Elon Musk ਅਰਬਪਤੀਆਂ ਦੀ ਦੌੜ ‘ਚ ਮਸਕ ਨਿਕਲੇ ਸਭ ਤੋਂ ਅੱਗੇ
-
400 ਬਿਲੀਅਨ ਡਾਲਰ ਦਾ ਅੰਕੜਾ ਪਾਰ ਕਰਕੇ ਰਚਿਆ ਇਤਿਹਾਸ
ਨਵੀ ਦਿੱਲੀ : ਟੇਸਲਾ ਅਤੇ ਸਪੇਸਐਕਸ ਦੇ ਮਾਲਕ ਐਲੋਨ ਮਸਕ (Elon Musk ) ਦੀ ਦੌਲਤ ਪਿਛਲੇ ਇੱਕ ਸਾਲ ਵਿੱਚ ਬਹੁਤ ਤੇਜ਼ ਰਫਤਾਰ ਨਾਲ ਵਧੀ ਹੈ। ਡੋਨਾਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਫਾਇਦਾ ਹੋਇਆ ਹੈ।
ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅਨੁਸਾਰ ਐਲੋਨ ਮਸਕ ਦੀ ਕੁੱਲ ਸੰਪਤੀ $ 400 ਬਿਲੀਅਨ ਨੂੰ ਪਾਰ ਕਰ ਗਈ ਹੈ। ਮੌਜੂਦਾ ਅੰਕੜਿਆਂ ਮੁਤਾਬਕ ਉਨ੍ਹਾਂ ਦੀ ਕੁੱਲ ਸੰਪਤੀ 447 ਅਰਬ ਡਾਲਰ ਤੱਕ ਪਹੁੰਚ ਗਈ ਹੈ। ਇਹ ਇੱਕ ਨਵਾਂ ਰਿਕਾਰਡ ਹੈ, ਪਿਛਲੇ 24 ਘੰਟਿਆਂ ਵਿੱਚ ਉਸਦੀ ਜਾਇਦਾਦ ਵਿੱਚ 62.8 ਬਿਲੀਅਨ ਡਾਲਰ ਦਾ ਵਾਧਾ ਹੋਇਆ ਹੈ। ਪਿਛਲੇ ਇੱਕ ਸਾਲ ਵਿੱਚ ਉਸਦੀ ਸੰਪਤੀ ਵਿੱਚ 218 ਬਿਲੀਅਨ ਡਾਲਰ ਦਾ ਵਾਧਾ ਹੋਇਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























