Entertainment : ਪ੍ਰਿਅੰਕਾ ਚੋਪੜਾ ਨੇ ਸੈੱਟ ਤੋਂ ਲਹੂ ਭਿੱਜੀ ਤਸਵੀਰਾਂ ਸਾਂਝੀਆਂ ਕੀਤੀਆਂ ; ‘ਦਿ ਬਲੱਫ’ ਦੀ ਸ਼ੂਟਿੰਗ ਹੋਈ ਪੂਰੀ
ਚੰਡੀਗੜ੍ਹ, 5ਅਗਸਤ(ਵਿਸ਼ਵ ਵਾਰਤਾ)Entertainment- ਬਾਲੀਵੁੱਡ ਤੋਂ ਹਾਲੀਵੁੱਡ ਤੱਕ ਆਪਣੀ ਪਛਾਣ ਬਣਾ ਚੁੱਕੀ ਅਭਿਨੇਤਰੀ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਦ ਬਲੱਫ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਉਨ੍ਹਾਂ ਨੇ ਇਸ ਫਿਲਮ ਨਾਲ ਜੁੜੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਕਈ ਵਾਰ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਸੀ।
ਹੁਣ ਇਕ ਵਾਰ ਫਿਰ ਇਸ ਫਿਲਮ ਨਾਲ ਜੁੜੀ ਅਪਡੇਟ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦੀਆਂ ਹਾਲੀਵੁੱਡ ਫਿਲਮਾਂ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਸ਼ੂਟਿੰਗ ਪੂਰੀ ਹੋਣ ਤੋਂ ਬਾਅਦ ਟੀਮ ਨੇ ਇਸ ਦਾ ਜਸ਼ਨ ਮਨਾਇਆ ਅਤੇ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ। ਇਸ ਦੇ ਨਾਲ ਹੀ ਪ੍ਰਿਯੰਕਾ ਨੇ ਫਿਲਮ ਦੀਆਂ ਕਈ ਅਣਦੇਖੀ ਤਸਵੀਰਾਂ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।
ਹਾਲ ਹੀ ‘ਚ ਦਿ ਅਕੈਡਮੀ ਗ੍ਰੈਂਡ ਕੇਮੈਨ ਮਾਰਸ਼ਲ ਆਰਟਸ ਸਕੂਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ‘ਤੇ ਇਕ ਪੋਸਟ ਪਾਈ ਹੈ, ਜਿਸ ‘ਚ ਪ੍ਰਿਯੰਕਾ ਚੋਪੜਾ ਅਤੇ ਉਸ ਦੇ ਸਹਿ-ਕਲਾਕਾਰ ਕਾਰਲ ਅਰਬਨ ਤਸਵੀਰ ‘ਚ ਇਕੱਠੇ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਹੋਰ ਲੋਕ ਪਾਰਟੀ ਕਰਦੇ ਨਜ਼ਰ ਆ ਰਹੇ ਹਨ।
ਇਸ ਦੇ ਨਾਲ ਹੀ ਸੋਮਵਾਰ ਨੂੰ ਗਲੋਬਲ ਆਈਕਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ‘ਤੇ ਸ਼ੂਟਿੰਗ ਦੌਰਾਨ ਦੀਆਂ ਕਈ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਦੇ ਚਿਹਰੇ ‘ਤੇ ਖੂਨ ਨਜ਼ਰ ਆ ਰਿਹਾ ਹੈ। ਇੰਨਾ ਹੀ ਨਹੀਂ ਉਸ ਦੇ ਹੱਥਾਂ ਦੀਆਂ ਉਂਗਲਾਂ ‘ਤੇ ਕਈ ਕੱਟ ਵੀ ਨਜ਼ਰ ਆ ਰਹੇ ਹਨ। ਫੋਟੋ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਨੇ ਖਾਸ ਕੈਪਸ਼ਨ ਵੀ ਲਿਖਿਆ ਹੈ।