Faridkot ਸਕੂਲੀ ਵਿਦਿਆਰਥੀਆਂ ਨਾਲ ਭਰੀ ਵੈਨ ਹੋਈ ਹਾਦਸੇ ਦਾ ਸ਼ਿਕਾਰ, 1 ਦੀ ਮੌਤ
- ਤੇਜ਼ ਰਫਤਾਰ ਨਿੱਜੀ ਬੱਸ ਨੇ ਮਾਰੀ ਟੱਕਰ, ਕਈ ਬੱਚੇ ਜ਼ਖਮੀ
ਫਰੀਦਕੋਟ: ਫਰੀਦਕੋਟ ‘ਚ ਅੱਜ ਸਵੇਰੇ ਇਕ ਸਕੂਲ ਵੈਨ ਅਤੇ ਤੇਜ਼ ਰਫਤਾਰ ਨਿੱਜੀ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਅਤੇ ਤਿੰਨ ਵਿਦਿਆਰਥਣਾਂ ਜ਼ਖਮੀ ਹੋਈਆਂ ਹਨ। ਮੁਢਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ ਤੇਜ਼ ਰਫਤਾਰ ਦੱਸਿਆ ਜਾ ਰਿਹਾ ਹੈ। ਇਸ ਟੱਕਰ ਵਿਚ ਵੈਨ ਚਾਲਕ ਨੂੰ ਵੀ ਬੁਰੀ ਤਰ੍ਹਾਂ ਸੱਟਾਂ ਲੱਗੀਆਂ ਹਨ। ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਦਸਤੇ ਅਤੇ ਪੁਲਿਸ ਅਧਿਕਾਰੀਆਂ ਅਤੇ ਲੋਕਾਂ ਵਲੋਂ ਬੱਚਿਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਅੰਮ੍ਰਿਤਸਰ ਪਾਸੇ ਤੋਂ ਆ ਰਹੀ ਇਕ ਨਿੱਜੀ ਬੱਸ ਬਹੁਤ ਹੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ। ਜਿਸ ਕਾਰਨ ਹਾਦਸਾ ਵਾਪਰਿਆ। ਤਿੰਨ ਵਿਦਿਆਰਥਣਾਂ ਜੋ ਕਿ ਜਖਮੀਆਂ ਹਨ, ਵਿਚ 2 ਸਕੀਆਂ ਭੈਣਾਂ ਵੀ ਸ਼ਾਮਲ ਹਨ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਬੱਸ ਡਰਾਈਵਰ ’ਤੇ ਸਖਤ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/