ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ
ਅੰਮ੍ਰਿਤਸਰ, 23 ਮਈ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ਵਿੱਚ ਬਦਮਾਸ਼ ਬਲਵੀਰ ਦੀ ਲੱਤ ਵਿੱਚ ਗੋਲੀ ਲੱਗੀ ਹੈ ਜੋ ਹੁਸ਼ਿਆਰਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਉਸਦੀ ਉਮਰ ਕਰੀਬ 25 ਸਾਲ ਹੈ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੁਲਿਸ ਟੀਮ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਸੀ। ਪੁਲਿਸ ਅਤੇ ਬਦਮਾਸ਼ ਵਿਚਾਲੇ ਹੋਈ ਫਾਇਰਿੰਗ ‘ਚ ਬਲਵੀਰ ਜ਼ਖ਼ਮੀ ਹੋ ਗਿਆ।ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਮੁਕਾਬਲਾ ਕਿਸ ਮਾਮਲੇ ਨੂੰ ਲੈ ਕੇ ਹੋਇਆ, ਇਸਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























