Election Commission ਵੱਲੋਂ ਬੰਗਾਲ – ਅਸਾਮ ਸਣੇ 5 ਰਾਜਾਂ ‘ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ
– 4 ਮਈ ਨੂੰ ਐਲਾਨੇ ਜਾਣਗੇ ਨਤੀਜੇ
ਨਵੀ ਦਿੱਲੀ, 15 ਮਾਰਚ 2026 (ਵਿਸ਼ਵ ਵਾਰਤਾ) – ਚੋਣ ਕਮਿਸ਼ਨ ਨੇ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪੱਛਮੀ ਬੰਗਾਲ ਨੂੰ ਛੱਡ ਕੇ ਬਾਕੀ ਰਾਜਾਂ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਮੁਕੰਮਲ ਹੋਣਗੀਆਂ, ਜਦੋਂ ਕਿ ਪੱਛਮੀ ਬੰਗਾਲ ਦੀਆਂ 294 ਸੀਟਾਂ ਲਈ ਦੋ ਪੜਾਵਾਂ ਵਿੱਚ ਕ੍ਰਮਵਾਰ 152 ਅਤੇ 142 ਸੀਟਾਂ ਲਈ 23 ਅਪ੍ਰੈਲ ਅਤੇ 29 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 4 ਮਈ ਨੂੰ ਸਾਰੇ 5 ਰਾਜਾਂ ਦੇ ਨਾਲ ਹੋਵੇਗੀ।
ਤਾਮਿਲਨਾਡੂ ਵਿੱਚ 23 ਅਪ੍ਰੈਲ ਨੂੰ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਤਿੰਨ ਰਾਜਾਂ, ਕੇਰਲ, ਅਸਾਮ ਅਤੇ ਪੁਡੂਚੇਰੀ ਵਿੱਚ 9 ਅਪ੍ਰੈਲ ਨੂੰ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਨਤੀਜੇ 4 ਮਈ ਨੂੰ ਐਲਾਨੇ ਜਾਣਗੇ।
ਚੋਣ ਕਮਿਸ਼ਨ ਦੇ ਅਨੁਸਾਰ, ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਦੇ ਕੁੱਲ 17.4 ਕਰੋੜ ਵੋਟਰ ਇਸ ਚੋਣ ਉਤਸਵ ਵਿੱਚ ਸ਼ਾਮਲ ਹੋਣਗੇ। ਪੰਜ ਰਾਜਾਂ ਦੀਆਂ ਕੁੱਲ 824 ਵਿਧਾਨ ਸਭਾ ਸੀਟਾਂ ਲਈ ਕੁੱਲ 2.19 ਲੱਖ ਪੋਲਿੰਗ ਸਟੇਸ਼ਨ ਬਣਾਏ ਜਾਣਗੇ।
ਇਸ ਦੇ ਨਾਲ ਹੀ 5 ਰਾਜਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। 2021 ਵਿੱਚ ਇਨ੍ਹਾਂ ਸਾਰੇ ਪੰਜ ਰਾਜਾਂ ਦੀਆਂ ਚੋਣਾਂ ਦਾ ਐਲਾਨ 26 ਫਰਵਰੀ ਨੂੰ ਕੀਤਾ ਗਿਆ ਸੀ। ਪਿਛਲੀ ਵਾਰ ਬੰਗਾਲ ਵਿੱਚ 8 ਪੜਾਵਾਂ ਵਿੱਚ ਚੋਣਾਂ ਹੋਈਆਂ ਸਨ। ਅਸਾਮ ਵਿੱਚ 3 ਅਤੇ ਤਾਮਿਲਨਾਡੂ, ਕੇਰਲ ਤੇ ਪੁਡੂਚੇਰੀ ਵਿੱਚ ਇੱਕੋ ਪੜਾਅਵਿੱਚ ਵੋਟਿੰਗ ਹੋਈ ਸੀ। ਪੰਜੇ ਵਿਧਾਨ ਸਭਾਵਾਂ ਦਾ ਕਾਰਜਕਾਲ ਮਈ ਵਿੱਚ ਖ਼ਤਮ ਹੋ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























