 5.65 ਲੱਖ ਰੁਪਏ ਦੀ ਲਾਗਤ ਨਾਲ ਲੜਕੀਆਂ ਲਈ ਇੱਕ ਨਵੇਂ ਬਣੇ ਟਾਇਲਟ ਬਲਾਕ ਦਾ ਵੀ ਉਦਘਾਟਨ ਕੀਤਾ ਗਿਆ।

ਸਕੂਲ ਆਫ਼ ਐਮੀਨੈਂਸ, ਫੇਜ਼-11, ਐਸ ਏ ਐਸ ਨਗਰ ਵਿਖੇ, ਸਿੱਖਿਆ ਮੰਤਰੀ ਨੇ 13.99 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਉਨ੍ਹਾਂ ਸਕੂਲ ਵਿੱਚ ਖੇਡ ਮੈਦਾਨ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ।

ਮਾਜਰੀ ਨੇੜੇ ਸ਼ਹੀਦ ਲੈਫਟੀਨੈਂਟ ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਿਆਲਬਾ ਵਿਖੇ, ਸਿੱਖਿਆ ਮੰਤਰੀ ਨੇ 5.75 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਚਾਰਦੀਵਾਰੀ ਅਤੇ 26.66 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਨਵੇਂ ਕਲਾਸਰੂਮਾਂ ਦਾ ਉਦਘਾਟਨ ਕੀਤਾ। ਇਸ ਬੁਨਿਆਦੀ ਢਾਂਚੇ ਦੇ ਵਿਸਥਾਰ ਦਾ ਉਦੇਸ਼ ਸਕੂਲ ਦੀ ਸਮਰੱਥਾ ਦਾ ਵਿਸਤਾਰ ਕਰਨਾ ਅਤੇ ਵਿਦਿਆਰਥੀਆਂ ਨੂੰ ਸਿੱਖਣ ਦਾ ਆਧੁਨਿਕ ਮਾਹੌਲ ਪ੍ਰਦਾਨ ਕਰਨਾ ਹੈ। ਮੌਜੂਦਾ ਕਲਾਸਰੂਮਾਂ ਦਾ ਵੀ 2 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ ਤਾਂ ਜੋ ਸਿੱਖਣ ਲਈ ਵਧੇਰੇ ਅਨੁਕੂਲ ਜਗ੍ਹਾ ਬਣਾਈ ਜਾ ਸਕੇ। ਸਿੱਖਿਆ ਮੰਤਰੀ ਨੇ ਐਲਾਨ ਕੀਤਾ ਕਿ ਸਕੂਲ ਵਿੱਚ 33 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵੀਂ ਲੈਬ ਬਣਾਈ ਜਾ ਰਹੀ ਹੈ।

ਸਿੱਖਿਆ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੱਜ ਮੋਹਾਲੀ ਜ਼ਿਲ੍ਹੇ ਦੇ ਬਿਸ਼ਨਗੜ੍ਹ, ਬਿਸ਼ਨਪੁਰਾ, ਖੇੜਾ, ਮਾਜਰੀ, ਫੇਜ਼-7 ਅਤੇ ਫੇਜ਼-2 ਵਿੱਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵੀ 42.36 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਸਮਰਪਿਤ ਕੀਤੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਤਹਿਤ ਐਸ.ਏ.ਐਸ. ਨਗਰ ਜ਼ਿਲ੍ਹੇ ਦੇ 89 ਸਕੂਲਾਂ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਇਹ ਰਾਜ ਸਰਕਾਰ ਦੀ ਵਿਦਿਆਰਥੀਆਂ ਲਈ ਇੱਕ ਅਨੁਕੂਲ ਅਤੇ ਸਿੱਖਣ ਦੇ ਅਨੁਭਵ ਨੂੰ ਉਤਸ਼ਾਹਿਤ ਕਰਨ ਦੀ ਅਟੱਲ ਵਚਨਬੱਧਤਾ ਨੂੰ ਦਰਸਾਉਣ ਦੇ ਨਾਲ ਨਾਲ ਰਾਜ ਦੇ ਹਰ ਬੱਚੇ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਯਤਨ ਹੈ।

ਡੇਰਾਬੱਸੀ ਤੋਂ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ, ਮੋਹਾਲੀ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਅਤੇ ਮੋਹਾਲੀ ਜ਼ਿਲ੍ਹੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਸਮਾਗਮਾਂ ਦੌਰਾਨ ਮੌਜੂਦ ਸਨ।

ਇਸ ਦੌਰਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਦੇ ਹਿੱਸੇ ਵਜੋਂ ਰੋਪੜ ਜ਼ਿਲ੍ਹੇ ਦੇ ਚਾਰ ਸਰਕਾਰੀ ਸਕੂਲਾਂ ਵਿੱਚ 1.23 ਕਰੋੜ ਤੋਂ ਵੱਧ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ।

ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੁਠੇੜੀ ਵਿਖੇ 60.6 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਚਾਰਦੀਵਾਰੀ, ਆਧੁਨਿਕ ਭੌਤਿਕ ਵਿਗਿਆਨ, ਰਸਾਇਣ ਵਿਗਿਆਨ ਅਤੇ ਜੀਵ ਵਿਗਿਆਨ ਪ੍ਰਯੋਗਸ਼ਾਲਾਵਾਂ, ਖੇਡ ਦਾ ਮੈਦਾਨ, ਟਰੈਕ ਅਤੇ ਕਲਾਸਰੂਮ ਸਮਰਪਿਤ ਕੀਤੇ।

ਸਿੱਖਿਆ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨੰਗਲ ਸਰਸਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਈ ਸਰਕਾਰੀ ਪ੍ਰਾਇਮਰੀ ਸਕੂਲ, ਨੰਗਲ ਸਰਸਾ ਦੀ 100 ਮੀਟਰ ਲੰਬੀ ਚਾਰਦੀਵਾਰੀ ਦਾ ਵੀ ਉਦਘਾਟਨ ਕੀਤਾ।

ਸਿੱਖਿਆ ਮੰਤਰੀ ਨੇ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਦੇ ਨਾਲ ਬਲਾਕ ਨੂਰਪੁਰ ਬੇਦੀ ਦੇ ਪਿੰਡ ਚਨੌਲੀ ਬੱਸੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਜਿੱਥੇ 11 ਲੱਖ ਰੁਪਏ ਦੀ ਲਾਗਤ ਨਾਲ ਇੱਕ ਏਕੀਕ੍ਰਿਤ ਸਾਇੰਸ ਲੈਬ ਬਣਾਈ ਗਈ ਹੈ, 1.18 ਲੱਖ ਰੁਪਏ ਦੀ ਲਾਗਤ ਨਾਲ ਲੜਕਿਆਂ ਲਈ ਟਾਇਲਟ ਬਲਾਕ, 15 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ 300 ਮੀਟਰ ਦੀ ਚਾਰਦੀਵਾਰੀ ਬਣਾਈ ਗਈ ਹੈ ਅਤੇ ਹਾਲ ਕਮਰੇ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ 10 ਲੱਖ ਰੁਪਏ ਦੀ ਲਾਗਤ ਨਾਲ ਸਾਈਕਲ ਸਟੈਂਡ ਲਈ ਸ਼ੈੱਡ ਬਣਾਇਆ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਚਨੌਲੀ ਬੱਸੀ ਵਿਖੇ 9.55 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਲਾਸਰੂਮ ਅਤੇ 1.60 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਵੀ ਬਣਾਈ ਗਈ ਹੈ।

Tags: Breaking news in PunjabiHarjot Singh BainsLatest Punjab newsLatest Punjab news in PunjabimohaliMOHALI NEWSPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

by Ranjit Singh
May 27, 2026
0

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): ਰਾਸ਼ਟਰੀ...

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

by Ranjit Singh
May 27, 2026
0

Punjab: ਪਟਿਆਲਾ 'ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ 'ਚੋਂ ਮਿਲੀ ਔਰਤ ਦੀ ਲਾਸ਼ ਪਟਿਆਲਾ, 27 ਮਈ (ਵਿਸ਼ਵ ਵਾਰਤਾ): ਪਟਿਆਲਾ ਵਿੱਚ ਇੱਕ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

by Ranjit Singh
May 27, 2026
0

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) : ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

by Ranjit Singh
May 27, 2026
0

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): ਰਾਸ਼ਟਰੀ...

Most Popular

Bollywood  Actor ਸ਼ਕਤੀ ਕਪੂਰ ਨੇ ਆਪਣੀ ਮੌਤ ਦੀਆਂ ਅਫਵਾਹਾਂ ‘ਤੇ ਲਗਾਇਆ ਵਿਰਾਮ!

Bollywood Actor ਸ਼ਕਤੀ ਕਪੂਰ ਨੇ ਆਪਣੀ ਮੌਤ ਦੀਆਂ ਅਫਵਾਹਾਂ ‘ਤੇ ਲਗਾਇਆ ਵਿਰਾਮ!

by Jaspreet Kaur
3 weeks ago
0

Bollywood Actor ਸ਼ਕਤੀ ਕਪੂਰ ਨੇ ਆਪਣੀ ਮੌਤ ਦੀਆਂ ਅਫਵਾਹਾਂ 'ਤੇ ਲਗਾਇਆ ਵਿਰਾਮ! - ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਾਈਬਰ ਸੈੱਲ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 