• Latest
  • Trending
ਸਾਲ 2024 ਦਾ ਅੰਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ Punjab Government ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

ਸਾਲ 2024 ਦਾ ਅੰਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ Punjab Government ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

2 years ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

50 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

1 hour ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

2 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

3 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

4 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

4 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

5 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

5 hours ago
Hindi News
English News
Wednesday, November 11, 2026
No Result
View All Result
22 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਲ 2024 ਦਾ ਅੰਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ Punjab Government ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ: ਡਾ. ਬਲਬੀਰ ਸਿੰਘ

December 29, 2024
in HEALTH, ਸਿਹਤ, ਖਬਰਾਂ, ਪੰਜਾਬ
ਸਾਲ 2024 ਦਾ ਅੰਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ Punjab Government ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

ਸਾਲ 2024 ਦਾ ਅੰਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ Punjab Government ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

– 2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ: ਡਾ. ਬਲਬੀਰ ਸਿੰਘ

– ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਮਰੀਜ਼ ਕਿਫ਼ਾਇਤੀ ਦਰਾਂ ‘ਤੇ ਐਕਸ-ਰੇ ਅਤੇ ਅਲਟਰਾਸਾਊਂਡ ਸਹੂਲਤਾਂ ਦਾ ਲੈ ਸਕਦੇ ਹਨ ਲਾਭ: ਸਿਹਤ ਮੰਤਰੀ, ਪੰਜਾਬ

– ਸੜਕ ਹਾਦਸਿਆਂ ਦੇ ਪੀੜਤ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀਆਂ ਦਾ ਕੀਤਾ ਜਾ ਰਿਹਾ ਹੈ ਸਨਮਾਨ: ਡਾਕਟਰ ਬਲਬੀਰ ਸਿੰਘ

– ਪੰਜਾਬ ਸਰਕਾਰ ਨੇ ਪ੍ਰਾਜੈਕਟ ਸਟੈਮੀ ਅਤੇ ਪ੍ਰਾਜੈਕਟ ਸਟ੍ਰੋਕ ਵੀ ਕੀਤਾ ਸ਼ੁਰੂ

– ‘ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਨੇ ਸਾਲ 2024 ਵਿੱਚ ਡੇਂਗੂ ਦੇ ਕੇਸਾਂ ਦੀ ਗਿਣਤੀ ਨੂੰ 55 ਫੀਸਦ ਤੱਕ ਘਟਾਉਣ ਵਿੱਚ ਕੀਤੀ ਮਦਦ

– ਸੂਬੇ ਭਰ ਵਿੱਚ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ ਡਾਇਲਸਿਸ ਸਹੂਲਤ

– ਸੂਬੇ ਭਰ ਵਿੱਚ ਰੋਜ਼ਾਨਾ 3284 ਥਾਵਾਂ ‘ਤੇ ਕਰਵਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ 1 ਲੱਖ ਤੋਂ ਵੱਧ ਲੋਕ ਲੈ ਰਹੇ ਹਨ ਲਾਭ

