Big Breaking :ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਹੰਗਾਮੀ ਮੀਟਿੰਗ
– ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਵੀ ਮੌਜੂਦ
– ਮੀਟਿੰਗ ‘ਚ ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ
ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਹੰਗਾਮੀ ਮੀਟਿੰਗ (Emergency meeting ) ਸੱਦੀ ਗਈ ਹੈ। ਇਸ ਮੀਟਿੰਗ ‘ਚ ਤਿੰਨ ਸਿੰਘ ਸਹਿਬਾਨਾਂ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਹਨ। ਮੰਨਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਦੀ ਸਜਾ ਨੂੰ ਲੈ ਕੇ ਕੋਈ ਫੈਸਲਾ ਲਿਆ ਜਾ ਸਕਦਾ ਹੈ ਕਿਉਂ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ ਪਰ ਅਜੇ ਤਕ ਉਨ੍ਹਾਂ ਨੂੰ ਕੋਈ ਵੀ ਪੰਥਕ ਸਜਾ ਨਹੀਂ ਸੁਣਾਈ ਗਈ ਹੈ। ਸਿੰਘ ਸਹਿਬਾਨਾਂ ਕੋਲ ਸੁਖਬੀਰ ਸਿੰਘ ਬਾਦਲ ਦਾ ਮਾਮਲਾ ਵਿਚਾਰ ਅਧੀਨ ਹੈ।