• Latest
  • Trending
Punjab ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ

Punjab ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ

1 year ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

24 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

35 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

35 minutes ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

39 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

44 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

46 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

52 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

1 hour ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

2 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

2 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ

ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਪਾਠਕ੍ਰਮ ਲਾਂਚ

August 29, 2025
in ਖਬਰਾਂ, ਪੰਜਾਬ
Punjab ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ
Punjab ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ
ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਪਾਠਕ੍ਰਮ ਲਾਂਚ
ਨਵੇਂ ਪਾਠਕ੍ਰਮ ਦਾ ਉਦੇਸ਼ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਰੋਜ਼ਗਾਰ ਸਿਰਜਣ ਵਾਲੇ ਬਣਾਉਣ ਲਈ ਉੱਦਮੀ ਮਾਨਸਿਕਤਾ ਪੈਦਾ ਕਰਨਾ:ਬੈਂਸ
ਹਰੇਕ ਸਕੂਲੀ ਵਿਦਿਆਰਥੀ ਨੂੰ ਆਪਣਾ ਉੱਦਮ ਸ਼ੁਰੂ ਕਰਨ ਦੇ ਸਮਰੱਥ ਬਣਾਇਆ ਜਾਵੇਗਾ: ਮਨੀਸ਼ ਸਿਸੋਦੀਆ

ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ):- ਸੂਬੇ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਵਾਲਾ Punjab, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਮਾਨਸਿਕਤਾ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਰੋਜ਼ਗਾਰ ਸਿਰਜਣ ਵਾਲੇ ਬਣਾਇਆ ਜਾ ਸਕੇ।
ਅਕਾਦਮਿਕ ਸਾਲ 2025-26 ਵਿੱਚ ਸ਼ੁਰੂ ਹੋਣ ਵਾਲੀ ਇਸ ਮਹੱਤਵਪੂਰਨ ਪਹਿਲਕਦਮੀ ਦੀ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਸ਼ੁਰੂਆਤ ਕੀਤੀ ਗਈ।
ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਲਾਂਚ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਸਕੂਲ ਸਿੱਖਿਆ ਵਿੱਚ ਉੱਦਮਤਾ ਨੂੰ ਰਸਮੀ ਤੌਰ ‘ਤੇ ਇੱਕ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਨਵੀਨਤਾਕਾਰੀ, ਸਮੱਸਿਆ ਹੱਲ ਕਰਨ ਵਾਲੇ ਅਤੇ ਰੋਜ਼ਗਾਰ ਸਿਰਜਣ ਵਾਲੇ ਬਣਾਇਆ ਜਾ ਸਕੇਗਾ।
ਨਵੇਂ ਲਾਂਚ ਕੀਤੇ ਗਏ ਵਿਸ਼ੇ ਦੀਆਂ ਮੁੱਖ ਵਿਸ਼ੇਸ਼ਤਾਵਾਂ ‘ਤੇ ਚਾਨਣਾ ਪਾਉਂਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਪਾਠਕ੍ਰਮ ਤਜਰਬੇ ਅਤੇ ਵਿਹਾਰਕ ਸਿੱਖਿਆ ‘ਤੇ ਆਧਾਰਿਤ ਹੈ। ਇਸ ਤਹਿਤ ਵਿਦਿਆਰਥੀ ਟੀਮਾਂ ਬਣਾਉਣਗੇ, ਵਪਾਰਕ ਵਿਚਾਰ ਵਿਕਸਤ ਕਰਨਗੇ, ਪ੍ਰੋਟੋਟਾਈਪ ਵਿਕਸਤਿ ਕਰਨਗੇ, ਸੀਡ ਫੰਡਿੰਗ ਲਈ ਤਿਆਰੀ ਕਰਨਗੇ ਅਤੇ ਬਾਜ਼ਾਰ ਵਿੱਚ ਆਪਣੇ ਉਤਪਾਦਾਂ/ਸੇਵਾਵਾਂ ਨੂੰ ਲਾਂਚ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿੱਚ ਪ੍ਰੀਖਿਆ ਦਾ ਵਿਦਿਆਰਥੀਆਂ ਉੱਤੇ ਕੋਈ ਬੋਝ ਨਹੀਂ ਹੋਵੇਗਾ, ਲਿਖਤੀ ਪ੍ਰੀਖਿਆਵਾਂ ਦੀ ਥਾਂ ਸਕੂਲ-ਅਧਾਰਿਤ ਮੁਲਾਂਕਣ ਹੋਵੇਗਾ। ਮੁਲਾਂਕਣ ਵਿੱਚ ਸਵੈ-ਮੁਲਾਂਕਣ, ਸਾਥੀਆਂ ਵੱਲੋਂ ਮੁਲਾਂਕਣ ਅਤੇ ਅਧਿਆਪਕ/ਮੈਂਟਰ ਵੱਲੋਂ ਮੁਲਾਂਕਣ ਸ਼ਾਮਲ ਹੋਣਗੇ, ਜੋ ਸਿੱਖਣ ਦੇ ਅਨੁਕੂਲ ਮਾਹੌਲ ਨੂੰ ਉਤਸ਼ਾਹਿਤ ਕਰਨਗੇ।
ਉਨ੍ਹਾਂ ਦੱਸਿਆ ਕਿ ਇਸ ਵਿਸ਼ੇ ਦੇ ਸਾਲਾਨਾ 18 ਪੀਰੀਅਡ (3 ਥਿਊਰੀ ਅਤੇ 15 ਪ੍ਰੋਜੈਕਟ ਅਧਾਰਤ) ਹੋਣਗੇ ਜਿਸ ਨਾਲ ਇਹ ਪਾਠਕ੍ਰਮ ਵਿਦਿਆਰਥੀਆਂ ‘ਤੇ ਬਿਨਾਂ ਕਿਸੇ ਵਾਧੂ ਬੋਝ ਪਾਏ ਦਿਲਚਸਪ ਸਿੱਖਿਆ ਨੂੰ ਯਕੀਨੀ ਬਣਾਏਗਾ।
ਇਸ ਪਹਿਲਕਦਮੀ ਦੇ ਆਰਥਿਕ ਪ੍ਰਭਾਵ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੇ 3,840 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2.68 ਲੱਖ ਤੋਂ ਵੱਧ ਵਿਦਿਆਰਥੀਆਂ ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਹਨਾਂ ਵਿੱਚ 10 ਫੀਸਦੀ ਸਫਲਤਾ ਦਰ ਨਾਲ ਵਿਦਿਆਰਥੀ ਅਧਾਰਿਤ ਆਰਥਿਕ ਗਤੀਵਿਧੀ ਨਾਲ ਸਾਲਾਨਾ 300-400 ਕਰੋੜ ਰੁਪਏ ਕਮਾਏ ਜਾ ਸਕਦੇ ਹਨ। ਇਹ ਪਹਿਲਕਦਮੀ ਸਥਾਨਕ ਮੰਗ, ਨੌਕਰੀ ਅਤੇ ਭਾਈਚਾਰਕ ਸ਼ਮੂਲੀਅਤ ਪੈਦਾ ਕਰੇਗੀ ਜਿਸ ਨਾਲ ਜ਼ਮੀਨੀ ਪੱਧਰ ‘ਤੇ ਆਰਥਿਕ ਵਿਕਾਸ ਨੂੰ ਗਤੀ ਮਿਲੇਗੀ।
ਸ. ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨੌਜਵਾਨਾਂ ਦੇ ਸੁਪਨਿਆਂ ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਰਚਨਾਤਮਕਤਾ, ਅਜੌਕੇ ਸਮੇਂ ਦੇ ਅਨੁਕੂਲ ਅਤੇ ਸਮੱਸਿਆ ਹੱਲ ਕਰਨ ਦੇ ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਵਿਦਿਆਰਥੀਆਂ ਨੂੰ ਮੌਕਿਆਂ ਦੀ ਉਡੀਕ ਕਰਨ ਵਾਲੇ ਬਣਨ ਦੀ ਬਜਾਇ ਉਨ੍ਹਾਂ ਨੂੰ ਮੌਕੇ ਸਿਰਜਣ ਲਈ ਸਮਰੱਥ ਬਣਾਉਣਾ ਹੈ। ਸਾਡੇ ਕਲਾਸਰੂਮ ਵਿਚਾਰਾਂ ਦੇ ਇਨਕਿਊਬੇਟਰਾਂ ਵਿੱਚ ਬਦਲ ਜਾਣਗੇ ਅਤੇ ਅਧਿਆਪਕ ਸਟਾਰਟਅੱਪ ਕੋਚ ਵਜੋਂ ਕੰਮ ਕਰਨਗੇ ਜੋ ਵਿਦਿਆਰਥੀਆਂ ਨੂੰ ਆਗੂ ਅਤੇ ਨੌਕਰੀਆਂ ਸਿਰਜਣ ਵਾਲੇ ਬਣਨ ਵਿੱਚ ਮਾਰਗਦਰਸ਼ਨ ਕਰਨਗੇ।।” ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਵਿੱਚ ਨਵੀਨਤਾ, ਫੈਸਲਾ ਲੈਣ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰੇਗੀ ਜਿਸ ਨਾਲ ਸਥਾਈ ਆਰਥਿਕ ਵਿਕਾਸ ਦਾ ਰਾਹ ਪੱਧਰਾ ਹੋਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪਹਿਲਕਦਮੀ ਨਵੰਬਰ, 2022 ਵਿੱਚ ਪੰਜਾਬ ਯੰਗ ਐਂਟਰਪ੍ਰੀਨਿਓਰਜ਼ ਪ੍ਰੋਗਰਾਮ ਅਧੀਨ ਸ਼ੁਰੂ ਕੀਤੇ ਗਏ ਪੰਜਾਬ ਬਿਜ਼ਨਸ ਬਲਾਸਟਰਸ ਪ੍ਰੋਗਰਾਮ ਦੀ ਸਫਲਤਾ ਦੀ ਕਹਾਣੀ ਵਿੱਚ ਅਹਿਮ ਮੀਲ ਪੱਥਰ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 32 ਸਕੂਲਾਂ ਅਤੇ 11,041 ਵਿਦਿਆਰਥੀਆਂ ਨਾਲ ਸ਼ੁਰੂਆਤ ਕਰਦਿਆਂ ਇਸ ਪ੍ਰੋਗਰਾਮ ਤਹਿਤ ਸ਼ਾਨਦਾਰ ਪ੍ਰਗਤੀ ਕੀਤੀ ਗਈ ਹੈ ਅਤੇ ਇਸ ਦਾ ਵਿਸਥਾਰ ਕਰਦਿਆਂ 1,927 ਸਕੂਲਾਂ ਦੇ ਲਗਭਗ 1.8 ਲੱਖ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਤਹਿਤ ਸੂਬੇ ਭਰ ਵਿੱਚ ਹੋਰ ਵਿਦਿਆਰਥੀਆਂ ਨੂੰ ਸ਼ਾਮਲ ਕਰਦਿਆਂ ਨੌਜਵਾਨ ਉੱਦਮੀਆਂ ਨੂੰ ਸਸ਼ਕਤ ਬਣਾਉਣਾ ਜਾਰੀ ਰੱਖਿਆ ਹੈ।