ਚੰਡੀਗੜ੍ਹ, 29 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਇਸਦੇ ਕਾਇਆ ਕਲਪ ਕਰਨ ਲਈ ਸ਼ੁਰੂ ਕੀਤੇ ਸੁਪਨਮਈ ਪ੍ਰਾਜੈਕਟ ‘ਆਮ ਆਦਮੀ ਕਲੀਨਿਕ’ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇਨ੍ਹਾਂ ਕਲੀਨਿਕਾਂ ਤੋਂ 2.58 ਕਰੋੜ (1.08 ਕਰੋੜ ਪਹਿਲੀ ਵਾਰ ਆਉਣ ਵਾਲੇ ਮਰੀਜ਼/1.5 ਕਰੋੜ ਦੁਬਾਰਾ ਦਵਾਈ ਲੈਣ ਵਾਲੇ ਮਰੀਜ਼) ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਲਿਆ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75ਵੇਂ ਸੁਤੰਰਤਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ, ਜਿਸ ਨਾਲ ਇਹਨਾਂ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 881 ਹੋ ਗਈ ਹੈ। ਇਨ੍ਹਾਂ 881 ਆਮ ਆਦਮੀ ਕਲੀਨਿਕ ਵਿੱਚੋਂ 316 ਸ਼ਹਿਰੀ ਖੇਤਰਾਂ ਵਿੱਚ ਜਦਕਿ 565 ਕਲੀਨਿਕ ਪੇਂਡੂ ਖੇਤਰਾਂ ਵਿੱਚ ਸਥਿਤ ਹਨ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਖੇ ਮਰੀਜ਼ਾਂ ਲਈ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਉਪਲਬਧ ਹਨ। ਇਨ੍ਹਾਂ ਕਲੀਨਿਕਾਂ ਨੇ ਸੂਬੇ ਦੇ ਲੋਕਾਂ ਨੂੰ ਸਿਹਤ ਸੰਭਾਲ ‘ਤੇ ਆਉਣ ਵਾਲੇ ਖਰਚੇ ਨੂੰ 1200 ਕਰੋੜ ਰੁਪਏ ਤੱਕ ਘਟਾਉਣ ਵਿੱਚ ਯੋਗਦਾਨ ਪਾਇਆ ਹੈ।
ਇਸ ਤੋਂ ਇਲਾਵਾ, ਸੂਬੇ ਦੇ ਲੋਕਾਂ ਨੂੰ ਵਿਆਪਕ ਪ੍ਰਾਇਮਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਵਿੱਚ 3134 ਸਿਹਤ ਅਤੇ ਤੰਦਰੁਸਤੀ ਕੇਂਦਰ ਕਾਰਜਸ਼ੀਲ ਹਨ। ਇਸ ਦੇ ਨਾਲ ਹੀ ਨਵਾਂ ਸਟਾਫ਼ ਭਾਵ ਕਮਿਊਨਿਟੀ ਹੈਲਥ ਅਫਸਰ ਵੀ ਸ਼ਾਮਲ ਕੀਤੇ ਗਏ ਹਨ।
ਪੰਜਾਬ ਸਰਕਾਰ ਵੱਲੋਂ ਸੈਕੰਡਰੀ ਸਿਹਤ ਸਹੂਲਤਾਂ ਵਿੱਚ ਜ਼ਰੂਰੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਅਧੀਨ ਆਉਂਦੀਆਂ ਸਾਰੀਆਂ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਜਨਵਰੀ 2024 ਵਿੱਚ ਫ੍ਰੀ ਡਰੱਗ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ। ਸਥਾਨਕ ਪੱਧਰ ‘ਤੇ ਸਿਵਲ ਸਰਜਨਾਂ ਅਤੇ ਐੱਸ.ਐੱਮ.ਓਜ਼ ਨੂੰ ਈ.ਡੀ.ਐਲ. ਤੋਂ ਬਾਹਰ ਵਾਲੀਆਂ ਦਵਾਈਆਂ ਜਾਂ ਕਿਸੇ ਖਾਸ ਦਵਾਈਆਂ ਦੀ ਘਾਟ ਹੋਣ ਦੀ ਸੂਰਤ ਵਿੱਚ ਇਹਨਾਂ ਦੀ ਖਰੀਦ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ ਨਾਲ ਇਸ ਸਾਲ ਜਨਵਰੀ ਵਿੱਚ ਡਾਇਗਨੌਸਟਿਕ ਇਨੀਸ਼ੀਏਟਿਵ ਵੀ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਸਾਰੀਆਂ ਸੈਕੰਡਰੀ ਸਿਹਤ ਸਹੂਲਤਾਂ ਵਿਖੇ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਬੰਧ ਵਿੱਚ ਕੁੱਲ 202 ਐਕਸ-ਰੇ ਕੇਂਦਰਾਂ ਅਤੇ 389 ਅਲਟਰਾਸਾਊਂਡ ਕੇਂਦਰਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਜੋ ਸਰਕਾਰ ਵੱਲੋਂ ਨਿਰਧਾਰਤ ਕਿਫ਼ਾਇਤੀ ਕੀਮਤ ‘ਤੇ ਸੇਵਾਵਾਂ ਪ੍ਰਦਾਨ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਜਨਵਰੀ 2024 ਤੋਂ ਬਾਅਦ ਕਲਰ ਡੋਪਲਰ/ਅਲਟਰਾਸਾਊਂਡ ਮਸ਼ੀਨਾਂ ਦੀ ਗਿਣਤੀ 65 ਤੋਂ ਵਧਾ ਕੇ 98 ਅਤੇ ਐਕਸ-ਰੇ ਮਸ਼ੀਨਾਂ ਦੀ ਗਿਣਤੀ 368 ਤੋਂ ਵਧਾ ਕੇ 384 ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਸਾਰੇ ਜ਼ਿਲ੍ਹਾ ਹਸਪਤਾਲ (ਡੀ.ਐਚਜ਼), ਸਬ-ਡਵੀਜ਼ਨਲ ਹਸਪਤਾਲ (ਐਸ.ਡੀ.ਐਚਜ਼) ਅਤੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀਜ਼) ਵਿਖੇ ਐਕਸ-ਰੇ ਅਤੇ ਅਲਟਰਾਸਾਊਂਡ ਸਹੂਲਤਾਂ ਉਪਲਬਧ ਹਨ। ਹੁਣ ਤੱਕ ਕੁੱਲ 10.11 ਲੱਖ ਮਰੀਜ਼ਾਂ (7.76 ਲੱਖ ਐਕਸ-ਰੇ ਸੇਵਾਵਾਂ ਅਤੇ 2.34 ਲੱਖ ਯੂ.ਐਸ.ਜੀ. ਸੇਵਾਵਾਂ) ਨੇ ਇਨ੍ਹਾਂ ਸੇਵਾਵਾਂ ਦਾ ਲਾਭ ਲਿਆ ਹੈ।
ਵਿਭਾਗ ਨੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਦੇ ਵਿਸਤਾਰ ਵਿੱਚ ਵੀ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਇਸ ਪ੍ਰਗਤੀ ਵਿੱਚ ਪਟਿਆਲਾ ਵਿਖੇ ਨੈਸ਼ਨਲ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ (ਐਨ.ਐਮ.ਟੀ.ਆਈ.) ਨੂੰ ਕਾਰਜਸ਼ੀਲ ਕਰਨ, ਨਵੇਂ ਮਦਰ ਐਂਡ ਚਾਈਲਡ ਹੈਲਥਕੇਅਰ (ਐਮ.ਸੀ.ਐਚ.) ਵਿੰਗਾਂ ਦੀ ਸਥਾਪਨਾ ਅਤੇ ਮਾਹਿਰ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ ਡੀ.ਐਨ.ਬੀ. ਪ੍ਰਾਗਰਾਮ ਦਾ ਵਿਸਤਾਰ ਸ਼ਾਮਲ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੱਬ ਅਤੇ ਸਪੋਕ ਮਾਡਲ ‘ਤੇ ਆਧਾਰਿਤ ਪੰਜਾਬ ਸਟੈਮੀ ਪ੍ਰਾਜੈਕਟ ਨੂੰ ਅੱਠ ਜ਼ਿਲ੍ਹਿਆਂ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ, ਜਿਸ ਵਿੱਚ ਛਾਤੀ ਦੇ ਦਰਦ ਵਾਲੇ 7,000 ਤੋਂ ਵੱਧ ਮਰੀਜ਼ ਸ਼ਾਮਲ ਹਨ। ਇਸ ਪ੍ਰਾਜੈਕਟ ਦਾ ਮੰਤਵ ਥ੍ਰੋਮਬੋਲਾਈਸਿਸ ‘ਤੇ ਧਿਆਨ ਕੇਂਦ੍ਰਤ ਕਰਦਿਆਂ, ਸਟੈਮੀ (ਦਿਲ ਦਾ ਦੌਰਾ) ਦੇ ਮਰੀਜ਼ਾਂ ਲਈ ਸਮੇਂ ਸਿਰ ਅਤੇ ਪ੍ਰਭਾਵੀ ਇਲਾਜ ਪ੍ਰਦਾਨ ਕਰਨਾ ਹੈ। ਟੈਨਿਕਟੀਪਲੇਸ ਇੰਜੈਕਸ਼ਨ- ਜੋ ਦਿਲ ਵਿੱਚ ਖੂਨ ਦੇ ਥੱਕੇ ਨੂੰ ਖੋਰਨ ਵਿੱਚ ਮਦਦ ਕਰਦਾ ਹੈ- ਜਿਸਦੀ ਕੀਮਤ 25000 ਤੋਂ 35000 ਰੁਪਏ ਤੱਕ ਹੈ, ਨੂੰ ਇਸ ਪ੍ਰਾਜੈਕਟ ਤਹਿਤ ਮੁਫਤ ਲਗਾਇਆ ਜਾ ਰਿਹਾ ਹੈ। ਇਹ ਟੀਕਾ ਦਿਲ ਵਿੱਚ ਖੂਨ ਦੇ ਥੱਕੇ ਨੂੰ ਖੋਰਨ ਵਿੱਚ ਮਦਦ ਕਰਦਾ ਹੈ। ਇਸ ਪ੍ਰਾਜੈਕਟ ਦਾ ਵਿਸਤਾਰ ਹੁਣ ਬਾਕੀ 15 ਜ਼ਿਲ੍ਹਿਆਂ ਵਿੱਚ ਵੀ ਕੀਤਾ ਜਾ ਰਿਹਾ ਹੈ, ਜਿਸ ਵਿੱਚ ਤਿੰਨ ਸਰਕਾਰੀ ਮੈਡੀਕਲ ਕਾਲਜ ਅਤੇ ਏਮਜ਼ ਬਠਿੰਡਾ ਸਮੇਤ 4 ਨਵੇਂ ਹੱਬ ਸ਼ਾਮਲ ਹਨ।
