Entertainment News : ਟੀਵੀ ਅਦਾਕਾਰਾ ਸ਼ਰਧਾ ਆਰੀਆ ਬਣੀ ਮਾਂ- ਦਿੱਤਾ ਜੁੜਵਾਂ ਬੱਚਿਆਂ ਨੂੰ ਜਨਮ
ਸੋਸ਼ਲ ਮੀਡੀਆ ‘ਤੇ ਦਿਖਾਈ ਪਹਿਲੀ ਝਲਕ
ਚੰਡੀਗੜ੍ਹ, 3ਦਸੰਬਰ(ਵਿਸ਼ਵ ਵਾਰਤਾ) ਟੀਵੀ ਅਦਾਕਾਰਾ ਸ਼ਰਧਾ ਆਰਿਆ ਜੁੜਵਾਂ ਬੱਚਿਆਂ ਦੀ ਮਾਂ ਬਣ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।
ਸ਼ਰਧਾ ਆਰੀਆ ਨੇ 29 ਨਵੰਬਰ ਨੂੰ ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ ਸੀ। ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪੋਸਟ ‘ਚ ਉਹ ਦੋਵੇਂ ਬੱਚਿਆਂ ਨਾਲ ਨਜ਼ਰ ਆ ਰਹੀ ਹੈ।
https://www.instagram.com/reel/DDGt35sIPAe/?utm_source=ig_web_copy_link
ਤੁਹਾਨੂੰ ਦੱਸ ਦੇਈਏ ਕਿ ਸ਼ਰਧਾ ਆਰੀਆ ਨੇ ਸਾਲ 2021 ਵਿੱਚ ਰਾਹੁਲ ਨਾਗਲ ਨਾਲ ਵਿਆਹ ਕੀਤਾ ਸੀ। ਉਸ ਨੇ ਇਸ ਸਾਲ ਸਤੰਬਰ ਵਿੱਚ ਆਪਣੇ ਗਰਭਵਤੀ ਹੋਣ ਦੀ ਖੁਸ਼ੀ ਸਾਂਝੀ ਕੀਤੀ ਸੀ।
ਪ੍ਰੈਗਨੈਂਸੀ ਦੌਰਾਨ ਅਦਾਕਾਰਾ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਸੀ। ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਰਧਾ ਲੰਬੇ ਸਮੇਂ ਤੋਂ ‘Kundali Bhagya’ ‘ਚ ਕੰਮ ਕਰ ਰਹੀ ਸੀ। ਉਸ ਦਾ ਪ੍ਰੀਤਾ ਦਾ ਕਿਰਦਾਰ ਕਾਫੀ ਮਸ਼ਹੂਰ ਹੋਇਆ। ਸਾਢੇ 7 ਸਾਲ ਤੱਕ ਪ੍ਰੀਤਾ ਦਾ ਕਿਰਦਾਰ ਨਿਭਾ ਕੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੀ ਸ਼ਰਧਾ ਆਰੀਆ ਨੇ ਹਾਲ ਹੀ ‘ਚ ਸ਼ੋਅ ਛੱਡ ਦਿੱਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/