ਇਸ ਦੌਰਾਨ ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਪ੍ਰਮੁੱਖ ਕੋਰਸ ਦੀ ਸ਼ੁਰੂਆਤ ਨਾਲ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਨਵੀਨਤਾ ਅਤੇ ਉੱਦਮਤਾ ਦੇ ਇੱਕ ਨਵੇਂ ਯੁੱਗ ਵਿੱਚ ਦਾਖਲ ਹੋ ਜਾਵੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਪੰਜਾਬ ਪਹਿਲਾ ਸੂਬਾ ਬਣ ਕੇ ਇੱਕ ਮਿਸਾਲ ਕਾਇਮ ਕਰੇਗਾ ਜਿੱਥੇ ਸਕੂਲ ਤੋਂ ਪਾਸ ਹੋਣ ਵਾਲੇ ਹਰ ਵਿਦਿਆਰਥੀ ਕੋਲ ਆਪਣਾ ਉੱਦਮ ਜਾਂ ਕੰਪਨੀ ਸ਼ੁਰੂ ਕਰਨ ਲਈ ਹੁਨਰ ਅਤੇ ਵਿਆਪਕ ਗਿਆਨ ਹੋਵੇਗਾ।
ਉਨ੍ਹਾਂ ਕਿਹਾ, “ਜੇ ਸਾਡੇ ਵਿਦਿਆਰਥੀ ਪ੍ਰਸਿੱਧ ਅੰਤਰਰਾਸ਼ਟਰੀ ਕੰਪਨੀਆਂ ਵਿੱਚ ਉੱਚ ਅਹੁਦੇ ਪ੍ਰਾਪਤ ਕਰ ਸਕਦੇ ਹਨ ਤਾਂ ਉਹ ਆਪਣੀਆਂ ਕੰਪਨੀਆਂ ਸ਼ੁਰੂ ਕਿਉਂ ਨਹੀਂ ਕਰ ਸਕਦੇ?” ਉਨ੍ਹਾਂ ਕਿਹਾ ਕਿ ਇਹ ਅਗਾਂਹਵਧੂ ਸੋਚ ਵਾਲਾ ਦ੍ਰਿਸ਼ਟੀਕੋਣ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਸਿਰਜਣ ਵਾਲੇ ਬਣਨ ਦੇ ਸਮਰੱਥ ਬਣਾਏਗਾ ਅਤੇ ਉੱਦਮਤਾ ਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰੇਗਾ।

ਇਸ ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਅਮਰਪਾਲ ਸਿੰਘ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਸ੍ਰੀ ਗੁਰਿੰਦਰ ਸਿੰਘ ਸੋਢੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਅਧਿਆਪਕ ਵੀ ਮੌਜੂਦ ਸਨ।
——-

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

Most Popular

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

by Ankit
2 weeks ago
0

  ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 