ਪੰਜਾਬ ਸਰਕਾਰ ਵੱਲੋਂ ਅਕਤੂਬਰ 2024 ਵਿੱਚ ਪੰਜਾਬ ਸਟ੍ਰੋਕ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ, ਜਿਸਦਾ ਉਦੇਸ਼ ਇਸਕੇਮਿਕ ਸਟ੍ਰੋਕ ਤੋਂ ਪੀੜਤ ਲਗਭਗ 200 ਸਟ੍ਰੋਕ ਮਰੀਜ਼ਾਂ ਨੂੰ ਮੁਫਤ ਮਕੈਨੀਕਲ ਥਰੋਮਬੈਕਟੋਮੀ ਪ੍ਰਦਾਨ ਕਰਨਾ ਹੈ। ਇਹ ਪ੍ਰਾਜੈਕਟ ਵੀ ਹੱਬ ਅਤੇ ਸਪੋਕ ਮਾਡਲ ‘ਤੇ ਅਧਾਰਤ ਹੈ, ਜਿਸ ਵਿੱਚ ਸੀ.ਐਮ.ਸੀ. ਲੁਧਿਆਣਾ ਨੂੰ ਹੱਬ ਅਤੇ 3 ਜ਼ਿਲ੍ਹਾ ਹਸਪਤਾਲਾਂ ਨੂੰ ਸਪੋਕ ਵਜੋਂ ਸ਼ਾਮਲ ਕੀਤਾ ਗਿਆ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਡੇਂਗੂ ਵਿਰੋਧੀ ਮੁਹਿੰਮ ‘ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ’ ਸਫ਼ਲਤਾਪੂਰਵਕ ਚੱਲ ਰਹੀ ਹੈ ਅਤੇ ਸਾਲ 2024 ਵਿੱਚ ਡੇਂਗੂ ਦੇ ਕੇਸਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਲਗਭਗ 55 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ ਅਤੇ ਡੇਂਗੂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 70 ਫੀਸਦੀ ਦੀ ਆਈ ਹੈ।
ਉਨ੍ਹਾਂ ਦੱਸਿਆ ਕਿ ਗੁਰਦਿਆਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਲਈ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ, ਮਾਤਾ ਗੁਜਰੀ ਟਰੱਸਟ ਜਗਰਾਉਂ ਅਤੇ ਹੈਲਪਫੁੱਲ ਐਨਜੀਓ ਸਮੇਤ ਗੈਰ ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਮਰੀਜ਼ਾਂ ਨੂੰ ਮੁਫਤ ਡਾਇਲਸਿਸ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਮੌਜੂਦਾ ਸਮੇਂ, 23 ਜ਼ਿਲ੍ਹਾ ਹਸਪਤਾਲਾਂ, 14 ਸਬ-ਡਵੀਜ਼ਨਲ ਹਸਪਤਾਲਾਂ, ਤਿੰਨ ਕਮਿਊਨਿਟੀ ਹੈਲਥ ਸੈਂਟਰਾਂ ਵਿਖੇ ਸਥਿਤ 40 ਡਾਇਲਸਿਸ ਕੇਂਦਰਾਂ ਵਿੱਚ 168 ਡਾਇਲਸਿਸ ਮਸ਼ੀਨਾਂ ਉਪਲੱਬਧ ਹਨ। ਅਪ੍ਰੈਲ 2024 ਤੋਂ ਨਵੰਬਰ 2024 ਤੱਕ 4831 ਮਰੀਜ਼ਾਂ ਨੂੰ 32800 ਡਾਇਲਸਿਸ ਸੈਸ਼ਨ ਦਿੱਤੇ ਗਏ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਤੁਰੰਤ ਤੇ ਨਿਰਵਿਘਨ ਇਲਾਜ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਫਰਿਸ਼ਤੇ ਸਕੀਮ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸਦੀ ਸ਼ੁਰੂਆਤ ਤੋਂ ਲੈ ਕੇ, ਇਸ ਸਕੀਮ ਤਹਿਤ ਲਗਭਗ 223 ਦੁਰਘਟਨਾ ਪੀੜਤਾਂ ਨੂੰ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਗਿਆ ਹੈ ਜੋ ਸੜਕ ਹਾਦਸਿਆਂ ਕਾਰਨ ਹੋਣ ਵਾਲੀ ਮੌਤ ਦੀ ਦਰ ਨੂੰ ਘਟਾਉਣ ਵਿੱਚ ਇਸਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ ਆਮ ਲੋਕਾਂ ਨੂੰ ਅੱਗੇ ਆਉਣ ਅਤੇ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਅਤੇ ਪੀੜਤਾਂ ਦੀ ਜਾਨ ਬਚਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਅਜਿਹੇ “ਫਰਿਸ਼ਤਿਆਂ” ਨੂੰ 2000 ਰੁਪਏ ਦੇ ਨਕਦ ਇਨਾਮ, ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਕਾਨੂੰਨੀ ਪੇਚੀਦਗੀਆਂ ਤੇ ਪੁਲਿਸ ਪੁੱਛਗਿੱਛ ਤੋਂ ਰਾਹਤ ਦਿੱਤੀ ਜਾਂਦੀ ਹੈ। ਹੁਣ ਤੱਕ, 66 “ਫਰਿਸ਼ਤੇ” ਰਾਜ ਸਿਹਤ ਏਜੰਸੀ (ਐਸ.