Entertainment: ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ PM ਮੋਦੀ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਗੋਆ ਵਿੱਚ ਕਾਰਡਿਐਕ ਅਰੇਸਟ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰ ਉਨ੍ਹਾਂ ਨੂੰ ਬਚਾ ਨਹੀਂ ਸਕੇ। ਉਨ੍ਹਾਂ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਫ਼ਿਲਮ ਜਗਤ ਦੀਆਂ ਕਈ ਹਸਤੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

ਇੰਡੀਆ ਮੋਬਾਈਲ ਕਾਂਗਰਸ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਮੋਦੀ ਨੇ ਨਾਨਾ ਪਾਟੇਕਰ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਬੇਮਿਸਾਲ ਕਲਾਕਾਰ ਸਨ, ਜਿਨ੍ਹਾਂ ਨੇ ਵੱਖ-ਵੱਖ ਕਿਰਦਾਰਾਂ ਰਾਹੀਂ ਦਰਸ਼ਕਾਂ ਦੇ ਦਿਲਾਂ ਵਿੱਚ ਖਾਸ ਜਗ੍ਹਾ ਬਣਾਈ।
ਪੀਐਮ ਮੋਦੀ ਨੇ ਕਿਹਾ ਕਿ ਨਾਨਾ ਪਾਟੇਕਰ ਨੇ ਆਪਣੀਆਂ ਫ਼ਿਲਮਾਂ ਰਾਹੀਂ ਸਮਾਜ ਵਿੱਚ ਮੌਜੂਦ ਬੁਰਾਈਆਂ ਅਤੇ ਅਵਿਵਸਥਾ ’ਤੇ ਕਰਾਰਾ ਪ੍ਰਹਾਰ ਕੀਤਾ। ਉਨ੍ਹਾਂ ਦੀ ਆਵਾਜ਼ ਜਿੰਨੀ ਪ੍ਰਭਾਵਸ਼ਾਲੀ ਸੀ, ਉਨ੍ਹਾਂ ਦੀ ਖਾਮੋਸ਼ੀ ਵੀ ਓਨੀ ਹੀ ਅਸਰਦਾਰ ਸੀ।

ਨਾਨਾ ਪਾਟੇਕਰ ਦੇ ਦਿਹਾਂਤ ’ਤੇ ਅਕਸ਼ੈ ਕੁਮਾਰ, ਰਵੀਨਾ ਟੰਡਨ, ਰਜਨੀਕਾਂਤ, ਪਰੇਸ਼ ਰਾਵਲ, ਮਨੋਜ ਬਾਜਪਾਈ, ਕੰਗਨਾ ਰਣੌਤ ਅਤੇ ਸੁਨੀਲ ਸ਼ੈੱਟੀ ਸਮੇਤ ਕਈ ਫ਼ਿਲਮੀ ਹਸਤੀਆਂ ਨੇ ਵੀ ਦੁੱਖ ਪ੍ਰਗਟ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























