Emergency Movie: ਐਮਪੀ ਮੀਤ ਹੇਅਰ ਦਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਬਾਰੇ ਵੱਡਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ 31 ਅਗਸਤ (ਵਿਸ਼ਵ ਵਾਰਤਾ)Emergency Movie: ਸੰਗਰੂਰ ਤੋਂ ਲੋਕ ਸਭਾ ਐਮਪੀ ਮੀਤ ਹੇਅਰ ਦਾ ਕੰਗਣਾ ਰਨੌਤ ਦੀ ਫਿਲਮ ਐਮਰਜੰਸੀ ਬਾਰੇ ਵੱਡਾ ਬਿਆਨ ਸਾਹਮਣੇ ਆਇਆ ਹੈ। ਮੀਤ ਹੇਅਰ ਨੇ ਕਿਹਾ ਹੈ ਕਿ ਜੇਕਰ ਜਰੂਰਤ ਪਈ ਤਾਂ ਕੰਗਨਾ ਰਨੌਤ ਦੀ ਫਿਲਮ ਐਮਰਜੰਸੀ ਤੇ ਪੰਜਾਬ ਦੇ ਵਿੱਚ ਰੋਕ ਲਗਾਈ ਜਾਵੇਗੀ। ਬੀਤੇ ਕੱਲ ਚੰਡੀਗੜ੍ਹ ਵਿਖੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨਾਂ ਇਹ ਗੱਲ ਕਹੀ ਹੈ। ਤੁਹਾਨੂੰ ਦੱਸ ਦਈਏ ਕਿ ਸਿੱਖ ਜਥੇਬੰਦੀਆਂ ਵੱਲੋਂ ਇਸ ਫਿਲਮ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਲਜ਼ਾਮ ਇਹ ਹਨ ਕਿ ਫਿਲਮ ਰਾਹੀਂ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਦੇ ਨਾਲ ਪੇਸ਼ ਕੀਤਾ ਗਿਆ ਹੈ। ਫਿਲਮ ਦੇ ਖਿਲਾਫ ਪੰਜਾਬ ਦੇ ਵਿੱਚ ਕਈ ਜਗ੍ਹਾ ਪ੍ਰਦਰਸ਼ਨ ਵੀ ਹੋਏ ਹਨ। ਅੱਜੇ ਤੱਕ ਫਿਲਮ ਨੂੰ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ ਨਹੀਂ ਦਿੱਤਾ ਗਿਆ ਹੈ। ਸੈਂਸਰ ਬੋਰਡ ਵੱਲੋਂ ਪਾਸ ਨਾ ਕੀਤੇ ਜਾਣ ਕਾਰਨ ਫਿਲਮ ਅਜੇ ਅੱਧ ਵਿਚਾਲੇ ਹੀ ਅਟਕੀ ਹੋਈ ਹੈ।