ਐਚ.ਏ) ਪੰਜਾਬ ਨਾਲ ਰਜਿਸਟਰ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਸ.ਏ.ਐਸ.ਨਗਰ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਏਰੀ ਸਾਇੰਸਜ਼ ਵੀ ਲੋਕਾਂ ਨੂ ਸਮਰਪਿਤ ਕੀਤਾ ਗਿਆ ਹੈ ਜਿੱਥੇ ਲੋਕ ਯੂ.ਜੀ.ਆਈ. ਐਂਡੋਸਕੋਪੀ, ਫਾਈਬਰੋਸਕਨ, ਐਂਡੋਸਕੋਪਿਕ ਅਲਟਰਾਸਾਊਂਡ ਅਤੇ ਈ.ਆਰ.ਸੀ.ਪੀ. ਵਰਗੀਆਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਜ਼ਿਕਰਯੋਗ ਹੈ ਕਿ ਇਸ ਇੰਸਟੀਚਿਊਟ ਨੂੰ ਦਿ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਏਰੀ ਸਾਇੰਸਜ਼ (ਆਈ.ਐਲ.ਬੀ.ਐਸ.), ਨਵੀਂ ਦਿੱਲੀ ਦੀ ਤਰਜ਼ ‘ਤੇ ਸਥਾਪਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਸਮੇਤ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਦਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਸੂਬੇ ਦੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ, ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ, ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਐਚ.ਬੀ.ਸੀ.ਐਚ.ਆਰ.ਸੀ.) ਮੁੱਲਾਂਪੁਰ ਅਤੇ ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਵਿਖੇ ਕੈਂਸਰ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਮਈ ਪ੍ਰਾਜੈਕਟ “ਸੀ.ਐਮ. ਦੀ ਯੋਗਸ਼ਾਲਾ” ਦੀ ਸਾਰੇ ਜ਼ਿਲ੍ਹਿਆਂ ਵਿੱਚ ਸਫਲਤਾਪੂਰਵਕ ਸ਼ੁਰੂਆਤ ਤੋਂ ਬਾਅਦ, ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਅਤੇ ਸਿਹਤਯਾਬ ਰੱਖਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇਸ ਜਨਤਕ ਮੁਹਿੰਮ ਨੂੰ ਪਿੰਡ ਅਤੇ ਬਲਾਕ ਪੱਧਰ ‘ਤੇ ਵੀ ਭਰਵਾਂ ਹੁੰਗਾਰਾ ਮਿਲਿਆ ਹੈ। ਸਰਕਾਰ ਵੱਲੋਂ 580 ਯੋਗਾ ਟ੍ਰੇਨਰਾਂ ਦੀ ਭਰਤੀ ਕੀਤੀ ਹੈ ਅਤੇ ਮੌਜੂਦਾ ਸਮੇਂ ਰੋਜ਼ਾਨਾ ਸਵੇਰੇ 3284 ‘ਸੀ.ਐਮ. ਦੀ ਯੋਗਸ਼ਾਲਾ’ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ 1 ਲੱਖ ਤੋਂ ਵੱਧ ਲੋਕ ਲਾਭ ਲੈ ਰਹੇ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMPunjab GovernmentPunjab health ministerpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

Most Popular

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
4 weeks ago
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 