Emergency Landing : ਦਿੱਲੀ ਤੋਂ ਲੇਹ ਜਾ ਰਹੀ ਇੰਡੀਗੋ ਫਲਾਈਟ ਦੀ ਐਮਰਜੈਂਸੀ ਲੈਂਡਿੰਗ
180 ਯਾਤਰੀ ਸਨ ਸਵਾਰ

ਨਵੀ ਦਿੱਲੀ, 19 ਜੂਨ (ਵਿਸ਼ਵ ਵਾਰਤਾ): ਦਿੱਲੀ ਤੋਂ ਲੇਹ ਜਾ ਰਹੀ ਇੰਡੀਗੋ ਫਲਾਈਟ 6E 2006 ਨੂੰ ਵੀਰਵਾਰ ਸਵੇਰੇ ਦਿੱਲੀ ਵਿੱਚ ਹੀ ਐਮਰਜੈਂਸੀ ਲੈਂਡਿੰਗ (Emergency Landing) ਕਰਨੀ ਪਈ। ਜਹਾਜ਼ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੀ ਅਤੇ ਲੇਹ ਪਹੁੰਚਣ ਤੋਂ ਥੋੜ੍ਹੀ ਦੇਰ ਪਹਿਲਾਂ ਹੀ ਤਕਨੀਕੀ ਸਮੱਸਿਆ ਦਾ ਪਤਾ ਲੱਗ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਜਹਾਜ਼ ਵਿੱਚ ਚਾਲਕ ਦਲ ਸਮੇਤ ਲਗਭਗ 180 ਯਾਤਰੀ ਸਵਾਰ ਸਨ। ਪਾਇਲਟ ਨੇ ਤੁਰੰਤ ਐਮਰਜੈਂਸੀ ਪ੍ਰੋਟੋਕੋਲ ਦੀ ਪਾਲਣਾ ਕੀਤੀ ਅਤੇ ਜਹਾਜ਼ ਨੂੰ ਦਿੱਲੀ ਵਿੱਚ ਸੁਰੱਖਿਅਤ ਉਤਾਰਿਆ। ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ, ਅਤੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਏਅਰਲਾਈਨ ਨੇ ਕਿਹਾ ਹੈ ਕਿ ਜਹਾਜ਼ ਵਿੱਚ ਤਕਨੀਕੀ ਸਮੱਸਿਆ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















